Moosewala Murder Case: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਸਮੇਤ 27 ਮੁਲਜ਼ਮਾਂ ਖਿਲਾਫ ਦੋਸ਼ ਆਇਦ, 20 ਮਈ ਨੂੰ ਅਗਲੀ ਸੁਣਵਾਈ
Moosewala Murder Case: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਅਦਾਲਤ ਨੇ ਅੱਜ ਵੱਡਾ ਫੈਸਲਾ ਸੁਣਾਇਆ ਹੈ।।ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ ਅਤੇ 20 ਮਈ ਨੂੰ ਅਗਲੀ ਸੁਣਵਾਈ ਹੋਵੇਗੀ।
Sidhu Moosewala murder case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਅਦਾਲਤ ਨੇ ਅੱਜ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਾਰੇ ਮੁਲਜ਼ਮਾਂ ਖ਼ਿਲਾਫ ਦੋਸ਼ ਆਇਦ ਕਰ ਦਿੱਤੇ ਹਨ। ਸੈਸ਼ਨ ਕੋਰਟ ਨੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ। ਇਸ ਮਾਮਲੇ ਦੀ ਹੁਣ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ।
ਪਿਤਾ ਬਲਕੌਰ ਸਿੰਘ ਨੇ ਮਾਨਸਾ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਨਸਾ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਦੱਸ ਦੇਈਏ ਕਿ ਇਹ ਫੈਸਲਾ ਮਾਨਸਾ ਸੈਸ਼ਨ ਕੋਰਟ ਦੇ ਜੱਜ ਹਰੀ ਸਿੰਘ ਗਰੇਵਾਲ ਦੀ ਅਦਾਲਤ ਵਿੱਚ ਸੁਣਾਇਆ ਗਿਆ ਹੈ।
ਜਾਣੋ ਪੂਰਾ ਮਾਮਲਾ ?
29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੀ ਮੌਤ ਨੇ ਹਰ ਇੱਕ ਝੰਜੋੜ ਕੇ ਰੱਖ ਦਿੱਤਾ ਸੀ। ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਪ੍ਰਸ਼ੰਸਕਾਂ ‘ਚ ਸੋਗ ਦੀ ਲਹਿਰ ਦੌੜ ਗਈ ਸੀ। ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਲਈ ਸੀ। ਜਿਸ ਤੋਂ ਬਾਅਦ ਇਸ ਕਤਲ ਵਿੱਚ ਕਈ ਲੋਕਾਂ ਦੇ ਸ਼ਾਮਲ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਪਰਿਵਾਰ ਅਤੇ ਸਿੱਧੂ ਮੂਸੇਵਾਲਾ ਦੇ ਫੈਨਜ਼ ਸਿੱਧੂ ਦੇ ਲਈ ਇਨਸਾਫ ਦੀ ਮੰਗ ਕਰਦੇ ਆ ਰਹੇ ਹਨ। ਹੁਣ ਪਰਿਵਾਰ ਅਤੇ ਪ੍ਰਸ਼ੰਸਕਾਂ ਦੀ ਨਜ਼ਰਾਂ ਅਦਾਲਤ ਦੇ ਅਗਲੇ ਫੈਸਲੇ ਉੱਤੇ ਟਿਕੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।