ਚੰਡੀਗੜ੍ਹ : ਲਾਰੈਂਸ ਬਿਸ਼ਨੋਈ ਗੈਂਗ ਦੀਆਂ ਧਮਕੀਆਂ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਪਰ ਉਹ ਕਿਸੇ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਪੰਜਾਬ ਦੇ ਮਾਲਿਕ ਨਹੀਂ, ਗੈਂਗਸਟਰ ਹਨ ਅਤੇ ਸਰਕਾਰ ਦੀ ਉਨ੍ਹਾਂ ਨੂੰ ਪੂਰੀ ਸਹਿ ਮਿਲੀ ਹੋਈ ਹੈ।


ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਕਿਹਾ ਕਿ ਸਾਡੇ ਬੇਟੇ ਦੀ ਜਾਨ ਲੈਣ ਤੋਂ ਬਾਅਦ ਹੁਣ ਇਹ ਗੈਂਗਸਟਰ ਸ਼ਰੇਆਮ ਸਾਨੂੰ ਧਮਕੀਆਂ ਦੇ ਰਹੇ ਹਨ, ਜੋ ਕਿਸੇ ਤੋਂ ਡਰਨ ਵਾਲੇ ਨਹੀਂ ਹਨ। ਇਨ੍ਹਾਂ ਗੈਂਗਸਟਰਾਂ ਕੋਲ 200-300 ਗੰਨਮੈਨ ਹਨ ਅਤੇ 700 ਲੋਕ ਇਨ੍ਹਾਂ ਦੀ ਦੇਖ-ਰੇਖ ਵਿਚ ਲੱਗੇ ਹੋਏ ਹਨ। ਉਹ ਕਿਸੇ ਦੀ ਵੀ ਜਾਨ ਲੈ ਸਕਦੇ ਹਨ ਪਰ ਅਸੀਂ ਉਨ੍ਹਾਂ ਦੀਆਂ ਧਮਕੀਆਂ ਦੀ ਪਰਵਾਹ ਨਹੀਂ ਹੈ।

ਉਨ੍ਹਾਂ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ਼ ਲੈਣ ਲਈ ਹਰ ਤਰ੍ਹਾਂ ਨਾਲ ਸੰਘਰਸ਼ ਕਰਾਂਗੇ ਅਤੇ ਚੁੱਪ ਨਹੀਂ ਬੈਠਾਂਗੇ। ਉਨ੍ਹਾਂ ਮੰਗ ਕੀਤੀ ਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਮੂਸੇਵਾਲਾ ਦੇ ਪਿਤਾ ਬਲਕੌਰ ਅਤੇ ਮਾਤਾ ਚਰਨ ਕੌਰ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਇਸ ਲਈ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਵੇ, ਕਿਉਂਕਿ ਹਰ ਐਤਵਾਰ ਸਿੱਧੂ ਮੂਸੇਵਾਲਾ ਦੇ ਫ਼ੈਨਜ ਮਿਲਣ ਲਈ ਘਰ ਆਉਂਦੇ ਹਨ, ਕਿਸੇ ਬਾਰੇ ਕੁਝ ਵੀ ਨਹੀਂ ਪਤਾ ਹੁੰਦਾ। ਜਿਸ ਦੇ ਮੱਦੇਨਜ਼ਰ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਣੀ ਚਾਹੀਦੀ ਹੈ। 

 

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਲਾਰੈਂਸ ਗੈਂਗ ਦੇ ਇੱਕ ਸ਼ੂਟਰ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਭਰੀ ਈਮੇਲ ਵੀ ਭੇਜੀ ਸੀ, ਜਿਸ ਦੀ ਮਾਨਸਾ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਈਮੇਲ 'ਚ ਉਨ੍ਹਾਂ ਲਿਖਿਆ ਹੈ ਕਿ ਤੁਸੀਂ ਅਤੇ ਤੁਹਾਡਾ ਬੇਟਾ ਦੇਸ਼ ਦੇ ਮਾਲਕ ਨਹੀਂ ਹੋ, ਜਿਵੇਂ ਤੁਸੀਂ ਚਾਹੋ ਤੁਹਾਨੂੰ ਵੈਸੇ ਸੁਰੱਖਿਆ ਮਿਲੇ। ਤੁਹਾਡੇ ਪੁੱਤਰ ਨੇ ਸਾਡੇ ਭਰਾਵਾਂ ਨੂੰ ਮਰਵਾਇਆ, ਬਦਲੇ ਵਿੱਚ ਅਸੀਂ ਤੁਹਾਡੇ ਪੁੱਤਰ ਨੂੰ ਮਾਰਿਆ। ਮਨਪ੍ਰੀਤ ਮਨੂੰ ਅਤੇ ਜਗਰੂਪ ਰੂਪਾ ਦਾ ਫਰਜ਼ੀ ਐਨਕਾਊਂਟਰ ਯਾਦ ਹੈ।


ਇਨ੍ਹੀਂ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਉਨ੍ਹਾਂ ਦਾ ਵਿਦੇਸ਼ ਕਾਰੋਬਾਰ ਦੇਖਣ ਗਏ ਹੋਏ ਹਨ। ਤਾਇਆ ਚਮਕੌਰ ਸਿੰਘ ਨੇ ਕਿਹਾ ਕਿ ਉਹ ਜਲਦੀ ਹੀ ਵਾਪਿਸ ਆ ਜਾਣਗੇ , ਜੋ ਵਿਅਕਤੀ ਇਹ ਕਹਿ ਰਹੇ ਹਨ ਉਹ ਧਮਕੀਆਂ ਮਿਲਣ ਤੋਂ ਬਾਅਦ ਵਿਦੇਸ਼ ਚਲੇ ਗਏ ਹਨ , ਉਨ੍ਹਾਂ ਵਿੱਚ ਕੋਈ ਦਮ ਨਹੀਂ ਨਹੀਂ ਹੈ। ਉਨ੍ਹਾਂ ਦਾ ਵਿਦੇਸ਼ ਜਾਣ ਦਾ ਪਲਾਨ ਪਹਿਲਾਂ ਹੀ ਤੈਅ ਸੀ।