Sidhu Moosewala murder : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਦੀ ਪਟੀਸ਼ਨ 'ਤੇ ਸੁਣਵਾਈ ਅੱਜ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਹਾਈਕੋਰਟ ਨੇ ਸ਼ਗਨਪ੍ਰੀਤ ਦੇ ਵਕੀਲ ਤੋਂ ਪੁੱਛਿਆ.....
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਹਾਈਕੋਰਟ ਨੇ ਸ਼ਗਨਪ੍ਰੀਤ ਦੇ ਵਕੀਲ ਤੋਂ ਪੁੱਛਿਆ ਕਿ ਜੇਕਰ ਹਾਲੇ ਅੰਤਰਿਮ ਜ਼ਮਾਨਤ ਦੇ ਦਿੰਦੇ ਹਾਂ ਤੇ ਬਾਅਦ 'ਚ ਪਟੀਸ਼ਨ ਡਿਸਮਿਸ ਹੋ ਜਾਂਦੀ ਹੈ ਤਾਂ ਕੀ ਉਹ ਭਾਰਤ ਆਉਣਗੇ? ਇਸ 'ਤੇ ਵਕੀਲ ਨੇ ਹਾਮੀ ਭਰੀ ਪਰ ਹਾਈਕੋਰਟ ਨੇ ਇਕ ਵਾਰ ਸ਼ਗਨਪ੍ਰੀਤ ਨੂੰ ਪੁੱਛਣ ਲਈ ਕਿਹਾ ਸੀ....
ਇਸ ਤੋਂ ਪਹਿਲਾਂ ਸ਼ਗਨਪ੍ਰੀਤ ਸਿੰਘ (Shaganpreet Singh) ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ (High Court) ਤੋਂ ਰਾਹਤ ਨਹੀਂ ਮਿਲੀ ਸੀ। ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦਿਆਂ ਸ਼ਗਨਪ੍ਰੀਤ ਦੇ ਵਕੀਲ ਨੂੰ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ। ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਸ਼ਗਨਪ੍ਰੀਤ ਨੇ ਵਕੀਲ ਰਾਹੀਂ ਅਗਾਊਂ ਜ਼ਮਾਨਤ ਅਤੇ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਲਾਈ ਸੀ।
ਸ਼ਗਨ ਦੇ ਵਕੀਲ ਨੇ ਕਿਹਾ ਕਿ ਸ਼ੁਰੂਆਤ 'ਚ ਇਸ ਕੇਸ ਵਿੱਚ ਸ਼ਗਨਪ੍ਰੀਤ ਦਾ ਨਾਂ ਨਹੀਂ ਸੀ ਪਰ ਪੁਲਿਸ ਨੇ ਬਾਅਦ ਵਿੱਚ ਸ਼ਾਮਲ ਕੀਤਾ ਹੈ। ਹਾਲਾਂਕਿ ਹਾਈ ਕੋਰਟ ਨੇ ਕਿਹਾ ਕਿ ਇਹ ਇੱਕ ਵਿਵਾਦਪੂਰਨ ਮਾਮਲਾ ਹੈ। ਇਸ ਮਾਮਲੇ ਵਿੱਚ ਮਿੱਡੂਖੇੜਾ ਕਤਲ ਕਾਂਡ ਦੀ ਸਟੇਟਸ ਰਿਪੋਰਟ ਮੰਗੀ ਗਈ ਹੈ। ਇਸ ਤੋਂ ਇਲਾਵਾ ਸ਼ਗਨਪ੍ਰੀਤ ਨੇ ਆਪਣੇ ਆਪ ਨੂੰ ਗੈਂਗਸਟਰ ਲਾਰੈਂਸ ਅਤੇ ਗੈਂਗਸਟਰ ਗੋਲਡੀ ਬਰਾੜ ਤੋਂ ਖ਼ਤਰਾ ਦੱਸਿਆ ਸੀ।
ਇਸ ਮਾਮਲੇ 'ਚ ਹਾਈਕੋਰਟ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਦੌਰਾਨ ਵਕੀਲ ਨੂੰ ਪੁੱਛਿਆ ਕਿ ਸ਼ਗਨਪ੍ਰੀਤ ਇਸ ਸਮੇਂ ਕਿੱਥੇ ਹੈ? ਇਸ 'ਤੇ ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਉਹ ਫਿਲਹਾਲ ਆਸਟ੍ਰੇਲੀਆ 'ਚ ਹੈ। ਅਦਾਲਤ ਨੇ ਕਿਹਾ ਕਿ ਜੇਕਰ ਉਹ ਭਾਰਤ ਤੋਂ ਬਾਹਰ ਹੈ ਤਾਂ ਉਸ ਨੂੰ ਕੋਈ ਖਤਰਾ ਨਹੀਂ ਹੈ ਪਰੰਤੂ ਵਕੀਲ ਵਿਨੋਦ ਘਈ ਨੇ ਕਿਹਾ ਕਿ ਸ਼ਗਨਪ੍ਰੀਤ ਭਾਰਤ ਆਉਣਾ ਚਾਹੁੰਦਾ ਹੈ ਅਤੇ ਟਿਕਟ ਵੀ ਬੁੱਕ ਕੀਤੀ ਹੋਈ ਹੈ।
ਇਸ 'ਤੇ ਹਾਈਕੋਰਟ ਨੇ ਕਿਹਾ ਕਿ ਜੇਕਰ ਉਹ ਹੁਣ ਦੇਸ਼ ਤੋਂ ਬਾਹਰ ਹੈ ਤਾਂ ਖ਼ਤਰਾ ਕਿਵੇਂ ਹੈ? ਇਸ 'ਤੇ ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਉਹ ਭਾਰਤ ਵਾਪਸ ਆਉਣਾ ਚਾਹੁੰਦਾ ਹੈ। ਹਾਲਾਂਕਿ ਉਹ ਭਾਰਤ ਆਉਣਗੇ ਪਰ ਇਸ ਸਬੰਧੀ ਕੋਈ ਹਲਫ਼ਨਾਮਾ ਦਾਖ਼ਲ ਨਹੀਂ ਕੀਤਾ ਗਿਆ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਸ਼ਗਨਪ੍ਰੀਤ ਦੇ ਵਕੀਲ ਨੂੰ ਮਾਮਲੇ 'ਚ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਅਤੇ ਮਾਮਲੇ ਦੀ ਸੁਣਵਾਈ 4 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।