Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੜ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਜ਼ਰੀਏ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਨੇ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲਓ ਨਹੀਂ ਤਾਂ ਉਨ੍ਹਾਂ ਨੂੰ ਜਲਦ ਹੀ ਮਾਰ ਦਿੱਤਾ ਜਾਏਗਾ। ਇਹ ਖੁਲਾਸਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਕੀਤਾ ਹੈ।


ਬਲਕੌਰ ਸਿੰਘ ਨੇ ਅੱਜ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਮਾਰ ਦਿੱਤਾ ਜਾਵੇਗਾ। ਮੂਸੇਵਾਲਾ ਦੇ ਪਿਤਾ ਨੇ ਦੋਸ਼ ਲਾਇਆ, ‘ਮੈਨੂੰ ਰਾਜਸਥਾਨ ਤੋਂ ਈਮੇਲ ’ਤੇ ਧਮਕੀ ਮਿਲੀ ਹੈ ਕਿ ਮੈਨੂੰ ਜਲਦੀ ਹੀ ਮਾਰ ਦਿੱਤਾ ਜਾਵੇਗਾ, ਇਸ ਲਈ ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲਓ।’


ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਬਲਕੌਰ ਸਿੰਘ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ ਜਿਸ ਵਿਚ ਕਿਹਾ ਗਿਆ ਸੀ ਕਿ ਉਸ ਨੂੰ 25 ਅਪਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਕੀ ਗਲਤ ਕਰ ਰਿਹਾ ਹੈ। ਕੀ ਉਸ ਨੂੰ ਆਪਣੇ ਪੁੱਤਰ ਦਾ ਕੇਸ ਨਹੀਂ ਲੜਨਾ ਚਾਹੀਦਾ। ਉਸ ਨੂੰ 18, 24 ਅਤੇ 27 ਫਰਵਰੀ ਨੂੰ ਧਮਕੀ ਦਿੱਤੀ ਗਈ ਸੀ।


ਪੁਲਿਸ ਅਨੁਸਾਰ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ 7 ਮਾਰਚ ਨੂੰ ਬਲਕੌਰ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਦੇ ਕੇ ਮੂਸੇਵਾਲਾ ਦੇ ਕਤਲ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।


ਇਹ ਵੀ ਪੜ੍ਹੋ: Sidhu Moosewala: ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਵੱਡਾ ਐਲਾਨ, ਅੱਜ ਤੋਂ ਪੁੱਤ ਦਾ ਕੇਸ ਰੱਬ ਭਰੋਸੇ ਛੱਡਿਆ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Amritsar News: ਖੁਸ਼ਖਬਰੀ! ਅੰਮ੍ਰਿਤਸਰ ਤੋਂ ਵਿਦੇਸ਼ ਦੇ 10 ਤੇ ਭਾਰਤ ਦੇ 11 ਹਵਾਈ ਅੱਡਿਆਂ ਲਈ ਸਿੱਧੀ ਫਲਾਈਟ, ਰੋਜ਼ਾਨਾ 64 ਉਡਾਣਾਂ