Sidhu Moosewala Murder: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਗ੍ਰਿਫਤਾਰ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਫਰਾਰ
Sidhu Moosewala Murder Case: ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਉਹ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਰਾਤ ਤਿੰਨ ਵਜੇ ਫਰਾਰ ਹੋਇਆ ਹੈ।
ਚੰਡੀਗੜ੍ਹ: ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਉਹ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਰਾਤ ਤਿੰਨ ਵਜੇ ਫਰਾਰ ਹੋਇਆ ਹੈ। ਦੀਪਕ ਨੂੰ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ।
ਗੈਂਗਸਟਰ ਦੇ ਫਰਾਰ ਹੋਣ ਮਗਰੋਂ ਪੂਰੇ ਪੰਜਾਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੇ ਗੈਂਗਸਟਰ ਦੀਪਕ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਫੜਿਆ ਸੀ। ਪੁਲਿਸ ਮੁਤਾਬਕ ਗੈਂਗਸਟਰ ਦੀਪਕ ਵੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਪਲਾਨਿੰਗ ਵਿੱਚ ਸ਼ਾਮਲ ਸੀ।
ਸੂਤਰਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਅੱਜ ਤੜਕੇ ਤਿੰਨ ਵਜੇ ਮਾਨਸਾ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋ ਗਿਆ। ਮਾਨਸਾ ਦੇ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਪਰ ਪੰਜਾਬ ਦੇ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ।
ਸੂਤਰਾਂ ਅਨੁਸਾਰ ਉਸ ਨੂੰ ਗੋਇੰਦਵਾਲ ਦੀ ਜੇਲ੍ਹ ’ਚੋਂ ਕਿਸੇ ਪੁੱਛ-ਪੜਤਾਲ ਲਈ ਇੱਥੇ ਲਿਆਂਦਾ ਗਿਆ ਸੀ ਤੇ ਉਹ ਸੀਆਈਏ ਦੀ ਹਿਰਾਸਤ ’ਚੋਂ ਫ਼ਰਾਰ ਹੋ ਗਿਆ। ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਨਜ਼ਦੀਕੀ ਹੈ। ਪੰਜਾਬ ਪੁਲਿਸ ਲਈ ਇਹ ਵੱਡਾ ਝਟਕਾ ਹੈ ਕਿਉਂਕਿ ਪਹਿਲਾਂ ਹੀ ਪੁਲਿਸ ਉੱਪਰ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਵਿਸ਼ੇਸ਼ ਟਰੀਟਮੈਂਟ ਦੇਣ ਦੇ ਇਲਜ਼ਾਮ ਲੱਗ ਰਹੇ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :