Sidhu Moosewala Murder Case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮਾਨਸਾ ਅਦਾਲਤ ਵਿੱਚ ਇੱਕ ਹੋਰ ਚਲਾਨ ਪੇਸ਼ ਕਰ ਦਿੱਤਾ ਹੈ। ਇਹ ਚਾਰਜਸ਼ੀਟ ਕਤਲਕਾਂਡ ਮੁੱਖ ਸਾਜ਼ਿਸ਼ਘਾੜੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਥਾਪਨ ਖ਼ਿਲਾਫ਼ ਮਾਨਸਾ ਅਦਾਲਤ ਵਿੱਚ ਦਾਖ਼ਲ ਕੀਤੀ ਗਈ ਹੈ।
ਮਾਨਸਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ 28 ਦਸੰਬਰ ਨੂੰ ਸਚਿਨ ਨੂੰ ਪੇਸ਼ ਨਾ ਕਰਨ ਤੋਂ ਬਾਅਦ 10 ਜਨਵਰੀ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ। ਪਤਾ ਲੱਗਾ ਹੈ ਕਿ ਸਚਿਨ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਹਿਰਾਸਤ ਵਿਚ ਹੈ।
ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲੀਸ ਨੇ ਇਸ ਕਤਲ ਕੇਸ ਵਿੱਚ 29 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਨਦੀਪ ਸਿੰਘ ਅਤੇ ਮਨਮੋਹਨ ਸਿੰਘ ਦਾ ਗੋਇੰਦਵਾਲ ਜੇਲ੍ਹ ਵਿੱਚ ਕਤਲ ਹੋ ਚੁੱਕਾ ਹੈ।
ਦੋ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਜਗਰੂਪ ਸਿੰਘ ਉਰਫ਼ ਰੂਪਾ ਨੂੰ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਗੋਲਡੀ ਬਰਾੜ, ਅਨਮੋਲ ਬਿਸ਼ਨੋਈ ਅਤੇ ਲਿਪਿਨ ਨਹਿਰਾ ਫਰਾਰ ਹਨ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਵਿਦੇਸ਼ 'ਚ ਲੁਕੇ ਹੋਏ ਹਨ। ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਵੀ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਹੈ।
ਸਚਿਨ ਬਿਸ਼ਨੋਈ ਤੋਂ ਹਾਲੇ ਤਕ ਦੀ ਪੁੱਛਗਿੱਛ ਵਿਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਉਹ ਗੈਂਗਸਟਰ ਵਿਕਰਮ ਬਰਾੜ ਦੇ ਨਾਲ ਰਹਿ ਰਿਹਾ ਸੀ। ਵਿਕਰਮ ਬਰਾੜ ਨੂੰ ਦਿੱਲੀ ਪੁਲਿਸ ਯੂਏਈ ਤੋਂ ਲਿਆਈ ਹੈ। ਹਾਲੇ ਤਕ ਇਹ ਗੱਲ ਸਾਹਮਣੇ ਆਈ ਹੈ ਕਿ ਵਿਕਰਮ ਬਰਾੜ ਵੱਲੋਂ ਮੂਸੇਵਾਲਾ ਨੂੰ ਮਾਰਨ ਲਈ ਪੈਸੇ ਅਤੇ ਹਥਿਆਰਾਂ ਦਾ ਪ੍ਰਬੰਧ ਕੀਤਾ ਗਿਆ ਸੀ।
ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਠੀਕ ਪਹਿਲਾਂ ਸਚਿਨ ਬਿਸ਼ਨੋਈ ਨੂੰ ਫ਼ਰਜ਼ੀ ਪਾਸਪੋਰਟ 'ਤੇ ਵਿਦੇਸ਼ ਭੇਜ ਦਿੱਤਾ ਸੀ।ਹੱਤਿਆ ਨੂੰ ਅੰਜਾਮ ਦੇਣ ਲਈ ਸਚਿਨ ਨੇ ਕੈਨੇਡਾ ਵਿਚ ਬੈਠੇ ਗੈਂਗਸਟਰ ਤੋਂ ਅੱਤਵਾਦੀ ਐਲਾਨੇ ਗਏ ਸਤਿੰਦਰਜੀਤ ਸਿੰਘ ਗੋਲਡੀ ਬਰਾੜ, ਤਿਹਾੜ ਜੇਲ੍ਹ ਵਿਚ ਬੰਦ ਕਾਲਾ ਜਨੌੜੀ ਅਤੇ ਲਾਰੈਂਸ ਨਾਲ ਮਿਲ ਕੇ ਹੱਤਿਆ ਦੀ ਸਾਜ਼ਿਸ਼ ਰਚੀ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial