Sidhu Moosewala Murder : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਆਪਣੇ ਪੁੱਤ ਦੇ ਕਤਲ ਦਾ ਇਨਸਾਫ ਲੈਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਉਹ ਇੱਕ ਪਾਸੇ ਇਸ ਲਈ ਵਿਦੇਸ਼ ਦੌਰਾ ਕਰਕੇ ਪਰਤੇ ਹਨ ਤੇ ਦੂਜੇ ਪਾਸੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਮਿਲ ਰਹੇ ਹਨ। ਸੋਮਵਾਰ ਨੂੰ ਬਲਕੌਰ ਸਿੰਘ ਸਿੱਧੂ ਤੇ ਉਨ੍ਹਾਂ ਦੇ ਭਰਾ ਚਮਕੌਰ ਸਿੰਘ ਸਿੱਧੂ ਨੇ ਸੋਮਵਾਰ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕਰਕੇ ਕਤਲ ਕੇਸ ਵਿੱਚ ਕਾਰਵਾਈ ਤੇਜ਼ ਕਰਨ ਦੀ ਮੰਗ ਕੀਤੀ। 

Continues below advertisement


ਇਸ ਦੌਰਾਨ ਕੈਬਨਿਟ ਮੰਤਰੀ ਧਾਲੀਵਾਲ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਦੇ ਦੌਰੇ ਤੋਂ ਹੁਣ ਵਿਹਲੇ ਹੋ ਗਏ ਹਨ। ਉਨ੍ਹਾਂ ਨਾਲ ਇਹ ਪੂਰਾ ਮਾਮਲਾ ਵਿਚਾਰ ਕੇ ਛੇਤੀ ਹੀ ਇਨਸਾਫ਼ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਲਈ ਰਹਿੰਦੇ ਕਾਰਜਾਂ ਨੂੰ ਛੇਤੀ ਨਿਬੇੜਨ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ ਜਾਣਗੇ। 


ਕੈਬਨਿਟ ਮੰਤਰੀ ਨਾਲ ਮਿਲਣੀ ਬਾਰੇ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਦੇ ਕਤਲ ਲਈ ਪ੍ਰਸ਼ੰਸਕਾਂ ਵੱਲੋਂ ਇਨਸਾਫ਼ ਦੀ ਵਿੱਢੀ ਹੋਈ ਲੜਾਈ ਲਈ ਪੰਜਾਬ ਸਰਕਾਰ ਨੂੰ ਅੱਜ ਨਿਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਬਾਕਾਇਦਾ ਮਿਲ ਕੇ ਅਰਜ਼ੋਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਤਰੀ ਨੇ ਭਰੋਸਾ ਦਵਾਇਆ ਹੈ ਪਰ ਉਹ ਆਪਣੇ ਪੱਧਰ ਉੱਪਰ ਮੁਹਿੰਮ ਨੂੰ ਹੋਰ ਤੇਜ਼ ਕਰਨਗੇ।


ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਛੇਤੀ ਹੀ ਪਿੰਡ ਮੂਸਾ ਆਉਣ ਦਾ ਦਾਅਵਾ ਕੀਤਾ ਹੈ। ਇਸ ਦੌਰਾਨ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਉਹ ਪੀਜੀਆਈ ਵਿੱਚ ਆਪਣਾ ਸਰੀਰਕ ਮੁਆਇਨਾ ਕਰਵਾਉਣ ਲਈ ਗਏ ਸਨ। ਉਥੋਂ ਆਉਂਦੇ ਹੀ ਕੈਬਨਿਟ ਮੰਤਰੀ ਨੂੰ ਅਚਾਨਕ ਮਿਲ ਗਏ, ਜੋ ਬਾਅਦ ਵਿੱਚ ਆਪਣੇ ਦਫ਼ਤਰ ਲੈ ਗਏ। ਇਸ ਦੌਰਾਨ ਇਨਸਾਫ਼ ਦੀ ਲੜਾਈ ਵਿੱਚ ਤੇਜ਼ੀ ਲਿਆਉਣ ਸਮੇਤ ਪਿੰਡ ਦੇ ਹੋਰ ਮਸਲਿਆਂ ਨੂੰ ਵਿਚਾਰਿਆ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।