ਪੜਚੋਲ ਕਰੋ

Chandigarh News: ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਦਬਾਇਆ ਜਾ ਰਿਹਾ! ਵਿਧਾਨ ਸਭਾ ਬਾਹਰ ਧਰਨੇ 'ਤੇ ਬੈਠੇ ਮਾਪੇ

ਬਲਕੌਰ ਸਿੰਘ ਨੇ ਕਿਹਾ ਕਿ ਮੇਰੇ ਹੱਕ 'ਚ ਕੁਝ ਵੀ ਨਹੀਂ ਜਾ ਰਿਹਾ, ਜਿਸ ਕਾਰਨ ਮੈਂ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠਣ ਲਈ ਮਜਬੂਰ ਹਾਂ। ਮੇਰਾ ਪੁੱਤਰ ਵਿਸ਼ਵ ਪ੍ਰਸਿੱਧ ਹਸਤੀ ਸੀ। ਦੁਨੀਆਂ ਵਿੱਚ ਗੁੱਸਾ ਹੈ ਪਰ ਸਾਡੀ ਸਰਕਾਰ ਸਾਡੀ ਗੱਲ ਨਹੀਂ ਸੁਣ ਰਹੀ।

Chandigarh News: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇਸ ਵੇਲੇ ਜੋ ਵੀ ਹੋ ਰਿਹਾ ਹੈ, ਉਹ ਉਨ੍ਹਾਂ ਪੁੱਤਰ ਦੇ ਕਤਲ ਕੇਸ ਨੂੰ ਦਬਾਉਣ ਲਈ ਹੋ ਰਿਹਾ ਹੈ। 

ਉਨ੍ਹਾਂ ਕਿਹਾ ਕਿ ਮੇਰੇ ਹੱਕ 'ਚ ਕੁਝ ਵੀ ਨਹੀਂ ਜਾ ਰਿਹਾ, ਜਿਸ ਕਾਰਨ ਮੈਂ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠਣ ਲਈ ਮਜਬੂਰ ਹਾਂ। ਮੇਰਾ ਪੁੱਤਰ ਵਿਸ਼ਵ ਪ੍ਰਸਿੱਧ ਹਸਤੀ ਸੀ। ਦੁਨੀਆਂ ਵਿੱਚ ਗੁੱਸਾ ਹੈ ਪਰ ਸਾਡੀ ਸਰਕਾਰ ਸਾਡੀ ਗੱਲ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕੁਝ ਨਹੀਂ ਹੋਇਆ। ਸਿਰਫ ਗੋਲੀ ਚਲਾਉਣ ਵਾਲਿਆਂ ਨੂੰ ਹੀ ਫੜਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਗ੍ਰਿਫਤਾਰ ਲੋਕ ਮਾਰੇ ਜਾ ਰਹੇ ਹਨ। ਇਸ ਤਰ੍ਹਾਂ ਗਵਾਹੀਆਂ ਖਤਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜੇ ਚਲਾਨ ਵੀ ਪੇਸ਼ ਨਹੀਂ ਕੀਤਾ ਗਿਆ। ਜਦੋਂ ਕੋਈ ਸਿਆਸੀ ਆਗੂ ਮਾਰਿਆ ਜਾਂਦਾ ਹੈ ਤਾਂ ਹਰ ਕੋਈ ਫੜਿਆ ਜਾਂਦਾ ਹੈ ਪਰ ਮੇਰਾ ਬੇਟਾ ਮਾਰਿਆ ਗਿਆ, ਸਿਰਫ ਗੋਲੀ ਚਲਾਉਣ ਵਾਲਿਆਂ ਨੂੰ ਹੀ ਫੜਿਆ ਗਿਆ ਹੈ। ਸਾਜ਼ਿਸ਼ ਰਚਣ ਵਾਲਿਆਂ ਨੂੰ ਨਹੀਂ ਫੜਿਆ ਗਿਆ। 

ਇਸ ਦੌਰਾਮ ਬਲਕੌਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਵਿਧਾਨ ਸਭਾ ਚੱਲਦੀ ਰਹੇਗੀ, ਮੈਂ ਹਰ ਰੋਜ਼ ਰੋਸ ਪ੍ਰਦਰਸ਼ਨ 'ਤੇ ਬੈਠਾਂਗਾ। ਉਨ੍ਹਾਂ ਕਿਹਾ ਕਿ 11 ਮਹੀਨੇ ਹੋ ਗਏ ਹਨ, ਅੱਜ ਤੱਕ ਸਿੱਧੂ ਕਤਲ ਕੇਸ ਦਾ ਚਲਾਨ ਪੇਸ਼ ਨਹੀਂ ਹੋਇਆ। ਅਸੀਂ ਇੱਕ ਆਜ਼ਾਦ ਦੇਸ਼ ਵਿੱਚ ਰਹਿੰਦੇ ਹਾਂ ਤੇ ਸਾਡੇ ਨਾਲ ਕੀ ਹੋ ਰਿਹਾ ਹੈ। ਸਾਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਕਿ ਸਾਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰ ਦਿੱਤਾ ਜਾਏਗਾ। 

ਉਨ੍ਹਾਂ ਕਿਹਾ ਕਿ ਜੋਧਪੁਰ ਤੋਂ ਫੜਿਆ ਗਿਆ ਵਿਅਕਤੀ ਕਹਿ ਰਿਹਾ ਹੈ ਕਿ ਉਹ ਨਾਬਾਲਗ ਹੈ। ਇਹ ਸਰਕਾਰ ਕੀ ਕਰੇਗੀ ਜੇ ਨਾਬਾਲਗ ਮੈਨੂੰ ਗੋਲੀ ਮਾਰ ਕੇ ਚਲਾ ਗਿਆ। ਉਨ੍ਹਾਂ ਕਿਹਾ ਕਿ ਜਿਸ ਦਿਨ ਸਰਕਾਰ ਬਦਲੀ, ਮੇਰਾ ਪੁੱਤਰ ਮੇਰੇ ਕੋਲੋਂ ਖੋਹ ਲਿਆ ਗਿਆ। ਜਦੋਂ ਤੱਕ ਕਾਂਗਰਸ ਦੀ ਸਰਕਾਰ ਸੀ, ਮੇਰਾ ਪੁੱਤਰ ਸੁਰੱਖਿਅਤ ਸੀ। ਇਸ ਸਰਕਾਰ ਨੇ ਮੇਰੇ ਤੋਂ ਸਭ ਕੁਝ ਖੋਹ ਲਿਆ। ਸਿੱਧੂ ਦੀ ਮਾਤਾ ਚਰਨ ਕੌਰ ਵੀ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਹਨ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget