Sidhu Moosewala: ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਵੱਡਾ ਐਲਾਨ, ਅੱਜ ਤੋਂ ਪੁੱਤ ਦਾ ਕੇਸ ਰੱਬ ਭਰੋਸੇ ਛੱਡਿਆ
Sidhu Moosewala Murder Case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੱਜ ਤੋਂ ਬਾਅਦ ਆਪਣੇ ਪੁੱਤਰ ਦਾ ਕੇਸ ਰੱਬ ਭਰੋਸੇ ਛੱਡ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕਰ ਦਿੱਤਾ ਹੈ ਕਿ ਅੱਜ ਤੋਂ ਬਾਅਦ ਉਹ ਨਾ ਸਰਕਾਰ ਅੱਗੇ ਹੱਥ ਅੱਡਣਗੇ..
Sidhu Moosewala Murder Case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੱਜ ਤੋਂ ਬਾਅਦ ਆਪਣੇ ਪੁੱਤਰ ਦਾ ਕੇਸ ਰੱਬ ਭਰੋਸੇ ਛੱਡ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕਰ ਦਿੱਤਾ ਹੈ ਕਿ ਅੱਜ ਤੋਂ ਬਾਅਦ ਉਹ ਨਾ ਸਰਕਾਰ ਅੱਗੇ ਹੱਥ ਅੱਡਣਗੇ ਤੇ ਨਾ ਹੀ ਕਿਸੇ ਸਰਕਾਰੀ ਦਫ਼ਤਰ ਜਾਣਗੇ ਤੇ ਸਿਰਫ਼ ਵਾਹਿਗੁਰੂ ਅੱਗੇ ਅਰਦਾਸ ਕਰਨਗੇ। ਉਨ੍ਹਾਂ ਲੋਕਾਂ ਨੂੰ ਵੀ ਅਰਦਾਸ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਦਾ ਹੁਣ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ।
ਸਿੱਧੂ ਮੂਸੇਵਾਲਾ ਦੇ ਘਰ ਹਰ ਐਤਵਾਰ ਉਨ੍ਹਾਂ ਦੇ ਪ੍ਰਸੰਸਕ ਵੱਡੀ ਗਿਣਤੀ ਵਿੱਚ ਮਾਤਾ-ਪਿਤਾ ਨੂੰ ਮਿਲਣ ਲਈ ਆਉਂਦੇ ਹਨ। ਅੱਜ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਇਸ ਦੁਨੀਆਂ ਤੇ ਨਹੀਂ ਰਿਹਾ। ਉਨ੍ਹਾਂ ਇਨਸਾਫ਼ ਲਈ ਸਰਕਾਰ ਅੱਗੇ ਅਪੀਲ ਕੀਤੀ ਪਰ ਕੁਝ ਪੱਲੇ ਨਹੀ ਪਿਆ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਕਿਹੋ ਜਿਹੇ ਹਨ। ਨੌਜਵਾਨਾਂ ਤੇ ਐਨਐਸਏ ਲਾ ਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਖਿਆਲ ਰੱਖੋ। ਸਰਕਾਰ ਨੌਜਵਾਨਾਂ ਨੂੰ ਕਿਸ ਤਰ੍ਹਾਂ ਜੇਲ੍ਹਾਂ ਵਿੱਚ ਸੁੱਟ ਰਹੀ ਹੈ, ਪੰਜਾਬ ਦੇ ਹਾਲਾਤ ਨੂੰ ਹਰ ਕੋਈ ਦੇਖ ਰਿਹਾ ਹੈ। ਉਨ੍ਹਾਂ ਨੇ ਇਨਸਾਫ਼ ਲਈ ਹਰ ਹੀਲਾ ਅਪਣਾਇਆ ਪਰ ਕੁਝ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਚੈਨਲ 'ਤੇ ਇੰਟਰਵਿਊ ਦੇ ਰਹੇ ਸਨ। ਉਸ ਵਿੱਚ ਉਹ ਕਹਿ ਰਹੇ ਸਨ ਕਿ ਕਦੇ ਕਿਤੇ, ਕਦੇ ਕਿਤੇ, ਉਨ੍ਹਾਂ ਦਾ ਇਸ਼ਾਰਾ ਸੀ ਕਿ ਮੈਂ ਪ੍ਰਤਾਪ ਸਿੰਘ ਬਾਜਵਾ ਦੀ ਗੱਡੀ ਵਿੱਚ ਬੈਠ ਕੇ ਵਿਧਾਨ ਸਭਾ ਬਾਹਰ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਸਨ। ਵਿਧਾਨ ਸਭਾ ਦੇ ਬਾਹਰ ਕਿਸੇ ਨੂੰ ਵੀ ਜਾਣ ਦਾ ਅਧਿਕਾਰ ਹੈ। ਉਨ੍ਹਾਂ ਨੇ ਪ੍ਰਤਾਪ ਬਾਜਵਾ ਦੀ ਗੱਡੀ ਵਿੱਚ ਜਾਣ ਦਾ ਪ੍ਰੋਗਰਾਮ ਬਣਿਆ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਇੱਕ ਜ਼ਿੰਮੇਵਾਰ ਮੰਤਰੀ ਆ ਕੇ ਮੈਨੂੰ ਭਰੋਸਾ ਦੇ ਕੇ ਜਾਂਦਾ ਹੈ ਕਿ ਮਾਰਚ ਵਿੱਚ ਤੁਹਾਡੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਦੇਵਾਂਗੇ ਪਰ ਅੱਜ ਤੁਸੀਂ ਦੇਖ ਲਓ ਕਿੰਨੀ ਤਰੀਕ ਹੋ ਚੁੱਕੀ ਹੈ ਅਜੇ ਤੱਕ ਮੁੱਖ ਮੰਤਰੀ ਨਾਲ ਕੋਈ ਵੀ ਮੀਟਿੰਗ ਨਹੀਂ ਕਰਵਾਈ ਗਈ।
ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਅਜਿਹਾ ਹੋ ਰਿਹਾ ਹੈ, ਜਿਸ ਤਰ੍ਹਾਂ ਦੀਪ ਸਿੱਧੂ ਦੀ ਬਰਸੀ ਤੋਂ ਪਹਿਲਾਂ ਰੀਨਾ ਰਾਏ ਦਾ ਇੰਟਰਵਿਊ ਆ ਗਿਆ ਤੇ ਸਿੱਧੂ ਦੀ ਬਰਸੀ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਆ ਗਿਆ। ਉਨ੍ਹਾਂ ਕਿਹਾ ਕਿ ਬਰਸੀ ਤੇ ਹੋਣ ਵਾਲੇ ਇਕੱਠ ਨੂੰ ਰੋਕਣ ਦੀ ਯੋਜਨਾ ਸੀ। ਉਨ੍ਹਾਂ ਕਿਹਾ ਕਿ ਉਹ ਅੱਜ ਤੋਂ ਬਾਅਦ ਆਪਣੇ ਪੁੱਤਰ ਦੇ ਇਨਸਾਫ ਲਈ ਸਿਰਫ ਰੱਬ ਤੇ ਭਰੋਸਾ ਰੱਖਣਗੇ। ਰੱਬ ਅੱਗੇ ਇਹੀ ਅਰਦਾਸ ਕਰਨਗੇ ਤੇ ਅੱਜ ਤੋਂ ਬਾਅਦ ਉਹ ਕਿਸੇ ਵੀ ਸਰਕਾਰੇ-ਦਰਬਾਰੇ ਪਹੁੰਚ ਨਹੀਂ ਕਰਨਗੇ।
ਇਹ ਵੀ ਪੜ੍ਹੋ: Amritsar News: ਖੁਸ਼ਖਬਰੀ! ਅੰਮ੍ਰਿਤਸਰ ਤੋਂ ਵਿਦੇਸ਼ ਦੇ 10 ਤੇ ਭਾਰਤ ਦੇ 11 ਹਵਾਈ ਅੱਡਿਆਂ ਲਈ ਸਿੱਧੀ ਫਲਾਈਟ, ਰੋਜ਼ਾਨਾ 64 ਉਡਾਣਾਂ
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨਸਾਫ਼ ਲਈ ਅਰਦਾਸ ਕਰਨ ਕਿਉਂਕਿ ਉਹ ਹਾਰ ਚੁੱਕੇ ਹਨ। ਸਿੱਧੂ ਦੇ ਪਿਤਾ ਬਲਕਾਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਈਮੇਲ ਜ਼ਰੀਏ ਧਮਕੀਆਂ ਮਿਲ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਧਮਕੀਆਂ ਮਿਲੀਆਂ ਸੀ ਤੇ ਹੁਣ ਫਿਰ ਉਨ੍ਹਾਂ ਨੂੰ ਧਮਕੀ ਆਈ ਹੈ। ਉਨ੍ਹਾਂ ਨੂੰ ਸਿਰਫ ਇਹ ਹੀ ਅਪੀਲ ਕੀਤੀ ਹੈ ਕਿ ਉਹ ਇਨਸਾਫ਼ ਲਈ ਅਰਦਾਸ ਕਰਨ ਤਾਂ ਕਿ ਸਿੱਧੂ ਨੂੰ ਉਸ ਪਰਮਾਤਮਾ ਦੀ ਹਜ਼ੂਰੀ ਵਿੱਚ ਇਨਸਾਫ਼ ਮਿਲ ਜਾਵੇ।
ਇਹ ਵੀ ਪੜ੍ਹੋ: Viral Video: ਸਕੂਲ 'ਚ ਚੱਲੀਆਂ ਗੋਲੀਆਂ, ਮਾਂ ਬਾਹਰ ਕਰਦੀ ਰਹੀ ਰਿਪੋਰਟਿੰਗ! ਬੇਟੇ ਨੂੰ ਸੁਰੱਖਿਅਤ ਦੇਖ ਕੇ ਲਾਈਵ ਟੀਵੀ 'ਤੇ ਜੱਫੀ ਪਾਈ