ਪੜਚੋਲ ਕਰੋ

ਸਿੱਧੂ ਮੂਸੇਵਾਲਾ ਕਤਲ ਕੇਸ 'ਚ ਵੱਡਾ ਖੁਲਾਸਾ, ਗੈਂਗਸਟਰਾਂ ਨੇ ਪਹਿਲਾਂ ਤਿੰਨ ਵਾਰ ਕੀਤੀ ਕੋਸ਼ਿਸ਼

ਪੁਲਿਸ ਵੱਲੋਂ ਕੀਤੀ ਜਾ ਰਹੀ ਤਹਿਕੀਕਾਤ ਵਿੱਚ ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਲਈ ਪਹਿਲਾਂ ਵੀ ਕਈ ਕੋਸ਼ਿਸ਼ਾਂ ਹੋਈਆਂ ਸੀ। ਗੈਂਗਸਟਰ ਪੂਰੀ ਤਿਆਰੀ ਕਰਕੇ ਆਉਂਦੇ ਰਹੇ ਪਰ ਉਨ੍ਹਾਂ ਨੂੰ ਨਿਰਾਸ਼ ਹੀ ਪਰਤਣਾ ਪੈਂਦਾ ਰਿਹਾ। 

Sidhu Moosewala Murder Case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਪੁਲਿਸ ਵੱਲੋਂ ਕੀਤੀ ਜਾ ਰਹੀ ਤਹਿਕੀਕਾਤ ਵਿੱਚ ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਲਈ ਪਹਿਲਾਂ ਵੀ ਕਈ ਕੋਸ਼ਿਸ਼ਾਂ ਹੋਈਆਂ ਸੀ। ਗੈਂਗਸਟਰ ਪੂਰੀ ਤਿਆਰੀ ਕਰਕੇ ਆਉਂਦੇ ਰਹੇ ਪਰ ਉਨ੍ਹਾਂ ਨੂੰ ਨਿਰਾਸ਼ ਹੀ ਪਰਤਣਾ ਪੈਂਦਾ ਰਿਹਾ। 

ਦਰਅਸਲ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਤੇ ਮਨਦੀਪ ਸਿੰਘ ਉਰਫ਼ ਤੂਫਾਨ ਨੇ ਪੁਲਿਸ ਕੋਲ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਪਹਿਲਾਂ ਵੀ ਕੋਸ਼ਿਸ਼ਾਂ ਕੀਤੀਆਂ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਨ ਦੇ ਇਰਾਦੇ ਨਾਲ ਘੱਟੋ-ਘੱਟ ਤਿੰਨ ਵਾਰ ਉਸ ਦੇ ਐਨ ਨੇੜੇ ਪਹੁੰਚ ਗਏ ਸਨ, ਪਰ ਭਾਰੀ ਸੁਰੱਖਿਆ ਘੇਰਾ ਦੇਖ ਕੇ ਉਹ ਪਿੱਛੇ ਹਟਣ ਲਈ ਮਜਬੂਰ ਹੋਏ ਸਨ। 

ਇਹ ਵੀ ਪੜ੍ਹੋ:Weekly Weather Update: ਜੇ ਬਣਾ ਰਹੇ ਹੋ ਅਗਲੇ ਹਫ਼ਤੇ ਘੁੰਮਣ ਦਾ ਪ੍ਰੋਗਰਾਮ ਤਾਂ ਪਹਿਲਾਂ ਜਾਣੋ ਮੌਸਮ ਦਾ ਹਾਲ

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਮਾਨਸਾ ਪੁਲਿਸ ਨੂੰ ਸ਼ਨਿੱਚਰਵਾਰ ਉਕਤ ਦੋਵਾਂ ਗੈਂਗਸਟਰਾਂ ਦਾ ਸੱਤ ਦਿਨਾਂ ਦਾ ਰਿਮਾਂਡ ਮਿਲਿਆ ਸੀ। ਇਨ੍ਹਾਂ ਕੋਲੋਂ ਰਾਜਪੁਰਾ ’ਚ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ, ਮਨੀ ਰਈਆ ਤੇ ਤੂਫਾਨ ਵੱਲੋਂ ਸਿੱਧੂ ਮੂਸੇਵਾਲਾ ਨੂੰ ਮਾਰਨ ਦੀਆਂ ਕੋਸ਼ਿਸ਼ਾਂ ਨਾਕਾਮ ਹੋਣ ਮਗਰੋਂ ਬਿਸ਼ਨੋਈ ਗੈਂਗ ਨੇ ਉਸ ਨੂੰ ਕਤਲ ਕਰਨ ਦੀ ਯੋਜਨਾ ਬਣਾਈ। 

ਉਨ੍ਹਾਂ ਨੇ ਛੇ ਨਿਸ਼ਾਨੇਬਾਜ਼ਾਂ ਦੇ ਦੋ ਹੋਰ ਗੈਂਗ ਇਕੱਠੇ ਕੀਤੇ ਤੇ ਉਨ੍ਹਾਂ ਨੂੰ ਅਤਿ ਆਧੁਨਿਕ ਹਥਿਆਰਾਂ ਨਾਲ ਲੈਸ ਕੀਤਾ। ਇਨ੍ਹਾਂ ਧੜਿਆਂ ’ਚੋਂ ਇੱਕ ਪੰਜਾਬ ਤੇ ਇੱਕ ਹਰਿਆਣਾ ਨਾਲ ਸਬੰਧਤ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਰਈਆ ਤੇ ਤੂਫਾਨ ਘੱਟੋ-ਘੱਟ ਤਿੰਨ ਵਾਰ ਮਾਨਸਾ ’ਚ ਰਹੇ। ਮਈ ਦੇ ਅਖੀਰਲੇ ਦਿਨਾਂ ਵਿੱਚ ਉਹ ਵੱਖਰੇ ਤੌਰ ’ਤੇ ਵੀ ਮਾਨਸਾ ਤੱਕ ਗਏ ਸਨ, ਪਰ ਕਤਲ ਤੋਂ ਇਕ ਦਿਨ ਪਹਿਲਾਂ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਉਨ੍ਹਾਂ ਨੂੰ ਕਾਰਵਾਈ ਤੋਂ ਬਾਹਰ ਕੱਢ ਦਿੱਤਾ ਸੀ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾਦਿਲਜੀਤ ਦੀ ਹੱਕ ਚ ਬੋਲੇ ਜਾਵੇਦ ਅਲੀ  , ਭਾਰਤ 'ਚ ਸ਼ੋਅਜ਼ ਬਾਰੇ ਬੋਲੇ ਸੀ ਦਿਲਜੀਤਸ਼ਿਮਲਾ ਦੀ ਠੰਡ ਚ ਸਰਤਾਜ ਦੇ ਸੁਰ , ਵੇਖੋ ਕਿੱਦਾਂ ਹਿਮਾਚਲ 'ਚ ਚੱਲਿਆ ਸਰਤਾਜ ਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget