Sidhu Moosewala Last Rites : ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦਾ ਅੰਤਿਮ ਸੰਸਕਾਰ ਪਿੰਡ ਮੂਸਾ ਵਿਖੇ ਕਰ ਦਿੱਤਾ ਗਿਆ ਹੈ। ਇਸ ਵੇਲੇ ਹਜ਼ਾਰਾਂ ਸੇਜ਼ਲ ਅੱਖਾਂ ਨਾਲ ਉਨ੍ਹਾਂ ਨੂੰ ਵਿਦਾਇਗੀ ਦਿੱਤੀ ਗਈ ਹੈ। ਪੰਜਾਬ, ਹਰਿਆਣਾ, ਰਾਜਸਥਾਨ ਤੋਂ ਵੱਡੀ ਗਿਣਤੀ ਵਿਚ ਲੋਕ ਪੁੱਜੇ ਹੋਏ ਸਨ। ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤ ਦੇ ਸਿਰ ਉਤੇ ਆਖ਼ਰੀ ਵਾਰ ਜੂੜਾ ਕੀਤਾ ਤੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਪੁੱਤਰ ਦੇ ਸਿਰ ਉਤੇ ਨਾਬੀ ਰੰਗ ਦੀ ਪੱਗ ਨੂੰ ਅੰਤਿਮ ਵਿਦਾਇਗੀ ਵੇਲੇ ਸਜਾਇਆ ਗਿਆ।

ਸਿੱਧੂ ਮੂਸੇਵਾਲਾ ‌ਦੇ ਪਿਤਾ ਨੇ ਲੋਕਾਂ ਦੀ ਜੁੜੀ ਵੱਡੀ ਭੀੜ ਦਾ ਆਪਣੇ ਸਿਰ ਤੋਂ ਪੱਗ ਲਾਹ ਕੇ ਧੰਨਵਾਦ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਰਾਜਸੀ ਨੇਤਾ ਜੁੜੇ ਹੋਏ ਸਨ।ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਅੰਤਿਮ ਦਰਸ਼ਨਾਂ ਲਈ ਅੱਜ ਵੱਡੇ ਪੱਧਰ ਉਤੇ ਲੋਕਾਂ ਦਾ‌ ਇਕੱਠ ਜੁੜਿਆ। ਲੋਕ ਅੱਧੀ ਰਾਤ ਤੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਤੋਂ ਪੁੱਜੇ। ਦੇਹ ਨੂੰ ਸਸਕਾਰ ਲਈ ਸਿੱਧੂ ਮੂਸੇਵਾਲਾ ਦੇ ਮਨਪਸੰਦ ਟਰੈਕਟਰ 5911 ਉਤੇ ਲਿਜਾਇਆ ਗਿਆ। ਸਸਕਾਰ ਪਿੰਡ ਮੂਸਾ ਦੀ ਸ਼ਮਸ਼ਾਨ ਭੂਮੀ ਵਿੱਚ ਕਰਨ ਦੀ ਥਾਂ, ਸਗੋਂ ਉਸ ਦੇ ਆਪਣੇ ਖੇਤਾਂ ਵਿਚ ਕੀਤਾ ਗਿਆ।



ਦੱਸ ਦੇਈਏ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲਾਵਰਾਂ ਨਾਲ ਆਪਣੇ ਆਖਰੀ ਸਾਹਾਂ ਤੱਕ ਲੜਦਾ ਰਿਹਾ ਹੈ। ਪੁਲਿਸ ਨੇ ਮੂਸੇਵਾਲਾ ਦੀ ਥਾਰ ਗੱਡੀ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਉਸ ਪਿਸਤੌਲ ਤੋਂ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਮਲਾਵਰ ਸਿੱਧੂ 'ਤੇ ਫਾਇਰਿੰਗ ਕਰ ਰਹੇ ਸਨ ਤਾਂ ਸਿੱਧੂ ਨੇ ਵੀ ਆਪਣੇ ਬਚਾਅ 'ਚ ਫਾਇਰਿੰਗ ਕੀਤੀ। ਪੁਲਿਸ ਨੇ ਥਾਰ ਤੋਂ ਪਿਸਤੌਲ ਬਰਾਮਦ ਕਰ ਲਿਆ ਹੈ। ਪਿਸਤੌਲ ਵਿੱਚੋਂ ਕਿੰਨੀਆਂ ਗੋਲੀਆਂ ਚਲਾਈਆਂ ਗਈਆਂ, ਇਹ ਹਾਲੇ ਜਾਂਚ ਦਾ ਵਿਸ਼ਾ ਹੈ।
 
 ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਮੰਗਲਵਾਰ ਸਵੇਰੇ ਉਨ੍ਹਾਂ ਦੇ ਘਰ ਲਿਆਂਦੀ ਗਈ ਸੀ ,ਜਿਥੇ ਮ੍ਰਿਤਕ ਦੇਹ ਨੂੰ ਪ੍ਰਸ਼ੰਸਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ। ਇਸ ਤੋਂ ਬਾਅਦ ਪਿੰਡ ਮੂਸੇ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ।  ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਦੇ ਲਈ  ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਪਹੁੰਚੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਮਸ਼ਹੂਰ ਪੰਜਾਬੀ ਗਾਇਕ ਵੀ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਹਨ।