ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਾਜ਼ਮ ਜੇਲ੍ਹ 'ਚ ਵਰਤ ਰਹੇ ਮੋਬਾਈਲ, ਪੁਲਿਸ ਜਾਂਚ 'ਚ ਜੁਟੀ ਆਖਰ ਕਿਸ-ਕਿਸ ਨੂੰ ਕੀਤਾ ਫੋਨ?
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਫੜੇ ਗਏ ਗੈਂਗਸਟਰਾਂ ਤੇ ਸ਼ਾਰਪ ਸ਼ੂਟਰਾਂ ਕੋਲੋਂ ਜੇਲ੍ਹ ਵਿੱਚ ਦੋ ਮੋਬਾਈਲ ਫੋਨ ਬਰਾਮਦ ਹੋਏ ਹਨ। ਗੈਂਗਸਟਰ ਪ੍ਰਿਆਵਰਤ ਫੌਜੀ, ਦੀਪਕ ਤੇ ਇਨ੍ਹਾਂ ਦੇ ਦੋ ਹੋਰ ਸਾਥੀਆਂ ਕੋਲੋਂ ਜੇਲ੍ਹ ਵਿੱਚੋਂ ਦੋ ਮੋਬਾਈਲ ਫ਼ੋਨ ਬਰਾਮਦ ਹੋਏ ਹਨ।
ਤਰਨ ਤਾਰਨ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਫੜੇ ਗਏ ਗੈਂਗਸਟਰਾਂ ਤੇ ਸ਼ਾਰਪ ਸ਼ੂਟਰਾਂ ਕੋਲੋਂ ਜੇਲ੍ਹ ਵਿੱਚ ਦੋ ਮੋਬਾਈਲ ਫੋਨ ਬਰਾਮਦ ਹੋਏ ਹਨ। ਗੈਂਗਸਟਰ ਪ੍ਰਿਆਵਰਤ ਫੌਜੀ, ਦੀਪਕ ਤੇ ਇਨ੍ਹਾਂ ਦੇ ਦੋ ਹੋਰ ਸਾਥੀਆਂ ਕੋਲੋਂ ਜੇਲ੍ਹ ਵਿੱਚੋਂ ਦੋ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਜੇਲ੍ਹ ਵਿੱਚ ਹੋਈ ਚੈਕਿੰਗ ਦੌਰਾਨ ਫੋਨ ਤੇ ਸਿਮ ਬਰਾਮਦ ਹੋਏ ਹਨ।
ਦੱਸ ਦਈਏ ਕਿ ਗੈਂਗਸਟਰ ਪ੍ਰਿਆਵਰਤ ਫੌਜੀ ਤੇ ਸ਼ੂਟਰ ਦੀਪਕ ਮੂਸੇਵਾਲਾ ਕਤਲ ਕਾਂਡ ਵਿੱਚ ਮੁਲਜ਼ਮ ਹਨ। ਚਾਰੇ ਗੈਂਗਸਟਰ ਤੇ ਸ਼ੂਟਰ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚ ਬੰਦ ਹਨ। ਐਸਪੀਡੀ ਵਿਸ਼ਾਲਜੀਤ ਸਿੰਘ ਨੇ ਕਿਹਾ ਇਹ ਗੈਂਗਸਟਰ ਜੇਲ੍ਹ ਵਿੱਚ ਫੋਨ ਰਾਹੀਂ ਕਿਸ ਨਾਲ ਸੰਪਰਕ ਵਿੱਚ ਸਨ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੋਬਾਈਲ ਫੋਨ ਉਪਰ ਡਾਇਲ ਹੋਏ ਨੰਬਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਤੇ ਗੋਇੰਦਵਾਲ ਸਾਹਿਬ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ 'ਤੇ ਪਿੰਡ ਕੁੱਕੜਵਾਲਾ ਅਤੇ ਮਨਦੀਪ ਤੂਫ਼ਾਨ ਨੂੰ ਜੰਡਿਆਲਾ ਗੁਰੂ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਤੀਜੇ ਸਾਥੀ ਰਣਜੀਤ ਦੀ ਵੀ ਬਟਾਲਾ ਦੇ ਆਸ-ਪਾਸ ਹੋਣ ਦੀ ਵੀ ਸੂਚਨਾ ਮਿਲੀ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।