ਪੜਚੋਲ ਕਰੋ
Advertisement
ਸਿੱਧੂ ਮੂਸੇਵਾਲਾ ਦਾ ਮੈਨੇਜਰ ਸ਼ਗਨਪ੍ਰੀਤ 4 ਮਹੀਨਿਆਂ ਤੋਂ ਫਰਾਰ ,ਵਿੱਕੀ ਮਿੱਡੂਖੇੜਾ ਕਤਲ ਕੇਸ 'ਚ ਪੁਲਿਸ ਦਾਖ਼ਲ ਕਰੇਗੀ ਸਪਲੀਮੈਂਟਰੀ ਚਾਰਜਸ਼ੀਟ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਹੋ ਚੁੱਕੀ ਹੈ ਅਤੇ ਉਸ ਦਾ ਮੈਨੇਜਰ ਸ਼ਗਨਪ੍ਰੀਤ ਸਿੰਘ ਪਿਛਲੇ ਕਰੀਬ 4 ਮਹੀਨਿਆਂ ਤੋਂ ਫਰਾਰ ਹੈ। ਮੋਹਾਲੀ ਪੁਲਿਸ ਨੌਜਵਾਨ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰੇਗੀ।
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਹੋ ਚੁੱਕੀ ਹੈ ਅਤੇ ਉਸ ਦਾ ਮੈਨੇਜਰ ਸ਼ਗਨਪ੍ਰੀਤ ਸਿੰਘ ਪਿਛਲੇ ਕਰੀਬ 4 ਮਹੀਨਿਆਂ ਤੋਂ ਫਰਾਰ ਹੈ। ਮੋਹਾਲੀ ਪੁਲਿਸ ਨੌਜਵਾਨ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰੇਗੀ। ਇਸ ਤੋਂ ਇਲਾਵਾ ਮਾਮਲੇ 'ਚ ਗੌਰਵ ਪਡਿਆਲ ਖਿਲਾਫ ਵੀ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਉਡੀਕ ਕਰ ਰਹੀ ਹੈ। ਦੋਵੇਂ ਮੁਲਜ਼ਮ ਵਿਦੇਸ਼ ਹਨ।
ਗੌਰਵ ਅਰਮੀਆ ਦੀ ਜੇਲ 'ਚ ਬੰਦ ਹੈ ਅਤੇ ਜਾਣਕਾਰੀ ਮੁਤਾਬਕ ਸ਼ਗਨਪ੍ਰੀਤ ਆਸਟ੍ਰੇਲੀਆ 'ਚ ਲੁਕਿਆ ਹੋਇਆ ਹੈ। 25 ਜੁਲਾਈ ਨੂੰ ਮੁਹਾਲੀ ਅਦਾਲਤ ਵਿੱਚ ਪੁਲੀਸ ਦੀ ਐਸਆਈਟੀ ਨੇ 6 ਸ਼ੱਕੀ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਮੁਲਜ਼ਮਾਂ ਵਿੱਚ ਗੈਂਗਸਟਰ ਭੂਪੀ ਰਾਣਾ ਵੀ ਸ਼ਾਮਲ ਹੈ। ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਹੋਟਲ ਮਾਲਕ ਤੋਂ ਵਸੂਲੀ ਕਰਨ ਆਏ ਉਸਦੇ ਗੁੰਡਿਆਂ ਦਾ ਬਲਟਾਣਾ ਵਿੱਚ ਐਨਕਾਊਂਟਰ ਕੀਤਾ ਸੀ। ਇੱਕ ਗੁੰਡੇ ਦੀ ਲੱਤ ਵਿੱਚ ਗੋਲੀ ਲੱਗੀ ਸੀ ਅਤੇ ਬਾਕੀ ਦੋ ਫੜੇ ਗਏ ਸਨ।
ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਹੁਣ ਤੱਕ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ। ਭੂਪੀ ਰਾਣਾ ਤੋਂ ਇਲਾਵਾ ਹਰਿਆਣਾ ਦੇ ਝੱਜਰ ਦੇ ਸੱਜਣ ਉਰਫ਼ ਭੋਲੂ (37), ਦਿੱਲੀ ਦੇ ਅਨਿਲ ਕੁਮਾਰ ਲਠ (32), ਸੰਨੀ (20), ਅਮਿਤ ਡਾਗਰ ਅਤੇ ਕੁਰੂਕਸ਼ੇਤਰ ਦੇ ਕੌਸ਼ਲ ਚੌਧਰੀ ਸ਼ਾਮਲ ਹਨ। ਸੱਜਣ, ਅਨਿਲ ਅਤੇ ਸੰਨੀ ਬੰਬੀਹਾ ਗਰੁੱਪ ਦੇ ਮੈਂਬਰ ਹਨ। ਉਨ੍ਹਾਂ 'ਤੇ ਕਤਲ, ਕਤਲ ਦੀ ਸਾਜ਼ਿਸ਼ ਰਚਣ ਅਤੇ ਅਸਲਾ ਐਕਟ ਤਹਿਤ ਧਾਰਾਵਾਂ ਲਗਾਈਆਂ ਗਈਆਂ ਹਨ।
ਦੱਸ ਦੇਈਏ ਕਿ ਪਿਛਲੇ ਸਾਲ 7 ਅਗਸਤ ਨੂੰ ਮੋਹਾਲੀ ਦੇ ਸੈਕਟਰ 71 ਵਿੱਚ ਵਿੱਕੀ ਮਿੱਡੂਖੇੜਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਵਿੱਕੀ ਆਪਣੇ ਪ੍ਰਾਪਰਟੀ ਡੀਲਰ ਦੋਸਤ ਨੂੰ ਮਿਲਣ ਆਇਆ ਹੋਇਆ ਸੀ। ਇਹ ਸਾਰੀ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਉਸ ਨੂੰ 9 ਗੋਲੀਆਂ ਲੱਗੀਆਂ ਸਨ। ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਫੇਸਬੁੱਕ 'ਤੇ ਵੀ ਇਕ ਪੋਸਟ ਪਾਈ ਸੀ। ਇਸ ਵਿੱਚ ਵਿੱਕੀ ਦਾ ਲਾਰੈਂਸ ਬਿਸ਼ਨੋਈ ਨਾਲ ਸਬੰਧ ਦੱਸਿਆ ਗਿਆ ਸੀ।
ਇਸ ਤੋਂ ਬਾਅਦ ਇਸ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਦੀ ਜ਼ਿੰਮੇਵਾਰੀ ਕੈਨੇਡਾ 'ਚ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ, ਜੋ ਕਿ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਬਾਅਦ ਵਿੱਚ ਸ਼ੂਟਰ ਫੜੇ ਗਏ ਅਤੇ ਲਾਰੈਂਸ ਨੂੰ ਵੀ ਪੰਜਾਬ ਪੁਲਿਸ ਰਿਮਾਂਡ 'ਤੇ ਲੈ ਕੇ ਆਈ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਬਾਲੀਵੁੱਡ
Advertisement