ਪੜਚੋਲ ਕਰੋ
Advertisement
Sidhu Moosewala Murder Case : ਸਿੱਧੂ ਮੂਸੇਵਾਲਾ ਕਤਲ ਕੇਸ 'ਚ ਪੁਲਿਸ ਵੱਲੋਂ ਵੱਡੀ ਕਾਰਵਾਈ, 5 ਹੋਰ ਨਾਮਜ਼ਦ : ਸੂਤਰ
Sidhu Moosewala Murder Case : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ 5 ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ 5 ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਪਹਿਲਾਂ ਹੀ ਕਹਿ ਦਿੱਤਾ ਗਿਆ ਸੀ ਕਿ ਉਸ ਦੇ ਬੇਟੇ ਨੂੰ ਕਤਲ ਕਰਨ ਵਿੱਚ ਪੰਜਾਬੀ ਸੰਗੀਤ ਜਗਤ ਨਾਲ ਜੁੜੇ ਹੋਏ ਲੋਕ ਸ਼ਾਮਲ ਹਨ।
ਮਾਨਸਾ ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ ਵਿਅਕਤੀ ਪੰਜਾਬੀ ਸੰਗੀਤ ਜਗਤ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ। ਨਾਮਜ਼ਦ ਕੀਤੇ ਗਏ ਵਿਅਕਤੀ ਸਿੱਧੂ ਮੂਸੇਵਾਲਾ ਦੇ ਗਾਇਕੀ ਖੇਤਰ ਵਿੱਚ ਆਉਣ ਸਮੇਂ ਨਾਲ ਦੇ ਦੱਸ ਜਾ ਰਹੇ ਹਨ, ਜਿਨ੍ਹਾ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਪਹਿਲਾਂ ਹੀ ਜ਼ਿਕਰ ਕਰਦੇ ਰਹੇ ਹਨ।
ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਨੂੰ ਲੈ ਕੇ ਪਰਿਵਾਰ ਵੱਲੋਂ ਬੀਤੇ ਕੱਲ ਮਾਨਸਾ ਵਿਚ ਕੈਂਡਲ ਮਾਰਚ ਕੱਢਿਆ ਗਿਆ ਸੀ। ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਕੀਤੀ।ਇਹ ਕੈਂਡਲ ਮਾਰਚ ਮਾਨਸਾ ਦੀ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਇਆ ਅਤੇ ਬਾਅਦ 'ਚ ਸਿੱਧੂ ਮੂਸੇਵਾਲਾ ਦੇ ਕਤਲ ਵਾਲੀ ਥਾਂ ’ਤੇ ਖ਼ਤਮ ਹੋਇਆ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਤੇ ਇਨਸਾਫ਼ ਦਿਵਾਉਣ ਲਈ ਲਿਖੀਆਂ ਗਈਆਂ ਤਕਰੀਰਾਂ ਦੀਆਂ ਤਖ਼ਤੀਆਂ ਫ਼ੈਨਜ ਵਲੋਂ ਹੱਥਾਂ ’ਚ ਫੜ੍ਹੀਆਂ ਹੋਈਆਂ ਸਨ।
ਕੈਂਡਲ ਮਾਰਚ ਦੀ ਅਗਵਾਈ ਕਰਦਿਆਂ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਅੱਗੇ 3 ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ ਇੱਕ ਕਮਿਸ਼ਨ ਬਣਾਇਆ ਜਾਣਾ ਚਾਹੀਦਾ ਹੈ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਉਸ ਦੇ ਪੁੱਤਰ ਦੀ ਸੁਰੱਖਿਆ ਵਾਪਸ ਕਿਸ ਨੇ ਅਤੇ ਕਿਉਂ ਲਈ? ਪੰਜਾਬ ਦੀ ਫਿਲਮ ਇੰਡਸਟਰੀ ਦੇ ਗੈਂਗਸਟਰਾਂ ਨਾਲ ਸਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਗੈਂਗਸਟਰ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਭਾਰਤ ਲਿਆਂਦਾ ਜਾਵੇ।
ਸਰਕਾਰ ਦੀ ਕਾਰਵਾਈ ਤੋਂ ਮਾਪੇ ਨਾਖੁਸ਼
ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਸਰਕਾਰ ਦੀ ਕਾਰਵਾਈ ਤੋਂ ਮਾਪੇ ਸੰਤੁਸ਼ਟ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਗੋਲੀ ਚਲਾਉਣ ਵਾਲੇ ਤਾਂ ਪੁਲਿਸ ਨੇ ਫੜ ਲਏ ਪਰ ਸਾਰੀ ਸਾਜ਼ਿਸ਼ ਰਚਣ ਵਾਲੇ ਅਜੇ ਤੱਕ ਬਾਹਰ ਹਨ। ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰਨ ਵਾਲੇ ਅਧਿਕਾਰੀ 'ਤੇ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਉਨ੍ਹਾਂ ਨੇ ਗਲਤੀ ਮੰਨੀ ਹੈ। ਇਸ ਕਤਲੇਆਮ ਵਿੱਚ ਲਾਰੇਂਸ ਅਤੇ ਗੋਲਡੀ ਦੇ ਕਈ ਸਾਥੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਉਹ ਇਨਸਾਫ਼ ਲਈ ਸੜਕਾਂ 'ਤੇ ਆਉਣ ਲਈ ਮਜਬੂਰ ਹਨ।
ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਚੰਡੀਗੜ੍ਹ
ਕਾਰੋਬਾਰ
Advertisement