Sidhu Moosewala Murder case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਮਾਤਾ-ਪਿਤਾ ਇੰਗਲੈਂਡ ਚਲੇ ਗਏ ਹਨ। ਉਹ ਲੰਘੀ ਰਾਤ ਇੰਗਲੈਂਡ ਲਈ ਰਵਾਨਾ ਹੋਏ। ਪਤਾ ਲੱਗਾ ਹੈ ਕਿ ਉਹ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲਾਂ ਨੂੰ ਸਜ਼ਾਵਾਂ ਦਵਾਉਣ ਤੇ ਇਨਸਾਫ ਲਈ ਇੰਗਲੈਂਡ ਦੀ ਪਾਰਲੀਮੈਂਟ ਸਾਹਮਣੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ।


ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਬੇਟੇ ਦੇ ਕਾਤਲ ਦਾ ਇਨਸਾਫ ਦੇਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਉਹ ਦੇਸ਼ ਛੱਡ ਕੇ ਵਿਦੇਸ਼ ਚਲੇ ਜਾਣਗੇ।


ਇਹ ਵੀ ਪੜ੍ਹੋ: Chandigarh News: ਚੰਡੀਗੜ੍ਹੀਆਂ ਨੂੰ ਵੱਡੀ ਰਾਹਤ! ਕੈਬ ਚਾਲਕ ਮਨਮਰਜ਼ੀ ਨਾਲ ਨਹੀਂ ਨਸੂਲ ਸਕਣਗੇ ਕਿਰਾਏ, ‘ਮੋਟਰ ਵਹੀਕਲ ਐਗਰੀਗੇਟਰ ਗਾਈਡਲਾਈਨਜ਼-2020’ ਲਾਗੂ


ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ ਹੋ ਰਹੇ ਹਨ। ਸਿੱਧੂ ਮੂਸੇਵਾਲਾ (Sidhu Moosewala) ਨੂੰ ਸ਼ਰਧਾਂਜਲੀ ਦੇਣ ਲਈ ਉੱਥੇ ਇੱਕ ਪ੍ਰੋਗਰਾਮ ਉਲਾਕਿਆ ਗਿਆ ਹੈ। ਇਹ ਪ੍ਰੋਗਰਾਮ 20 ਨਵੰਬਰ, ਦਿਨ ਐਤਵਾਰ ਨੂੰ ਰੱਖਿਆ ਗਿਆ ਹੈ। ਸਿੱਧੂ ਦੇ ਮਾਤਾ-ਪਿਤਾ ਵੱਲੋਂ ਉੱਥੇ ਜਾ ਕੇ ਇਸ ਪ੍ਰੋਗਰਾਮ 'ਚ ਹਿੱਸਾ ਲਿਆ ਜਾਵੇਗਾ।


ਇਸ ਪ੍ਰੋਗਰਾਮ 'ਚ 2000 ਲੇਕਾਂ ਦੇ ਸ਼ਾਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ, ਜੋ ਕਿ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਨਗੇ। ਸਿੱਧੂ ਦੇ ਮਾਤਾ-ਪਿਤਾ ਇੰਗਲੈਂਡ 'ਚ ਸਿੱਧੂ ਮੂਸੇਵਾਲਾ ਦੇ ਫੈਨਜ਼ ਨੂੰ ਵੀ ਮਿਲਣਗੇ। ਫੈਨਜ਼ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਸਿੱਧੂ ਮੂਸੇਵਾਲਾ ਦੇ ਨਾਲ ਖੜ੍ਹੇ ਸਨ ਅਤੇ ਹੁਣ ਉਨ੍ਹਾਂ ਦੇ ਮਾਤਾ-ਪਿਤਾ ਨਾਲ ਖੜ੍ਹੇ ਰਹਿਣਗੇ।


ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਪਏਗੀ ਅਪਰਾਧਾਂ ਨੂੰ ਠੱਲ੍ਹ! ਐਸਐਸਪੀ ਨੇ ਪੁਲਿਸ ਅਫਸਰਾਂ ਨੂੰ ਦਿੱਤੇ ਸਖਤ ਨਿਰਦੇਸ਼


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।