Sidhu Moosewala New Song: ਮਰਹੂਮ ਪੰਜਾਬੀ ਗਾਇਕ  ਸਿੱਧੂ ਮੂਸੇਵਾਲਾ (SIDHU MOOSAWALA) ਦਾ ਇੱਕ ਹੋਰ ਗੀਤ ਆਉਣ ਵਾਲਾ ਹੈ। ਸਿੱਧੂ ਮੂਸੇਵਾਲਾ ਦੇ ਫੈਨਜ਼ ਦੇ ਲਈ ਇਹ ਇੱਕ ਵੱਡੀ ਖ਼ੁਸ਼ਖ਼ਬਰੀ ਹੈ। ਨਵੇਂ ਗੀਤ ਸਬੰਧੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਖਾਤੇ 'ਤੇ ਦਿੱਤੀ ਗਈ ਹੈ। 

ਨਵੇਂ ਗੀਤ ਦਾ ਨਾਮ ATTACH ਹੈ ਜੋ  30 ਅਗਸਤ ਨੂੰ ਰਿਲੀਜ਼ ਕੀਤਾ ਜਾਵੇਗਾ।ਇਸ ਵਿੱਚ ਮੂਸੇਵਾਲ ਦੇ ਨਾਲ ਸਟੀਲ ਬੈਂਗਲੇਜ਼ (STEEL BANGLEZ) ਫਰੈਡੋ (FREDO) ਵੀ ਨਜ਼ਰ ਆਉਣਗੇ।  ਇਸ ਸਾਲ ਉਨ੍ਹਾਂ ਦਾ ਤੀਜਾ ਗਾਣਾ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਇੰਸਟਰਾ ਐਕਾਉਂਟ ’ਤੇ ਦਿੱਤੀ ਗਈ ਹੈ।  

ਇਸ ਸਾਲ ਸਿੱਧੂ ਮੂਸੇਵਾਲਾ ਦਾ ਪਹਿਲਾਂ ਗਾਣਾ ਸੰਨੀ ਮੈਲਟਨ ਦੇ ਨਾਲ ਆਇਆ ਸੀ। ਇਸ ਗਾਣੇ ਦਾ ਨਾਂ ‘410’ ਸੀ। ਇਸ ਤੋਂ ਬਾਅਦ ਇਸੇ ਸਾਲ ਜੂਨ ਮਹੀਨੇ ਦੇ ਅੰਦਰ ਮੂਸੇਵਾਲਾ ਦਾ ਨਵਾਂ ਗਾਣਾ ਡਿਲੀਮਾ ‘Dilemma’ ਆਇਆ ਸੀ। ਇਹ ਗਾਣਾ ਬ੍ਰਿਟਿਸ਼ ਰੈਪਰ ਸਟੈਫਲੋਨ ਡਾਨ (Stefflon Don) ਦੇ ਰਿਲੀਜ਼ ਕੀਤਾ ਸੀ। ਮੌਤ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਦੇ ਕਈ ਗਾਣੇ ਰਿਲੀਜ਼ ਹੋ ਚੁੱਕੇ ਹਨ। ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਸਿੱਧੂ ਮਰਨ ਤੋਂ ਪਹਿਲਾਂ ਇੰਨੇ ਗਾਣੇ ਗਾ ਕੇ ਗਿਆ ਹੈ ਕਿ ਉਹ 10 ਸਾਲ ਤੱਕ ਰਿਲੀਜ਼ ਕਰ ਸਕਦੇ ਹਨ।

 

 

 

 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial 

 

 

  ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ