ਪੜਚੋਲ ਕਰੋ

ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਹੁਣ ਇਸ ਗੈਂਗਸਟਰ ਗਰੁੱਪ ਦਾ ਐਲਾਨ, ਕਾਤਲਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਇਨਾਮ

ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਭੂਪੀ ਰਾਣਾ ਨੇ ਵੀ ਐਂਟਰੀ ਮਾਰ ਲਈ ਹੈ। ਰਾਣਾ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਗੇ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਭੂਪੀ ਰਾਣਾ ਨੇ ਵੀ ਐਂਟਰੀ ਮਾਰ ਲਈ ਹੈ। ਰਾਣਾ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਗੇ। ਰਾਣਾ ਨੇ ਕਾਤਲਾਂ ਦਾ ਪਤਾ ਦੱਸਣ ਵਾਲੇ ਨੂੰ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ ਪੋਸਟ ਰਾਹੀਂ ਰਾਣਾ ਨੇ ਕਿਹਾ ਕਿ ਕਾਤਲ ਭਾਵੇਂ ਪੰਜਾਬ ਵਿੱਚ ਬੈਠਾ ਹੈ ਜਾਂ ਕੈਨੇਡਾ, ਅਮਰੀਕਾ, ਉਸ ਬਾਰੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।

ਰਾਣਾ ਨੇ ਦਵਿੰਦਰ ਬੰਬੀਹਾ, ਨੀਰਜ ਭਵਾਨਾ, ਟਿੱਲੂ ਤਾਜਪੁਰੀਆ, ਕੌਸ਼ਲ ਚੌਧਰੀ, ਗੌਂਡਰ ਤੇ ਸ਼ੇਰਾ ਖੁੱਬਣ ਨੂੰ ਵੀ ਆਪਣੇ ਗਰੁੱਪ ਨਾਲ ਹੀ ਦੱਸਿਆ ਹੈ। ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਸ਼ਾਮ 5.30 ਵਜੇ ਮਾਨਸਾ ਦੇ ਪਿੰਡ ਜਵਾਹਰਕੇ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਭੂਪੀ ਰਾਣਾ ਨੇ ਲਿਖਿਆ ਕਿ ਮੂਸੇਵਾਲਾ ਦਾ ਮਾਨਸਾ ਵਿੱਚ ਕਤਲ ਹੋਇਆ ਸੀ। ਪੰਜਾਬੀ ਇੰਡਸਟਰੀ ਵਿੱਚ ਜੱਟ ਬੋਲਦਾ ਸੀ। ਲਾਰੈਂਸ ਤੇ ਗੋਲਡੀ ਬਰਾੜ ਝੂਠਾ ਦਾਅਵਾ ਕਰਦੇ ਹਨ ਕਿ ਮੂਸੇਵਾਲਾ ਨੇ ਗੁਰਲਾਲ ਬਰਾੜ ਤੇ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਬੰਬੀਹਾ ਗਰੁੱਪ ਦੀ ਮਦਦ ਕੀਤੀ ਸੀ। ਇਹ ਝੂਠ ਹੈ। ਅਸੀਂ ਜੋ ਵੀ ਕਰਦੇ ਹਾਂ, ਆਪਣੇ ਦਮ 'ਤੇ ਹੀ ਕਰਦੇ ਹਾਂ। ਲਾਰੈਂਸ ਗਰੁੱਪ ਜੋ ਵੀ ਕਰਦਾ ਹੈ, ਉਸ ਨੂੰ ਆਪਣੇ ਮਰੇ ਲੋਕਾਂ ਨਾਲ ਜੋੜ ਦਿੰਦਾ ਹੈ। ਭੂਪੀ ਨੇ ਕਿਹਾ ਜਿਸ ਨੇ ਵੀ ਮੂਸੇਵਾਲਾ ਨੂੰ ਮਾਰਨ ਵਿੱਚ ਮਦਦ ਕੀਤੀ, ਇੱਕ-ਇੱਕ ਕਰਕੇ ਹਿਸਾਬ ਲਿਆ ਜਾਵੇਗਾ। ਸਾਡੀ ਹਮਦਰਦੀ ਸਿੱਧੂ ਦੇ ਪਰਿਵਾਰ, ਦੋਸਤਾਂ ਤੇ ਪ੍ਰਸ਼ੰਸਕਾਂ ਨਾਲ ਹੈ। ਅਸੀਂ ਸਿੱਧੂ ਨੂੰ ਵਾਪਸ ਨਹੀਂ ਲਿਆ ਸਕਦੇ ਪਰ ਉਸ ਦੀ ਮੌਤ ਦਾ ਬਦਲਾ ਜ਼ਰੂਰ ਲਵਾਂਗੇ।

ਲਾਰੈਂਸ ਗੈਂਗ ਦਾ ਕੱਟੜ ਦੁਸ਼ਮਣ ਭੂਪੀ ਰਾਣਾ
ਭੂਪੀ ਰਾਣਾ ਗੈਂਗ ਤੇ ਲਾਰੈਂਸ ਗੈਂਗ ਵਿਚਾਲੇ ਜ਼ਬਰਦਸਤ ਦੁਸ਼ਮਣੀ ਚੱਲ ਰਹੀ ਹੈ। ਜੇਲ੍ਹ ਦੇ ਅੰਦਰ ਵੀ ਇਨ੍ਹਾਂ ਵਿਚਕਾਰ ਲੜਾਈ ਹੋ ਚੁੱਕੀ ਹੈ। ਭੂਪੀ ਰਾਣਾ ਖ਼ਿਲਾਫ਼ ਹਰਿਆਣਾ ਤੇ ਪੰਜਾਬ ਵਿੱਚ ਕਤਲ ਸਮੇਤ ਕਈ ਅਪਰਾਧਾਂ ਦੇ 25 ਤੋਂ ਵੱਧ ਕੇਸ ਦਰਜ ਹਨ।

ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਦੇਣ ਵਾਲੇ ਸੋਸ਼ਲ ਮੀਡੀਆ ਖਾਤਿਆਂ ਦੀ ਪੁਸ਼ਟੀ ਨਹੀਂ ਹੋਈ। ਹਾਲਾਂਕਿ ਗੈਂਗਸਟਰਾਂ ਤੇ ਖਾਸਕਰ ਬੰਬੀਹਾ ਗਰੁੱਪ ਦਾ ਇਹੀ ਤਰੀਕਾ ਹੈ। ਹਰ ਵਾਰ ਜਦੋਂ ਉਹ ਕਤਲ ਦੀ ਜ਼ਿੰਮੇਵਾਰੀ ਲੈਂਦਾ ਹੈ ਜਾਂ ਧਮਕੀ ਦਿੰਦਾ ਹੈ, ਉਹ ਨਵਾਂ ਅਕਾਊਂਟ ਬਣਾਉਂਦਾ ਹੈ। ਪੁਲਿਸ ਅਧਿਕਾਰੀ ਵੀ ਮੰਨਦੇ ਹਨ ਕਿ ਗੈਂਗਸਟਰ ਟ੍ਰੈਕ ਕੀਤੇ ਜਾਣ ਦੇ ਡਰੋਂ ਇੱਕੋ ਅਕਾਊਂਟ ਦੀ ਵਰਤੋਂ ਨਹੀਂ ਕਰਦੇ ਹਨ।

ਟਾਪ ਹੈਡਲਾਈਨ

ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ
ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget