Sidhu Moosewala's Murder Case : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala Murder case) ਨੂੰ ਸੁਲਝਾਉਣ ਵਿਚ ਲੱਗੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ 12 ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਧਮਕੀ ਤੋਂ ਬਾਅਦ ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। 

 

ਦਿੱਲੀ ਪੁਲਿਸ ਦੇ ਮੁਤਾਬਕ ਸਪੈਸ਼ਲ ਸੀ.ਪੀ. ਐਚ.ਜੀ.ਐਸ. ਧਾਲੀਵਾਲ, ਡੀ.ਸੀ.ਪੀ. ਸਪੈਸ਼ਲ ਸੈੱਲ ਮਨੀਸ਼ੀ ਚੰਦਰਾ, ਡੀ.ਸੀ.ਪੀ. ਰਾਜੀਵ ਰੰਜਨ ਲਈ ਵਾਈ ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ।ਇਹਨਾ ਤੋਂ ਇਲਾਵਾ ਚਾਰ ਏਸੀਪੀ ਤੇ ਪੰਜ ਇੰਸਪੈਕਟਰਾਂ ਨੂੰ ਵੀ ਸੁਰੱਖਿਆ ਦਿੱਤੀ ਗਈ ਹੈ। ਇਨ੍ਹਾਂ ਦੇ ਨਾਲ ਹਥਿਆਰਬੰਦ ਪੁਲਿਸ ਕਮਾਂਡੋ 24 ਘੰਟੇ ਤਾਇਨਾਤ ਰਹਿਣਗੇ। 

 

ਦੱਸਿਆ ਜਾਂਦਾ ਹੈ ਕਿ ਗੈਂਗਸਟਰ ਹਰਵਿੰਦਰ ਰਿੰਦਾ ਦੇ ਸਾਥੀ ਲਖਬੀਰ ਲੰਡਾ ਨੇ ਸੋਸ਼ਲ ਮੀਡੀਆ ਰਾਹੀਂ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਧਮਕੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸਾਡੇ ਕੋਲ ਸਪੈਸ਼ਲ ਸੈੱਲ ਦੇ ਉਨ੍ਹਾਂ ਸਾਰੇ ਅਧਿਕਾਰੀਆਂ ਦੀਆਂ ਤਸਵੀਰਾਂ ਹਨ ਅਤੇ ਜੇਕਰ ਅਸੀਂ ਤੁਹਾਨੂੰ ਸੜਕਾਂ 'ਤੇ ਦੇਖਦੇ ਹਾਂ ਤਾਂ ਚੰਗਾ ਨਹੀਂ ਹੋਵੇਗਾ। ਇਸ ਧਮਕੀ ਤੋਂ ਬਾਅਦ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਸੁਰੱਖਿਆ ਦਿੱਤੀ ਗਈ ਹੈ। 

 


 

ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। 6 ਸ਼ੂਟਰਾਂ ਨੇ ਮੂਸੇਵਾਲਾ ਨੂੰ ਗੋਲੀਆਂ ਮਾਰਕੇ ਮਾਰ ਦਿੱਤਾ ਸੀ, ਜਿਨ੍ਹਾਂ ਵਿੱਚੋਂ 4 ਨੂੰ ਤਾਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ 2 ਸ਼ੂਟਰ ਪੁਲਿਸ ਮੁਕਾਬਲੇ ਦੌਰਾਨ ਅੰਮ੍ਰਿਤਸਰ ਦੇ ਅਟਾਰੀ ਵਿਖੇ ਮਾਰੇ ਗਏ ਸਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।