ਚੰਡੀਗੜ੍ਹ/ਮਾਨਸਾ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸ਼ੂਟਰ ਪ੍ਰਿਯਾਵਰਤ 'ਫੌਜੀ', ਸ਼ੂਟਰ ਕਸ਼ਿਸ਼ ਉਰਫ਼ ਕੁਲਦੀਪ ਅਤੇ ਦੀਪਕ ਟੀਨੂੰ ਨੂੰ ਮੰਗਲਵਾਰ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ 29 ਜੁਲਾਈ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।ਤਿੰਨਾਂ ਮੁਲਜ਼ਮਾਂ ਨੂੰ ਦੇਰ ਸ਼ਾਮ ਗੋਬਿੰਦਵਾਲ ਸਾਹਿਬ ਜੇਲ੍ਹ ਤੋਂ ਲਿਆਂਦਾ ਗਿਆ ਅਤੇ ਸਿਵਲ ਹਸਪਤਾਲ ਮਾਨਸਾ 'ਚ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ।


ਮਾਨਸਾ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਤਿੰਨਾਂ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਨਸਾ ਜ਼ਿਲ੍ਹੇ ਦੇ ਪਿੰਡ ਖਾਰਾ ਬਰਨਾਲਾ ਨੇੜੇ ਇੱਕ ਆਲਟੋ ਕਾਰ ਚੋਰੀ ਕਰਨ ਦੇ ਮਾਮਲੇ ਵਿੱਚ ਜੇਲ੍ਹ ਤੋਂ ਲਿਆਂਦਾ ਗਿਆ ਸੀ। ਇਹ ਕਾਰ 'ਚ ਜਗਤਾਰ ਸਿੰਘ ਪਰਿਵਾਰ ਜਾ ਰਿਹਾ ਸੀ ਤੇ ਇਨਹਾਂ ਮੁਲਜ਼ਮਾਂ ਨੇ ਕਾਰ ਚੋਰੀ ਕਰ ਲਈ।


ਜਾਣਕਾਰੀ ਅਨੁਸਾਰ ਇਹ ਖੁਲਾਸਾ ਹੋਇਆ ਹੈ ਕਿ ਚੋਰੀ ਹੋਈ ਆਲਟੋ ਕਾਰ ਦੇ ਮਾਮਲੇ ਵਿੱਚ ਇਨ੍ਹਾਂ ਤਿੰਨਾਂ ਦੀ ਪਛਾਣ ਆਲਟੋ ਕਾਰ ਦੇ ਮਾਲਕ ਤੋਂ ਕੀਤੀ ਜਾਣੀ ਹੈ। ਕਾਰ ਚੋਰੀ ਦੇ ਸਬੰਧ ਵਿੱਚ ਇੱਕ ਵੱਖਰੀ ਐਫਆਈਆਰ ਦਰਜ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਤਿੰਨਾਂ ਨੂੰ ਮਾਨਸਾ ਅਦਾਲਤ ਨੇ 17 ਜੁਲਾਈ ਨੂੰ ਬਠਿੰਡਾ ਦੇ ਕੇਸ਼ਵ ਨਾਂ ਦੇ ਚੌਥੇ ਨੌਜਵਾਨ ਸਮੇਤ ਕਾਰ ਚੋਰੀ ਦੇ ਕੇਸ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ, ਜਿਸ ਦੀ ਹੁਣ ਪੁਲੀਸ ਨੂੰ ਕੋਈ ਲੋੜ ਨਹੀਂ ਸੀ।ਇਨ੍ਹਾਂ ਨੂੰ ਉਸੇ ਦਿਨ ਮਾਨਸਾ ਜ਼ਿਲ੍ਹਾ ਜੇਲ੍ਹ ਤੋਂ ਗੋਬਿੰਦਵਾਲ ਜੇਲ੍ਹ ਭੇਜ ਦਿੱਤਾ ਗਿਆ ਸੀ ਪਰ ਅੱਜ ਇਨ੍ਹਾਂ ਤਿੰਨਾਂ ਨੂੰ ਪੁਲੀਸ ਰਿਮਾਂਡ ’ਤੇ ਲਿਆ ਗਿਆ ਹੈ।


 


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ