ਪੜਚੋਲ ਕਰੋ
Advertisement
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸਾਰੇ ਮੁਲਜ਼ਮਾਂ ਨੂੰ 9 ਅਗਸਤ ਨੂੰ ਸੈਸ਼ਨ ਕੋਰਟ 'ਚ ਫਿਜ਼ੀਕਲ ਤੌਰ ‘ਤੇ ਪੇਸ਼ ਕਰਨ ਦੇ ਹੁਕਮ
Sidhu Moose Wala Murder : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala murder case) ਮਾਮਲੇ 'ਤੇ ਟਿੱਪਣੀ ਕਰਦਿਆਂ ਮਾਣਯੋਗ ਸੀਜੀਐਮ ਦੀ ਅਦਾਲਤ ਨੇ ਸਾਰੇ
Sidhu Moose Wala Murder : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala murder case) ਮਾਮਲੇ 'ਚ ਬੁੱਧਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਸਾਰੇ ਮੁਲਜ਼ਮਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਕੋਰਟ 'ਚ ਪੇਸ਼ੀ ਹੋਈ ਹੈ। ਮਾਣਯੋਗ ਸੀਜੀਐਮ ਦੀ ਅਦਾਲਤ ਨੇ ਸਾਰੇ ਜੇਲ੍ਹ ਸੁਪਰਡੈਂਟਾਂ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕਰਦਿਆਂ ਸਾਰੇ ਮੁਲਜ਼ਮਾਂ ਨੂੰ 9 ਅਗਸਤ ਨੂੰ ਸੈਸ਼ਨ ਅਦਾਲਤ ਵਿੱਚ ਫਿਜ਼ੀਕਲ ਤੌਰ ‘ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਅੱਜ 26 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਸੀਜੀਐਮ ਅਦਾਲਤ ਨੇ 25 ਮੁਲਜ਼ਮਾਂ ’ਤੇ ਟਿੱਪਣੀ ਕਰਦਿਆਂ ਕੇਸ ਸੈਸ਼ਨ ਅਦਾਲਤ ਵਿੱਚ ਭੇਜ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਗਸਤ ਨੂੰ ਹੋਵੇਗੀ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕਾਰਨ ਲਈ ਵੱਖ-ਵੱਖ ਜੇਲ੍ਹਾਂ ਦੇ ਸੁਪਰਡੈਂਟਾਂ ਨੂੰ ਪ੍ਰੋਟੈਕਸ਼ਨ ਵਾਰੰਟ ਜਾਰੀ ਕਰਕੇ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ।
ਓਧਰ ਸਿੱਧੂ ਮੂਸੇਵਾਲ ਦਾ ਪਰਿਵਾਰ ਬੀਤੇ ਇੱਕ ਸਾਲ ਤੋਂ ਇਨਸਾਫ ਦੀ ਗੁਹਾਰ ਲੱਗਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਇਨਸਾਫ ਦੀ ਮੰਗ ਨੂੰ ਲੈ ਵਿਧਾਨ ਸਭਾ ਦੇ ਬਾਹਰ ਧਰਨਾ ਵੀ ਲੱਗਾ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਪਰ ਹਾਲੇ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਹੈ।
ਦੱਸ ਦੇਈਏ ਕਿ ਮਰਹੂਮ ਗਾਈਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਤੇ ਹਸਪਤਾਲ ਲਿਜਾਇਆ ਗਿਆ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : NIA ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਕਰੀਬੀ ਵਿਕਰਮ ਬਰਾੜ ਨੂੰ ਕੀਤਾ ਗ੍ਰਿਫਤਾਰ, UAE ਤੋਂ ਲਿਆਂਦਾ ਗਿਆ ਭਾਰਤ
ਇਹ ਵੀ ਪੜ੍ਹੋ : ਮਾਸਟਰਸ ਕਰਨ ਗਈ ਸੀ ਅਮਰੀਕਾ, ਹੁਣ ਭੁੱਖ ਨਾਲ ਤੜਫ ਰਹੀ ਹੈਦਰਾਬਾਦ ਦੀ ਕੁੜੀ, ਮਾਂ ਨੇ ਵਿਦੇਸ਼ ਮੰਤਰੀ ਤੋਂ ਮੰਗੀ ਮਦਦ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਪੰਜਾਬ
Advertisement