ਸਿੱਧੂ ਮੂਸੇਵਾਲਾ ਕਤਲ ਕੇਸ 'ਚ ਸੀਟਿੰਗ ਜੱਜ ਨਹੀਂ ਕਰਨਗੇ ਜਾਂਚ, ਪੰਜਾਬ-ਹਰਿਆਣਾ ਹਾਈਕੋਰਟ ਦੇ ਇਨਕਾਰ ਮਗਰੋਂ ਮਾਨ ਸਰਕਾਰ ਦੀ ਇਹ ਸਲਾਹ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਜਾਰੀ ਹੈ।ਕਤਲ ਕੇਸ 'ਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹਨ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਜਾਰੀ ਹੈ।ਕਤਲ ਕੇਸ 'ਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹਨ।ਪਰਿਵਾਰ ਵੱਲੋਂ ਇਸ ਮਾਮਲੇ 'ਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ।
ਮੂਸੇਵਾਲਾ ਦੇ ਪਿਤਾ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਭੇਜਿਆ ਸੀ। ਸਰਕਾਰ ਨੂੰ ਦਿੱਤੇ ਜਵਾਬ 'ਚ ਕਿਹਾ ਗਿਆ ਹੈ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਹਾਈਕੋਰਟ ਅਜਿਹੇ ਮਾਮਲੇ 'ਚ ਕਿਸੇ ਮੌਜੂਦਾ ਜੱਜ ਨੂੰ ਜਾਂਚ ਕਰਨ ਲਈ ਕਹੇ। ਇਸ ਦੇ ਮੱਦੇਨਜ਼ਰ ਮੂਸੇਵਾਲਾ ਦੇ ਪਰਿਵਾਰਕ ਮੈਂਬਰ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਸਕਦੇ ਹਨ। ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ।
ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਸਰੇਆਮ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਨੇ 30 ਮਈ ਨੂੰ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਗ੍ਰਹਿ ਸਕੱਤਰ ਅਨੁਰਾਗ ਵਰਮਾ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਲਿਖਿਆ। ਉਸ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਗਿਆ।
ਹਾਈ ਕੋਰਟ ਦੇ ਇਨਕਾਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਰਿਵਾਰ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਤੋਂ ਕਰਵਾਉਣ ਦਾ ਸੁਝਾਅ ਦਿੱਤਾ ਸੀ। ਉਨ੍ਹਾਂ ਨੂੰ 5 ਨਾਂ ਵੀ ਦਿੱਤੇ ਗਏ ਸਨ। ਹਾਲਾਂਕਿ, ਉਹ ਮੌਜੂਦਾ ਜੱਜ ਦੀ ਮੰਗ ਕਰ ਰਹੇ ਹਨ।
ਪੰਜਾਬ ਪੁਲਿਸ ਫਿਲਹਾਲ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰ ਰਹੀ ਹੈ। ਜਿਸ ਦੀ ਨਿਗਰਾਨੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ ਪ੍ਰਮੋਦ ਬਾਨ ਵੱਲੋਂ ਕੀਤੀ ਜਾ ਰਹੀ ਹੈ। ਇਸ ਵਿੱਚ ਆਈਜੀ ਜਸਕਰਨ ਸਿੰਘ, ਏਆਈਜੀ ਗੁਰਮੀਤ ਚੌਹਾਨ ਸਮੇਤ ਕੁੱਲ 5 ਮੈਂਬਰ ਸ਼ਾਮਲ ਕੀਤੇ ਗਏ ਹਨ। ਹਾਲਾਂਕਿ ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ ਕੋਈ ਵੱਡਾ ਖੁਲਾਸਾ ਨਹੀਂ ਕਰ ਸਕੀ ਹੈ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















