ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਹਾਲਤ ਸਥਿਰ , ਸਾਹ ਲੈਣ ਵਿੱਚ ਥੋੜੀ ਦਿੱਕਤ , ਛਾਤੀ ਵਿੱਚ ਦਰਦ ਹੋਣ ਕਾਰਨ PGI 'ਚ ਕਰਵਾਇਆ ਸੀ ਦਾਖ਼ਲ 

ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਹਾਲਤ ਦੂਜੇ ਦਿਨ ਵੀ ਸਥਿਰ ਬਣੀ ਹੋਈ ਹੈ। ਬਲਕੌਰ ਸਿੰਘ ਨੂੰ ਸਾਹ ਲੈਣ ਵਿੱਚ ਵੀ ਥੋੜੀ ਦਿੱਕਤ ਆ ਰਹੀ ਹੈ ਪਰ ਫਿਲਹਾਲ ਡਾਕਟਰ ਉਸ ਦੀ ਦੇਖਭਾਲ ਵਿੱਚ ਲੱਗੇ ਹੋਏ ਹਨ।

ਚੰਡੀਗੜ੍ਹ : ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਹਾਲਤ ਦੂਜੇ ਦਿਨ ਵੀ ਸਥਿਰ ਬਣੀ ਹੋਈ ਹੈ। ਬਲਕੌਰ ਸਿੰਘ ਨੂੰ ਸਾਹ ਲੈਣ ਵਿੱਚ ਵੀ ਥੋੜੀ ਦਿੱਕਤ ਆ ਰਹੀ ਹੈ ਪਰ ਫਿਲਹਾਲ ਡਾਕਟਰ ਉਸ ਦੀ ਦੇਖਭਾਲ ਵਿੱਚ ਲੱਗੇ ਹੋਏ ਹਨ। ਬਲਕੌਰ ਸਿੰਘ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਪਟਿਆਲਾ ਹਾਰਟ ਇੰਸਟੀਚਿਊਟ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਉਸ ਦੀ ਸਿਹਤ ਵਿਗੜਨ ਕਾਰਨ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ। ਡਾ: ਧਰਮਵੀਰ ਗਾਂਧੀ ਅਤੇ ਉਨ੍ਹਾਂ ਦੀ ਟੀਮ ਉਨ੍ਹਾਂ ਦੀ ਨਿਗਰਾਨੀ ਹੇਠ ਹੈ।

ਬਲਕੌਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਦਿਲ ਦੀ ਬੀਮਾਰੀ ਤੋਂ ਪੀੜਤ ਹਨ ਪਰ ਆਪਣੇ ਬੇਟੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹ ਆਪਣੀ ਸਿਹਤ ਨੂੰ ਭੁੱਲ ਇਨਸਾਫ ਲੈਣ ਲਈ ਸੰਘਰਸ਼ ਕਰ ਰਹੇ ਹਨ। ਅਜਿਹੇ 'ਚ ਆਪਣੇ ਪੁੱਤਰ ਦੀ ਮੌਤ ਨਾਲ ਬਲਕੌਰ ਸਿੰਘ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਵੱਡਾ ਝਟਕਾ ਲੱਗਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਵਿਗੜਨ ਲੱਗੀ ਹੈ। ਜਵਾਨ ਪੁੱਤਰ ਦੀ ਮੌਤ ਨੇ ਉਸ ਨੂੰ ਅੰਦਰੋਂ ਤੋੜ ਕੇ ਰੱਖ ਦਿੱਤਾ ਹੈ। ਉਹ ਆਪਣੇ ਬੇਟੇ ਨੂੰ ਇਨਸਾਫ਼ ਦਿਵਾਉਣ ਅਤੇ ਉਸ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਲਗਾਤਾਰ ਸਰਕਾਰ ਤੋਂ ਮੰਗ ਕਰ ਰਹੇ ਹਨ।

ਲਾਰੈਂਸ ਗੈਂਗ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ  

 ਦੱਸਣਯੋਗ ਹੈ ਕਿ ਪੁੱਤਰ ਦੇ ਦਿਹਾਂਤ ਤੋਂ ਬਾਅਦ ਬਲਕੌਰ ਸਿੰਘ ਲਗਾਤਾਰ ਇਨਸਾਫ ਦੀ ਲੜਾਈ ਲੜ੍ਹ ਰਹੇ ਹਨ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਦੇ ਚੱਲਦੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਬਲਕੌਰ ਸਿੰਘ ਨੂੰ ਪਾਕਿਸਤਾਨ ਦੇ ਨੰਬਰਾਂ ਤੋਂ ਕਈ ਵਾਰ ਕਾਲਾਂ ਆ ਚੁੱਕੀਆਂ ਹਨ। ਬਲਕੌਰ ਸਿੰਘ ਪੁੱਤ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਲਈ ਮੁਹਿੰਮ ਚਲਾ ਰਹੇ ਹਨ।
 
ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।
 
ਦੂਜੇ ਪਾਸੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ 'ਤੇ ਪਿੰਡ ਕੁੱਕੜਵਾਲਾ ਅਤੇ ਮਨਦੀਪ ਤੂਫ਼ਾਨ ਨੂੰ ਜੰਡਿਆਲਾ ਗੁਰੂ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਤੀਜੇ ਸਾਥੀ ਰਣਜੀਤ ਦੀ ਵੀ  ਬਟਾਲਾ ਦੇ ਆਸ-ਪਾਸ ਹੋਣ ਦੀ ਵੀ ਸੂਚਨਾ ਮਿਲੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ
ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Embed widget