Sidhu Moose Wala Murder : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala murder case) ਮਾਮਲੇ 'ਚ ਬੁੱਧਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਸਾਰੇ ਮੁਲਜ਼ਮਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਕੋਰਟ 'ਚ ਪੇਸ਼ੀ ਹੋਈ ਹੈ। ਮਾਣਯੋਗ ਸੀਜੀਐਮ ਦੀ ਅਦਾਲਤ ਨੇ ਸਾਰੇ ਜੇਲ੍ਹ ਸੁਪਰਡੈਂਟਾਂ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕਰਦਿਆਂ ਸਾਰੇ ਮੁਲਜ਼ਮਾਂ ਨੂੰ 9 ਅਗਸਤ ਨੂੰ ਸੈਸ਼ਨ ਅਦਾਲਤ ਵਿੱਚ ਫਿਜ਼ੀਕਲ ਤੌਰ ‘ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

 


ਅੱਜ 26 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਸੀਜੀਐਮ ਅਦਾਲਤ ਨੇ 25 ਮੁਲਜ਼ਮਾਂ ’ਤੇ ਟਿੱਪਣੀ ਕਰਦਿਆਂ ਕੇਸ ਸੈਸ਼ਨ ਅਦਾਲਤ ਵਿੱਚ ਭੇਜ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਗਸਤ ਨੂੰ ਹੋਵੇਗੀ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕਾਰਨ ਲਈ ਵੱਖ-ਵੱਖ ਜੇਲ੍ਹਾਂ ਦੇ ਸੁਪਰਡੈਂਟਾਂ ਨੂੰ ਪ੍ਰੋਟੈਕਸ਼ਨ ਵਾਰੰਟ ਜਾਰੀ ਕਰਕੇ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ। 

 


ਓਧਰ ਸਿੱਧੂ ਮੂਸੇਵਾਲ ਦਾ ਪਰਿਵਾਰ ਬੀਤੇ ਇੱਕ ਸਾਲ ਤੋਂ ਇਨਸਾਫ ਦੀ ਗੁਹਾਰ ਲੱਗਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਇਨਸਾਫ ਦੀ ਮੰਗ ਨੂੰ ਲੈ ਵਿਧਾਨ ਸਭਾ ਦੇ ਬਾਹਰ ਧਰਨਾ ਵੀ ਲੱਗਾ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਪਰ ਹਾਲੇ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਹੈ।

 

ਦੱਸ ਦੇਈਏ ਕਿ ਮਰਹੂਮ ਗਾਈਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਤੇ ਹਸਪਤਾਲ ਲਿਜਾਇਆ ਗਿਆ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ