Moosewala Murder Case: 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਅੰਕਿਤ ਸਿਰਸਾ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਉਸ ਦੇ ਸਾਥੀ ਸਚਿਨ ਭਿਵਾਨੀ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਅੰਕਿਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਹੈ। ਉਹ ਰਾਜਸਥਾਨ ਵਿੱਚ ਕਤਲ ਦੀ ਕੋਸ਼ਿਸ਼ ਦੇ ਦੋ ਮਾਮਲਿਆਂ ਵਿੱਚ ਵੀ ਸ਼ਾਮਲ ਸੀ। ਦੂਜਾ ਗ੍ਰਿਫ਼ਤਾਰ ਮੁਲਜ਼ਮ ਸਚਿਨ ਭਿਵਾਨੀ ਸਿੱਧੂ ਮੂਸੇਵਾਲਾ ਕੇਸ ਵਿੱਚ ਚਾਰ ਸ਼ੂਟਰਾਂ ਨੂੰ ਪਨਾਹ ਦੇਣ ਲਈ ਜ਼ਿੰਮੇਵਾਰ ਹੈ ਅਤੇ ਲੌਰੇਂਸ ਬਿਸ਼ਨੋਈ ਗੈਂਗ ਦਾ ਕੰਮਕਾਜ ਦੇਖਦਾ ਸੀ




ਦਿੱਲੀ 'ਚ ਕਸ਼ਮੀਰੀ ਗੇਟ ਬਸ ਅੱਡੇ ਕੋਲ ਇਨਾਂ ਨੂੰ ਗ੍ਰਿਫਤਾਰ ਕੀਤਾ ਗਿਆ । ਇਨਾਂ ਤੋਂ 2 ਪਿਸੌਤਲ, ਪੰਜਾਬ ਪੁਲਿਸ ਦੀਆਂ 3 ਵਰਦੀਆਂ, ਮੋਬਾਇਲ ਫੋਨ ਵੀ ਬਰਾਮਦ ਹੋਏ ਨੇ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਹੀ ਸਿੱਧੂ ਕਤਲਕਾਂਡ ਦੇ 2 ਸ਼ੂਟਰ ਗ੍ਰਿਫਤਾਰ ਕੀਤੇ ਸੀ। ਹੁਣ ਇਹ ਤੀਜਾ ਸ਼ੂਟਰ ਹੈ । ਪੁਲਿਸ ਵੱਲੋਂ ਇਹਨਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ। 




ਦਰਅਸਲ ਅੰਕਿਤ ਸਿਰਸਾ  ਨੇ ਸਿੱਧੂ ਨੂੰ ਬਹੁਤ ਨੇੜਿਓਂ ਗੋਲੀ ਮਾਰੀ ਸੀ। ਇਸ ਦੇ ਨਾਲ ਹੀ ਗ੍ਰਿਫਤਾਰ ਪ੍ਰਿਆਵਰਤ ਫੌਜੀ ਵੀ ਇੱਕ ਕਾਰ ਵਿੱਚ ਮੌਜੂਦ ਸੀ। ਮੁਲਜ਼ਮਾਂ ਦੀ ਕਾਰ ਨੂੰ ਮੂਸੇਵਾਲਾ ਨੇ ਰਸਤੇ ਵਿੱਚ ਰੋਕ ਲਿਆ ਅਤੇ ਫਿਰ ਉਨ੍ਹਾਂ ਨੇ ਮੂਸੇਵਾਲਾ ’ਤੇ ਗੋਲੀ ਚਲਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਪ੍ਰਿਆਵਰਤਾ ਫੌਜੀ ਗੈਂਗ ਦੇ 'ਬੋਲੇਰੋ ਮਾਡਿਊਲ' ਦਾ ਮੁਖੀ ਸੀ।




29 ਮਈ ਨੂੰ ਹੋਇਆ ਸੀ ਕਤਲ
ਗਾਇਕ-ਸਿਆਸਤਦਾਨ ਸਿੱਧੂ ਮੂਸੇ ਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸਿੱਧੂ ਮੂਸੇਵਾਲਾ ਦਾ ਕਤਲ ਸੂਬਾ ਸਰਕਾਰ ਵੱਲੋਂ ਸੁਰੱਖਿਆ ਘਟਾਉਣ ਤੋਂ ਇਕ ਦਿਨ ਬਾਅਦ ਹੋਇਆ ਹੈ। ਹਮਲੇ ਵਿੱਚ ਮੂਸੇਵਾਲਾ ਦੇ ਨਾਲ ਜੀਪ ਵਿੱਚ ਸਵਾਰ ਉਸ ਦਾ ਚਚੇਰਾ ਭਰਾ ਅਤੇ ਇੱਕ ਦੋਸਤ ਵੀ ਜ਼ਖ਼ਮੀ ਹੋ ਗਿਆ।



ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਪੰਜਾਬ ਦੀ ਪਟਿਆਲਾ ਜੇਲ੍ਹ ਤੋਂ ਪੁਲਿਸ ਨੇ ਨਰੇਸ਼ ਨਾਮ ਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀ ਦਾ ਨਾਂ ਨਰੇਸ਼ ਹੈ। ਨਰੇਸ਼ 'ਤੇ ਮੂਸੇਵਾਲਾ ਕਤਲ ਕਾਂਡ 'ਚ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਪੁਲਿਸ ਨੇ ਇਸ ਦੋਸ਼ੀ ਨੂੰ 7 ਦਿਨਾਂ ਦੇ ਰਿਮਾਂਡ 'ਤੇ ਲਿਆ ਹੈ ਅਤੇ ਹੁਣ ਉਸ ਤੋਂ ਦਿੱਲੀ 'ਚ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਮੂਸੇਵਾਲਾ ਕਤਲ ਕਾਂਡ ਦੇ ਹੋਰ ਰਾਜ਼ਾਂ ਦਾ ਪਰਦਾਫਾਸ਼ ਕੀਤਾ ਜਾ ਸਕੇ।