Sidhu Moosewala murder case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ 'ਚ ਪੁਲਿਸ ਨੂੰ ਲੋੜੀਂਦਾ ਵਿਅਕਤੀ ਜਗਤਾਰ ਸਿੰਘ ਮੂਸੇਵਾਲਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਮੀਗ੍ਰੇਸ਼ਨ ਨੇ ਕਾਬੂ ਕੀਤਾ ਹੈ। ਪਤਾ ਲੱਗਾ ਹੈ ਕਿ ਉਕਤ ਵਿਅਕਤੀ ਸਵੇਰੇ 8 ਵਜੇ ਦੁਬਈ ਨੂੰ ਰਵਾਨਾ ਹੋਣ ਵਾਲੀ ਸਪਾਈਸ ਜੈੱਟ ਰਾਹੀਂ ਦੁਬਈ ਭੱਜਣ ਦੀ ਤਾਕ 'ਚ ਸੀ, ਜਦੋਂਕਿ ਇਮੀਗ੍ਰੇਸ਼ਨ ਵਿਭਾਗ ਵਲੋਂ ਕਾਬੂ ਕਰ ਲਿਆ ਗਿਆ ਤੇ ਕਾਬੂ ਕਰਨ ਉਪਰੰਤ ਪੁਲਿਸ ਥਾਣਾ ਹਵਾਈ ਅੱਡਾ ਹਵਾਲੇ ਕੀਤਾ ਗਿਆ।


Sidhu Moosewala Murder case : ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਵੱਡਾ ਖੁਲਾਸਾ, ਗੈਂਗਸਟਰਾਂ ਨੇ ਇੰਝ ਕੀਤਾ ਸੀ ਹਥਿਆਰਾਂ ਦਾ 'ਜੁਗਾੜ'


ਹਾਸਲ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਗੁਆਂਢੀ ਜਗਤਾਰ ਸਿੰਘ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ 'ਤੇ ਮੂਸੇਵਾਲਾ ਦੀ ਰੇਕੀ ਕਰਨ ਦਾ ਦੋਸ਼ ਹੈ। ਉਹ ਦੁਬਈ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਅੰਮ੍ਰਿਤਸਰ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਮਾਨਸਾ ਪੁਲਿਸ ਨੇ ਜਗਤਾਰ ਸਿੰਘ ਦਾ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ, ਇਸ ਲਈ ਮਾਨਸਾ ਪੁਲਿਸ ਨੂੰ ਗ੍ਰਿਫ਼ਤਾਰੀ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।


ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਨਸਾ ਦੇ ਪਿੰਡ ਮੂਸੇ ਦੇ ਰਹਿਣ ਵਾਲੇ ਜਗਤਾਰ ਸਿੰਘ ਪੁੱਤਰ ਜਸਵੰਤ ਸਿੰਘ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਅੰਮ੍ਰਿਤਸਰ ਏਅਰਪੋਰਟ 'ਤੇ ਕਾਬੂ ਕੀਤਾ। ਮਾਨਸਾ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ। ਜਦੋਂ ਮੁਲਜ਼ਮ ਦੁਬਈ ਜਾਣ ਵਾਲੀ ਫਲਾਈਟ SG55 ਨੂੰ ਫੜਨ ਲਈ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਿਆ ਤਾਂ ਪਾਸਪੋਰਟ ਤੇ ਦਸਤਾਵੇਜ਼ਾਂ ਦੀ ਪੜਤਾਲ ਦੌਰਾਨ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਸ ਨੂੰ ਕਾਬੂ ਕਰ ਲਿਆ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।