Sidhu Moosewala Death : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਨਾਮਜ਼ਦ ਮੁਲਜ਼ਮ ਗੈਂਗਸਟਰ ਮਨਦੀਪ ਸਿੰਘ ਉਰਫ਼ ਤੁਫ਼ਾਨ ਅਤੇ ਗੈਂਗਸਟਰ ਮਨਮੋਹਨ ਸਿੰਘ ਮੋਹਣਾ ਦੀ ਗੋਵਿੰਦਬਾਲ ਜੇਲ੍ਹ ਵਿੱਚ ਮੌਤ ਤੋਂ ਬਾਅਦ ਪਿੰਡ ਮੂਸੇਵਾਲਾ ਦੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਸਿੱਧੂ ਮੂਸੇਵਾਲਾ ਦੇ ਚਹੇਤੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ ਪਰ ਪਰਿਵਾਰ ਨੂੰ ਇਨਸਾਫ਼ ਨਹੀਂ ਦਿੱਤਾ ਗਿਆ ਪਰ ਪ੍ਰਮਾਤਮਾ ਨੇ ਇਨਸਾਫ਼ ਦਿੱਤਾ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਬੰਦ 2 ਗੈਂਗਸਟਰਾਂ ਦਾ ਗੈਂਗਵਾਰ ਦੌਰਾਨ ਕਤਲ ਹੋ ਗਿਆ ਹੈ, ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਗੋਇੰਦਵਾਲ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਆਪਸ ਵਿੱਚ ਝੜਪ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲੇ ਦੇ ਕਤਲ ਵਿਚ ਨਾਮਜ਼ਦ ਗੈਂਗਸਟਰ ਮਨਦੀਪ ਸਿੰਘ ਉਰਫ਼ ਤੁਫ਼ਾਨ ਪੁੱਤਰ ਹਰਭਜਨ ਸਿੰਘ ਵਾਸੀ ਬਟਾਲਾ, ਗੈਂਗਸਟਰ ਮਨਮੋਹਨ ਸਿੰਘ ਮੋਹਣਾ ਪੁੱਤਰ ਦਰਸ਼ਨ ਸਿੰਘ ਅਤੇ ਕੇਸ਼ਵ ਪੁੱਤਰ ਲਾਲ ਚੰਦ ਵਾਸੀ ਬਠਿੰਡਾ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਆਪਸ ਭਿੜੇ ਸਨ। ਇਸ ਦੌਰਾਨ ਇਕ ਦੀ ਜੇਲ੍ਹ ਵਿੱਚ ਹੀ ਮੌਤ ਹੋ ਗਈ ਸੀ, ਜਦਕਿ ਦੂਜੇ ਦੀ ਬਾਅਦ ਵਿੱਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਤਿੰਨਾਂ ਦੇ ਸਿਰਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਸੱਟਾਂ ਵੱਜੀਆਂ ਹਨ।
ਇਹ ਵੀ ਪੜ੍ਹੋ : ਹੁਣ ਗਾਹਕ ਇਨ੍ਹਾਂ ਦੋ ਬੈਂਕਾਂ ਤੋਂ ਸਿਰਫ 5000 ਰੁਪਏ ਤੱਕ ਹੀ ਕਢਵਾ ਸਕਣਗੇ, RBI ਨੇ 6 ਮਹੀਨਿਆਂ ਲਈ ਲਗਾਈ ਪਾਬੰਦੀ
ਇਸ ਘਟਨਾ ਦੌਰਾਨ ਮਨਦੀਪ ਸਿੰਘ ਤੂਫ਼ਾਨ ਅਤੇ ਮਨਮੋਹਨ ਸਿੰਘ ਮੋਹਣਾ ਦੀ ਮੌਤ ਹੋ ਗਈ, ਜਦਕਿ ਗੈਂਗਸਟਰ ਕੇਸ਼ਵ ਗੰਭੀਰ ਰੂਪ ਵਿਚ ਜ਼ਖ਼ਮੀ ਹੈ, ਜਿਸ ਦੇ ਸਿਰ 'ਤੇ ਸੱਟਾਂ ਹਨ। ਤਰਨਤਾਰਨ ਸਿਵਲ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਤੋਂ ਲਿਆਂਦੇ ਗਏ ਤਿੰਨਾਂ ਜ਼ਖ਼ਮੀਆਂ 'ਚੋਂ ਦੋ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਤੀਜੇ ਗੈਂਗਸਟਰ ਕੇਸ਼ਵ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਭਾਰੀ ਸੁਰੱਖਿਆ 'ਚ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।