Sidhu Moosewala : ਮੰਤਰੀਆਂ ਦੇ ਬਿਆਨਾਂ ਤੋਂ ਸਿੱਧੂ ਮੂਸੇਵਾਲਾ ਦੇ ਮਾਪੇ ਬੇਹੱਦ ਦੁਖੀ, 19 ਮਾਰਚ ਨੂੰ ਮਨਾਈ ਜਾਵੇਗੀ ਪਹਿਲੀ ਬਰਸੀ
Sidhu Moosewala Murder Case: 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਹਤਿਆਰਿਆਂ ਵੱਲੋਂ ਗੋਲੀਆਂ ਮਾਰ ਕੇ ਪੰਜਾਬੀ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਉਨ੍ਹਾਂ ਦੀ ਪਹਿਲੀ ਬਰਸੀ 19 ਮਾਰਚ ਨੂੰ
Sidhu Moosewala Murder Case: 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਹਤਿਆਰਿਆਂ ਵੱਲੋਂ ਗੋਲੀਆਂ ਮਾਰ ਕੇ ਪੰਜਾਬੀ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਉਨ੍ਹਾਂ ਦੀ ਪਹਿਲੀ ਬਰਸੀ 19 ਮਾਰਚ ਨੂੰ ਅਨਾਜ ਮੰਡੀ ਵਿੱਚ ਮਨਾਈ ਜਾ ਰਹੀ ਹੈ। ਇਸ ਦੀਆਂ ਤਿਆਰੀਆਂ ਲਈ ਵੱਖ-ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ, ਕੌਂਸਲਰਾਂ ਤੇ ਕਲੱਬਾਂ ਦੇ ਮੈਂਬਰਾਂ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੀਟਿੰਗ ਕੀਤੀ ਤੇ ਬਰਸੀ ਵਾਲੇ ਦਿਨ ਹੋਣ ਵਾਲੇ ਪ੍ਰੋਗਰਾਮ ਬਾਰੇ ਵਿਚਾਰ ਚਰਚਾ ਕੀਤੀ।
ਇਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਵਿਧਾਨ ਸਭਾ ਬਾਹਰ ਦਿੱਤੇ ਧਰਨੇ ਤੋਂ ਬਾਅਦ ਮੰਤਰੀਆਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਦੀ ਨਿੰਦਾ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਲੜਾਈ ਜਾਰੀ ਰਹੇਗੀ। ਬਰਸੀ ਪ੍ਰੋਗਰਾਮ ਬਾਰੇ ਬੋਲਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਮੈਂ ਤਾਂ ਸਿੱਧੂ ਮੂਸੇਵਾਲਾ ਦਾ ਸਿਰਫ ਦੁਨੀਆਵੀ ਪਿਓ ਹਾਂ। ਉਨ੍ਹਾਂ ਕਿਹਾ ਕਿ ਜਦੋਂ ਕੋਈ ਇਸ ਤਰ੍ਹਾਂ ਦਾ ਵੱਡਾ ਸਮਾਗਮ ਹੁੰਦਾ ਹੈ ਤਾਂ ਸਾਰੀਆਂ ਵਿਉਂਤਬੰਦੀਆਂ ਫੇਲ੍ਹ ਹੋ ਜਾਂਦੀਆਂ ਹਨ ਪਰ ਅਕਾਲ ਪੁਰਖ ਖੁਦ ਬਰਸਦਾ ਹੈ।
ਉਨ੍ਹਾਂ ਉਮੀਦ ਜਤਾਈ ਕਿ ਪਰਮਾਤਮਾ ਦੀ ਕਿਰਪਾ ਨਾਲ ਪਹਿਲਾਂ ਵਾਂਗ ਹੁਣ ਵੀ ਸਭ ਕੁਝ ਵਧੀਆ ਹੋਵੇਗਾ। ਸਿੱਧੂ ਮੂਸੇਵਾਲਾ ਦੇ ਇਨਸਾਫ਼ ਨੂੰ ਲੈ ਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸਾਡੀ ਪਾਰਟੀ ਚੁੱਪ ਸੀ ਪਰ ਹੁਣ ਉਨ੍ਹਾਂ ਵੱਲੋਂ ਨਿਭਾਏ ਰੋਲ ਲਈ ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ ਤੇ ਸਰਕਾਰ ਦੀ ਨੀਅਤ ਦਾ ਵੀ ਪਤਾ ਲੱਗਿਆ ਹੈ।
ਵਿਧਾਨ ਸਭਾ ਅੱਗੇ ਦਿੱਤੇ ਧਰਨੇ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਦਿੱਤੇ ਗਏ ਬਿਆਨਾਂ 'ਤੇ ਬਲਕੌਰ ਸਿੰਘ ਨੇ ਕਿਹਾ ਕਿ ਅਮਨ ਅਰੋੜਾ ਇੱਕ ਜਿੰਮੇਵਾਰ ਮੰਤਰੀ ਹਨ ਤੇ ਉਨ੍ਹਾਂ ਦਾ ਇਹ ਕਹਿਣਾ ਕਿ ਸਿੱਧੂ ਮੂਸੇਵਾਲਾ ਆਪਣੀਆਂ ਗਲਤੀਆਂ ਕਰਕੇ ਮਰਿਆ ਹੈ, ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਗਲਤੀ ਕੀਤੀ ਹੈ ਤਾਂ ਅਸੀਂ ਆਪਣਾ ਪੁੱਤ ਗਵਾ ਲਿਆ ਹੈ ਤੇ ਸਾਨੂੰ ਉਸ ਦੀ ਸਜ਼ਾ ਮਿਲ ਗਈ ਹੈ।
ਕੈਬਨਿਟ ਮੰਤਰੀ ਮੀਤ ਹੇਅਰ ਦੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਜੇਕਰ ਤੁਹਾਡੀ ਸਰਕਾਰ ਵਿੱਚ ਵੀ ਪਹਿਲਾਂ ਵਾਂਗ ਹੀ ਕਤਲ ਹੁੰਦੇ ਰਹਿਣਗੇ ਤਾਂ ਲੋਕਾਂ ਵੱਲੋਂ ਤੁਹਾਨੂੰ ਵੋਟਾਂ ਪਾਉਣ ਦਾ ਕੀ ਫਾਇਦਾ। ਉਨ੍ਹਾਂ ਮੰਤਰੀਆਂ ਦੇ ਬਿਆਨਾਂ ਨੂੰ ਤਜਰਬੇ ਦੀ ਘਾਟ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਬਿਆਨ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਤੁਸੀਂ ਯਕੀਨ ਰੱਖਿਓ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਆਪਾਂ ਲੜਾਂਗੇ।
ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ 25-30 ਗੰਨਮੈਨ ਸੀ ਪਰ ਚੋਣਾਂ ਹਾਰਨ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਸਕਿਓਰਟੀ ਸਰਕਾਰ ਨੇ ਬਿਨਾਂ ਦੱਸੇ ਵਾਪਸ ਲੈ ਲਈ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਇਮਾਨਦਾਰੀ ਨਾਲ ਕੰਮ ਕਰਕੇ ਸਰਕਾਰ ਨੂੰ ਕਰੋੜਾਂ ਰੁਪਏ ਟੈਕਸ ਭਰਦਾ ਹੋਵੇ, ਉਸ ਦਾ ਤੁਸੀਂ ਅਜਿਹਾ ਹਾਲ ਕੀਤਾ ਹੈ ਤਾਂ ਆਮ ਵਿਅਕਤੀ ਕੀ ਕਰੇਗਾ।
ਮੀਟਿੰਗ ਵਿੱਚ ਹਾਜ਼ਰ ਹੋਏ ਪੰਚਾਂ, ਸਰਪੰਚਾਂ, ਕੌਂਸਲਰਾਂ ਤੇ ਕਲੱਬਾਂ ਦੇ ਮੈਂਬਰਾਂ ਨੇ ਕਿਹਾ ਕਿ ਲਗਨ ਨਾਲ ਅਸੀਂ ਸਾਰੇ ਸਿੱਧੂ ਪਰਿਵਾਰ ਦੇ ਨਾਲ ਤੇ ਸਿੱਧੂ ਮੂਸੇਵਾਲਾ ਦੀ ਬਰਸੀ ਜੰਗੀ ਪੱਧਰ 'ਤੇ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪਰਿਵਾਰ ਨੂੰ ਬਰਸੀ ਮੌਕੇ ਦੁੱਧ, ਪਾਣੀ ਲੰਗਰ ਤੇ ਵਰਕਰਾਂ ਦੀ ਵਿਵਸਥਾ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਦਿਵਾਉਂਦੇ ਹਾਂ।