Sidhu Moosewala murder case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਬੁੱਧਵਾਰ ਨੂੰ ਮਾਨਸਾ ਦੀ ਸੈਸ਼ਨ ਕੋਰਟ ਨੇ ਵੱਡਾ ਫੈਸਲਾ ਲੈਂਦੇ ਹੋਏ 27 ਦੋਸ਼ੀਆਂ 'ਤੇ ਦੋਸ਼ ਆਇਦ ਕਰ ਦਿੱਤੇ ਹਨ। ਹੁਣ ਇਸ ਮਾਮਲੇ ਦੀ ਸੁਣਵਾਈ 20 ਮਈ ਨੂੰ ਹੈ। ਪੰਜਾਬ ਪੁਲਿਸ ਨੇ ਇਸ ਕੇਸ ਵਿੱਚ ਕੁੱਲ 31 ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਫਾਈਲ ਕੀਤੀ ਸ। 


ਬੀਤੇ ਦਿਨ ਹੋਏ ਸੁਣਵਾਈ ਦੌਰਾਨ ਮੁਲਜ਼ਮਾਂ ਨੂੰ ਵੀਸੀ ਰਾਹੀਂ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਸੈਸ਼ਨ ਅਦਾਲਤ ਨੇ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਚਾਰ ਮੁਲਜ਼ਮਾਂ ਦੀ ਆਪਣੇ ਆਪ ਨੂੰ ਬੇਕਸੂਰ ਕਰਾਰ ਦਿੰਦਿਆਂ ਕੇਸ ਵਿੱਚੋਂ ਬਰੀ ਕੀਤੇ ਜਾਣ ਦੀ ਅਰਜ਼ੀ ਵੀ ਰੱਦ ਕਰ ਦਿੱਤੀ ਹੈ।


ਸਾਜ਼ਿਸ਼ਕਰਤਾ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ 31 ਦੋਸ਼ੀਆਂ ਖਿਲਾਫ ਚਲਾਨ ਪੇਸ਼ ਕੀਤਾ ਗਿਆ, ਜਿਨ੍ਹਾਂ 'ਚੋਂ ਸ਼ੂਟਰ ਜਗਰੂਪ ਸਿੰਘ ਰੂਪਾ, ਮਨਪ੍ਰੀਤ ਸਿੰਘ ਮਨੂੰ ਕੁੱਸਾ ਨੂੰ ਅੰਮ੍ਰਿਤਸਰ 'ਚ ਪੁਲਿਸ ਨੇ ਐਨਕਾਊਂਟਰ 'ਚ ਮਾਰ ਦਿੱਤਾ ਸੀ।  ਜਦਕਿ ਮਨਮੋਹਣ ਸਿੰਘ ਮੋਹਣਾ, ਮਨਦੀਪ ਸਿੰਘ ਉਰਫ ਤੂਫਾਨ ਗੋਇੰਦਵਾਲ ਜੇਲ 'ਚ ਗੈਂਗਸਟਰਾਂ ਦੀ ਲੜਾਈ ਦੌਰਾਨ ਮਾਰਚੇ ਗਏ ਸਨ। ਜਿਸ ਕਰਕੇ ਚਾਰਜਸ਼ੀਟ ਵਿੱਚ ਦਾਖਲ 31 ਦੋਸ਼ੀਆਂ 'ਚੋਂ 4 ਮਾਰੇ ਗਏ ਬਾਕੀ ਬਚੇ 27 ਜਣਿਆਂ ਦੇ ਖਿਲਾਫ਼ ਅਦਾਤਲ ਨੇ ਦੋਸ਼ ਆਇਦ ਕਰ ਦਿੱਤੇ ਹਨ। ਹੁਣ ਇਸ ਕੇਸ ਵਿੱਚ 20 ਮਈ ਤੋਂ ਰੈਗੁਲਰ ਸੁਣਵਾਈ ਸ਼ੁਰੂ ਹੋਵੇਗੀ।


ਸਰਕਾਰੀ ਵਕੀਲ ਪ੍ਰੀਤਇੰਦਰ ਸਿੰਘ ਚਾਹਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਮਾਨਸਾ ਸੈਸ਼ਨ ਅਦਾਲਤ ਨੇ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਇਸ ਦੌਰਾਨ ਮ੍ਰਿਤਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਦਾਲਤ ’ਤੇ ਪੂਰਾ ਭਰੋਸਾ ਹੈ। ਉਨ੍ਹਾਂ ਨੂੰ ਦੋਸ਼ ਤੈਅ ਕਰਨ 'ਚ ਕਾਫੀ ਸਮਾਂ ਲੱਗਾ, ਜਦਕਿ ਸਿੱਧੂ ਦੇ ਕਤਲ ਹੋਏ ਨੂੰ 24 ਮਹੀਨੇ ਹੋ ਚੁੱਕੇ ਹਨ। 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial