Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਪੁਲਿਸ ਨੇ ਸੱਤ ਵਿਅਕਤੀਆਂ ਦੀਪਕ ਮੂੰਡੀ, ਬਿੱਟੂ, ਰਜਿੰਦਰ ਜੋਕਰ, ਕਪਿਲ ਪੰਡਿਤ, ਮਨਪ੍ਰੀਤ ਤੂਫਾਨ, ਮਨੀ ਰਾਈਆ ਤੇ ਜਗਤਾਰ ਸਿੰਘ ਮੂਸਾ ਖਿਲਾਫ ਚਲਾਨ ਪੇਸ਼ ਕੀਤਾ ਹੈ। ਹੁਣ ਤੱਕ ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ 31 ਵਿਅਕਤੀਆਂ ਖਿਲਾਫ ਚਲਾਨ ਪੇਸ਼ ਕਰ ਦਿੱਤਾ ਹੈ।


ਇਹ ਵੀ ਪੜ੍ਹੋ : ਦੁਨੀਆ 'ਚ ਕੋਰੋਨਾ ਨੇ ਫ਼ਿਰ ਮਚਾਈ ਤਬਾਹੀ , ਕੀ ਭਾਰਤ 'ਤੇ ਮੰਡਰਾ ਰਿਹਾ ਕੋਈ ਨਵਾਂ ਖ਼ਤਰਾ ? ਜਾਣੋ

ਇਸ ਦੇ ਨਾਲ ਹੀ ਇਸ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੀ ਫਰਾਰੀ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਦੁਆਰਾ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸਮੇਤ 11 ਵਿਅਕਤੀਆਂ ਖਿਲਾਫ ਮਾਨਸਾ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਦੀਪਕ ਟੀਨੂੰ ਫਰਾਰੀ ਮਾਮਲੇ ਵਿੱਚ ਮਾਨਸਾ ਅਦਾਲਤ ਵੱਲੋਂ 10 ਵਿਅਕਤੀਆਂ ਦੀ ਜਮਾਨਤ ਅਰਜੀ ਨੂੰ ਖਾਰਜ ਕਰ ਦਿੱਤਾ ਹੈ।


ਇਹ ਵੀ ਪੜ੍ਹੋ :ਅੰਮ੍ਰਿਤਧਾਰੀ ਸਿੱਖਾਂ ਨੂੰ ਵੱਡੀ ਰਾਹਤ, ਜਹਾਜ਼ 'ਚ ਕ੍ਰਿਪਾਣ ਨਾਲ ਸਫਰ ਕਰ ਸਕਣਗੇ, ਵਿਰੋਧ 'ਚ ਪਾਈ ਪਟੀਸ਼ਨ ਖਾਰਜ


ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਖ਼ਬਰਾਂ ਦੀ ਪੁਸ਼ਟੀ ਕੀਤੀ ਸੀ। ਉਸ ਤੋਂ ਤਿੰਨ ਦਿਨਾਂ ਬਾਅਦ ਗੈਂਗਸਟਰ ਗੋਲਡੀ ਬਰਾੜ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਉਹ ਨਾ ਤਾਂ ਕਿਸੇ ਹਿਰਾਸਤ ਵਿੱਚ ਹੈ ਅਤੇ ਨਾ ਹੀ ਨਜ਼ਰਬੰਦ ਵਿੱਚ ਹੈ।

 

 ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਕਤਲ ਕਰ ਦਿੱਤਾ ਗਿਆ ਸੀ।  ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 6 ਸ਼ੂਟਰਾਂ ਨੇ ਮੂਸੇਵਾਲਾ ਨੂੰ ਗੋਲੀਆਂ ਮਾਰਕੇ ਮਾਰ ਦਿੱਤਾ ਸੀ, ਜਿਨ੍ਹਾਂ ਵਿੱਚੋਂ 4 ਨੂੰ ਤਾਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ 2 ਸ਼ੂਟਰ ਪੁਲਿਸ ਮੁਕਾਬਲੇ ਦੌਰਾਨ ਅੰਮ੍ਰਿਤਸਰ ਦੇ ਅਟਾਰੀ ਵਿਖੇ ਮਾਰੇ ਗਏ ਸਨ।