ਸ਼ੰਕਰ ਦਾਸ ਦੀ ਰਿਪੋਰਟ


Sidhu Moosewala Murder case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਤਕਰੀਬਨ ਸੱਤ ਮਹੀਨੇ ਬਾਅਦ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਉਸ ਦੇ ਪਿੰਡ ਹਵੇਲੀ 'ਚ ਵਾਪਸ ਲਿਆਂਦੀ ਗਈ ਹੈ। ਹਾਲਾਂਕਿ ਅਦਾਲਤ ਨੇ ਸਿੱਧੂ ਮੂਸੇਵਾਲਾ ਦੀ ਥਾਰ ਤੇ ਪਿਸਤੌਲ ਉਸ ਦੇ ਮਾਪਿਆਂ ਨੂੰ ਸੌਂਪ ਦਿੱਤਾ ਪਰ ਉਨ੍ਹਾਂ 'ਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਕਰਨ ਦੀ ਮਨਾਹੀ ਕੀਤੀ ਹੈ।

ਇਸ ਥਾਰ ਕਾਰ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਨੇ ਅਦਾਲਤ ਦੇ ਹੁਕਮਾਂ ’ਤੇ ਥਾਰ ਗੱਡੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਸੌਂਪ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਉਕਤ ਥਾਰ ਗੱਡੀ ਨੂੰ ਲੈਣ ਲਈ ਅਦਾਲਤ 'ਚ ਅਪੀਲ ਕੀਤੀ ਗਈ ਸੀ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਪਿੰਡ ਜਵਾਹਰਕੇ ਨੇੜੇ ਹਮਲਾਵਰਾਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਨਾਲ ਥਾਰ ਕਾਰ ਵਿੱਚ ਸਫ਼ਰ ਕਰ ਰਿਹਾ ਸੀ। ਇਸ ਤੋਂ ਬਾਅਦ ਉਕਤ ਥਾਰ ਗੱਡੀ ਨੂੰ ਜਾਂਚ ਲਈ ਮਾਨਸਾ ਥਾਣਾ ਸਿਟੀ-1 ਵਿਖੇ ਲਿਆਂਦਾ ਗਿਆ। ਇਸ ਕਾਰਨ ਫਿੰਗਰ ਪ੍ਰਿੰਟ ਮਾਹਿਰ ਟੀਮ ਤੋਂ ਇਲਾਵਾ ਹੋਰ ਪਹਿਲੂਆਂ ਤੋਂ ਇਸ ਦੀ ਜਾਂਚ ਕੀਤੀ ਗਈ।

ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਪਰਿਵਾਰ ਉਨ੍ਹਾਂ ਦੇ ਪੁੱਤਰ ਦੀ ਗੱਡੀ ਨੂੰ ਉਨ੍ਹਾਂ ਵੱਲੋਂ ਪਹਿਲਾਂ ਖਰੀਦੀਆਂ ਗਈਆਂ ਗੱਡੀਆਂ ਵਿੱਚ ਸ਼ਾਮਲ ਕਰਨਾ ਚਾਹੁੰਦਾ ਹੈ ਤਾਂ ਜੋ ਜਿੱਥੇ ਸਿੱਧੂ ਮੂਸੇਵਾਲਾ ਦੇ ਨਾਲ ਬਹਿਸ਼ੀਆਨਾ ਮੰਜ਼ਰ ਦਾ ਇਤਿਹਾਸ ਦੇਖਿਆ ਜਾ ਸਕੇ, ਉੱਥੇ ਹੀ ਸਿੱਧੂ ਦੀਆਂ ਯਾਦਾਂ ਨੂੰ ਵੀ ਤਾਜ਼ਾ ਕੀਤਾ ਜਾ ਸਕੇ।

ਸਿੱਧੂ ਦੇ ਪਰਿਵਾਰ ਵੱਲੋਂ ਕੀਤੀ ਗਈ ਅਪੀਲ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੁਲ ਕੰਬੋਜ ਦੀ ਅਦਾਲਤ ਨੇ ਥਾਰ ਗੱਡੀ ਨੂੰ ਮਾਨਸਾ ਪੁਲਿਸ ਨੂੰ ਸਿੱਧੂ ਦੇ ਪਰਿਵਾਰ ਹਵਾਲੇ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਪਰਿਵਾਰ ਉਸ ਥਾਰ ਗੱਡੀ ਨੂੰ ਆਪਣੇ ਪਿੰਡ ਮੂਸੇ ਹਵੇਲੀ 'ਚ ਵਾਪਸ ਲੈ ਗਿਆ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।