ਚੰਡੀਗੜ੍ਹ/ਅੰਮ੍ਰਿਤਸਰ: ਸਿੱਧੂ ਮੂਸੇਵਾਲਾ ਦੇ ਕਾਤਲਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਜਾਰੀ ਹੈ।ਗੈਂਗਸਟਰਾਂ ਨੇ ਏਕੇ-47 ਨਾਲ ਪੁਲਿਸ 'ਤੇ ਫਾਇਰਿੰਗ ਕੀਤੀ। ਇਸ ਦੌਰਾਨ ਇੱਕ ਗੈਂਗਸਟਰ ਦੇ ਢੇਰ ਹੋਣ ਦੀ ਵੀ ਖ਼ਬਰ ਹੈ। ਦੋਵਾਂ ਪਾਸਿਆਂ ਤੋਂ ਫਾਇਰਿੰਗ ਜਾਰੀ ਹੈ।ਫਾਇਰਿੰਗ ਦੀ ਕਵਰੇਜ ਦੌਰਾਨ ਏਬੀਪੀ ਸਾਂਝਾ ਦਾ ਕੈਮਰਾਮੈਨ ਸੀਕੰਦਰ ਵੀ ਜ਼ਖਮੀ ਹੋ ਗਿਆ ਹੈ।ਕੈਮਰਾਮੈਨ ਦੇ ਸੱਜੀ ਲੱਤ 'ਚ ਗੋਲੀ ਦਾ ਛਰਾ ਵੱਜਾ ਹੈ।ਉਸਨੂੰ ਹਸਪਤਾਲ ਲਜਾਇਆ ਜਾ ਰਿਹਾ ਹੈ।


ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਕੋਲ ਮੂਸੇਵਾਲਾ ਦੇ ਕਤਲ ਵਿੱਚ ਵਰਤੇ ਗਏ ਹਥਿਆਰ ਹਨ। ਪੁਲਿਸ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਸੀ।ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਦਿੱਤੀ। ਇਹ ਮੁਕਾਬਲਾ ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਿਲੋਮੀਟਰ ਦੂਰ ਭਕਨਾ ਪਿੰਡ ਵਿੱਚ ਕਰੀਬ 5 ਘੰਟੇ ਚੱਲਿਆ। ਮਰਨ ਵਾਲੇ ਗੈਂਗਸਟਰਾਂ ਦੇ ਨਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮਨੂੰ (ਮਨੂੰ ਕੁੱਸਾ) ਹਨ। ਇਸ ਆਪਰੇਸ਼ਨ 'ਚ 3 ਪੁਲਿਸ ਕਰਮਚਾਰੀ ਵੀ ਜ਼ਖਮੀ ਹੋਏ ਹਨ।ਇਸ ਮਗਰੋਂ ਕੈਬਨਿਟ ਮੰਤਰੀ ਮੀਤ ਹੇਅਰ ਦੀ ਵੀ ਬਿਆਨ ਆਇਆ ਹੈ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ