Sidhu Moosewala murder case: ਮਰਹੂਮ ਪੰਜਾਬੀ ਗਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਵੱਲੋਂ ਮਾਨਸਾ ਦੀ ਅਦਾਲਤ ਵਿੱਚ 24 ਗੈਂਗਸਟਰਾਂ ਨੂੰ ਪੇਸ਼ ਕੀਤਾ ਗਿਆ। ਇਸ ਵਿੱਚ ਤਿੰਨ ਗੈਂਗਸਟਰਾਂ ਨੂੰ ਨਿੱਜੀ ਤੌਰ 'ਤੇ ਪੇਸ਼ ਕੀਤਾ ਗਿਆ ਜਦਕਿ ਬਾਕੀ 21 ਗੈਂਗਸਟਰਾਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਹੈ। ਇਹ ਸਾਰੇ ਮੰਗਲਵਾਰ ਦੀ ਸੁਣਵਾਈ ਦੌਰਾਨ ਮਾਨਸਾ ਅਦਾਲਤ 'ਚ ਪੇਸ਼ ਕੀਤੇ ਗਏ ਸਨ।


ਹੁਣ ਇਸ ਮਾਮਲੇ 'ਤੇ ਅਗਲੀ ਸੁਣਵਾਈ 8 ਫਰਵਰੀ ਨੂੰ ਹੋਵੇਗੀ। ਪੰਜਾਬ ਪੁਲਿਸ ਨੇ  ਗੈਂਗਸਟਰ ਕਪਿਲ ਪੰਡਿਤ, ਅਰਸ਼ਦ ਖਾਨ, ਸਚਿਨ ਭਵਾਨੀ ਨੂੰ ਅਦਾਲਤ ਵਿੱਚ ਨਿੱਜੀ ਤੌਰ 'ਤੇ ਪੇਸ਼ ਕੀਤਾ ਸੀ ਇਹਨਾਂ ਤੋਂ ਇਲਾਵਾ ਵੀਸੀ ਰਾਹੀਂ 21 ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ। ਇਸ ਕੇਸ ਵਿੱਚ ਸਚਿਨ ਬਿਸ਼ਨੋਈ ਪੇਸ਼ ਨਹੀਂ ਕੀਤਾ ਗਿਆ।


ਦੱਸ ਦੇਈਏ ਕਿ ਮੁੱਖ ਮੁਲਜ਼ਮ ਸਚਿਨ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨ ਪੁਰੀਆ ਅਤੇ ਕੁਝ ਹੋਰਾਂ ਮੁਲਜ਼ਮਾਂ ਨੇ ਖੁਦ ਨੂੰ ਬੇਕਸੂਰ ਦੱਸਦੇ ਹੋਏ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ। ਇਸ 'ਤੇ ਅਦਾਲਤ ਨੇ ਸਿੱਧ ਮੂਸੇਵਾਲਾ ਦੇ ਪਰਿਵਾਰ ਤੋਂ ਰਿਕਾਰਡ ਦੀ ਮੰਗ ਕੀਤੀ ਹੈ।


ਸਿੱਧੂ ਮੂਸੇਵਾਲਾ ਪਰਿਵਾਰ ਦੇ ਵਕੀਲ ਸਤਿੰਦਰ ਪਾਲ ਮਿੱਤਲ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕੇਸ ਦੀ ਅਗਲੀ ਸੁਣਵਾਈ 8 ਫਰਵਰੀ ਨੂੰ ਹੋਵੇਗੀ। ਸੁਣਵਾਈ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਦਾਲਤ ਵਿੱਚ ਪੇਸ਼ ਹੋਏ।


ਅਦਾਲਤ ਤੋਂ ਤਰੀਕ ਮਿਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨਿਰਾਸ਼ ਨਜ਼ਰ ਆਏ। ਉਨ੍ਹਾਂ ਕਿਹਾ ਕਿ ਅਦਾਲਤੀ ਪ੍ਰਕਿਰਿਆ ਯਕੀਨੀ ਤੌਰ 'ਤੇ ਚੱਲ ਰਹੀ ਹੈ, ਜਿਸ ਕਾਰਨ ਤਰੀਕ ਤੈਅ ਕੀਤੀ ਜਾ ਰਹੀ ਹੈ।



29 ਮਈ 2022 ਦੀ ਸ਼ਾਮ ਨੂੰ ਸਿੱਧ ਮੂਸੇਵਾਲਾ ਨੂੰ ਗੈਂਗਸਟਰਾਂ ਨੇ ਗੋਲੀ ਮਾਰ ਦਿੱਤੀ ਸੀ। ਇਸ ਦੀ ਸਾਰੀ ਸਾਜਿਸ਼ ਵਿਦੇਸ਼ 'ਚ ਗੋਲਡੀ ਬਰਾੜ ਨੇ ਰਚੀ ਸੀ। 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial