Sidhu Moosewala Murder: ਕਤਲ ਕੇਸ CBI ਨੂੰ ਟਰਾਂਸਫਰ ਕਰਨ ਦੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ
ਮੂਸੇਵਾਲਾ ਦੇ ਕਤਲ ਵਿੱਚ ਅੰਤਰ-ਰਾਜੀ ਅਤੇ ਅੰਤਰਰਾਸ਼ਟਰੀ ਗੈਂਗਸਟਰਾਂ ਦੀ ਸ਼ਮੂਲੀਅਤ ਦਾ ਦੋਸ਼ ਲਾਉਂਦਿਆਂ, ਜਗਜੀਤ ਸਿੰਘ ਨੇ 3 ਜੂਨ ਨੂੰ ਸੀਬੀਆਈ ਜਾਂਚ ਦੀ ਮੰਗ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।
ਚੰਡੀਗੜ੍ਹ: ਸੁਪਰੀਮ ਕੋਰਟ ਨੇ ਸਿੱਧੂ ਮੂਸੇਵਾਲਾ (Sidhu Moosewala) ਕਤਲ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਵਾਲੀ ਪੰਜਾਬ ਭਾਜਪਾ ਆਗੂ ਜਗਜੀਤ ਸਿੰਘ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਸੋਮਵਾਰ ਨੂੰ ਇਨਕਾਰ ਕਰ ਦਿੱਤਾ।ਜਿਸ ਮਗਰੋਂ ਜਗਜੀਤ ਸਿੰਘ ਨੇ ਕਤਲ ਕੇਸ 'ਚ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਆਪਣੀ ਪਟੀਸ਼ਨ ਵਾਪਸ ਲੈਂਦਿਆਂ ਕਿਹਾ ਕਿ ਸੂਬਾ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।
ਭਾਜਪਾ ਨੇਤਾ ਦੇ ਵਕੀਲ ਨਮਿਤ ਸਕਸੈਨਾ ਨੇ ਸੁਪਰੀਮ ਕੋਰਟ ਨੂੰ ਦੱਸਿਆ, “ਅਸੀਂ ਸੀਬੀਆਈ ਜਾਂਚ ਚਾਹੁੰਦੇ ਸੀ, ਪਰ ਪੰਜਾਬ ਪੁਲਿਸ ਕਦਮ ਚੁੱਕ ਰਹੀ ਹੈ। ਇਸ ਲਈ ਅਸੀਂ ਹੁਣ ਕੇਂਦਰੀ ਏਜੰਸੀ ਦੀ ਜਾਂਚ ਨਹੀਂ ਚਾਹੁੰਦੇ। ਅਸੀਂ ਇਸ ਲਈ ਦਬਾਅ ਨਹੀਂ ਪਾ ਰਹੇ ਹਾਂ।”
ਜਸਟਿਸ ਅਜੈ ਰਸਤੋਗੀ ਅਤੇ ਅਭੈ ਐਸ ਓਕਾ ਦੇ ਬੈਂਚ ਨੇ ਇਹ ਵੀ ਟਿੱਪਣੀ ਕੀਤੀ ਕਿ ਅਜਿਹੇ ਮਾਮਲਿਆਂ ਨੂੰ ਕੋਈ ਸਿਆਸੀ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ ਅਤੇ ਉਹ ਅਜਿਹੇ ਅਭਿਆਸ ਦੀ ਸ਼ਲਾਘਾ ਨਹੀਂ ਕਰਦੇ। ਹਾਲਾਂਕਿ ਅਦਾਲਤ ਨੇ ਇਹ ਵੀ ਟਿੱਪਣੀ ਕੀਤੀ ਕਿ ਅਦਾਲਤ ਨੂੰ ਸਾਰੇ ਲੋਕਾਂ ਲਈ ਖੁੱਲ੍ਹ ਕੇ ਕੰਮ ਕਰਨਾ ਹੋਵੇਗਾ।
ਮੂਸੇਵਾਲਾ ਦੇ ਕਤਲ ਵਿੱਚ ਅੰਤਰ-ਰਾਜੀ ਅਤੇ ਅੰਤਰਰਾਸ਼ਟਰੀ ਗੈਂਗਸਟਰਾਂ ਦੀ ਸ਼ਮੂਲੀਅਤ ਦਾ ਦੋਸ਼ ਲਾਉਂਦਿਆਂ, ਜਗਜੀਤ ਸਿੰਘ ਨੇ 3 ਜੂਨ ਨੂੰ ਸੀਬੀਆਈ ਜਾਂਚ ਦੀ ਮੰਗ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।ਉਸ ਨੇ ਮੰਗ ਕੀਤੀ ਸੀ, "ਦੋਸ਼ੀ ਵੱਖ-ਵੱਖ ਰਾਜਾਂ ਵਿੱਚ ਭੱਜ ਗਏ ਹਨ ਅਤੇ ਇਹ ਨਿਆਂ ਦੇ ਹਿੱਤ ਵਿੱਚ ਹੋਵੇਗਾ ਜੇਕਰ ਮੌਜੂਦਾ ਐਫਆਈਆਰ ਕਿਸੇ ਕੇਂਦਰੀ ਏਜੰਸੀ ਨੂੰ ਟਰਾਂਸਫਰ ਕੀਤੀ ਜਾਵੇ।
ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਪ੍ਰਸ਼ਾਸਨ ਨਾ ਸਿਰਫ਼ ਅਪਰਾਧਾਂ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਿਹਾ ਹੈ, ਸਗੋਂ ਗੈਂਗ ਵਾਰਾਂ ਨੇ ਵੀ ਪੰਜਾਬ ਵਿੱਚ ‘ਡਰ ਅਤੇ ਦਹਿਸ਼ਤ ਦਾ ਤੂਫ਼ਾਨ’ ਪੈਦਾ ਕਰ ਦਿੱਤਾ ਹੈ।ਇਸ ਦੌਰਾਨ, ਪੰਜਾਬ ਸਰਕਾਰ ਨੇ ਐਸ.ਸੀ. ਨੂੰ ਦੱਸਿਆ ਕਿ ਸੂਬਾ ਪੁਲਿਸ ਮੂਸੇਵਾਲਾ ਕਤਲ ਕੇਸ ਵਿੱਚ ਕਥਿਤ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਵਿਦੇਸ਼ ਵਿੱਚ ਇੱਕ ਮੁਲਜ਼ਮ ਨਾਲ ਰਚੀ ਗਈ ਸਾਜ਼ਿਸ਼ ਦੀ ਜਾਂਚ ਕਰਨਾ ਚਾਹੁੰਦੀ ਹੈ।
ਲਾਰੈਂਸ ਬਿਸ਼ਨੋਈ ਦੇ ਪਿਤਾ ਵੱਲੋਂ ਟਰਾਂਜ਼ਿਟ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਸੀਨੀਅਰ ਵਕੀਲ ਏ.ਐਮ. ਆਪਣੇ ਬੇਟੇ ਦੀ ਪੇਸ਼ੀ ਲਈ ਦਿੱਲੀ ਦੀ ਅਦਾਲਤ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੈ। ਬੈਂਚ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਸੁਣਵਾਈ 18 ਜੁਲਾਈ ਨੂੰ ਕਰੇਗਾ।