ਪੜਚੋਲ ਕਰੋ
Advertisement
Sidhu Musewala death : ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਤੇ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ : ਕੈਪਟਨ ਅਮਰਿੰਦਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਹੈਰਾਨ ਕਰਨ ਵਾਲਾ ਹੈ।
ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ( Sidhu Musewala Murder ) ਦਾ ਅੱਜ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਉਨ੍ਹਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਗੋਲੀਬਾਰੀ ਵਿਚ ਮੂਸੇਵਾਲਾ ( Sidhu Musewala ) ਦੀ ਮੌਤ ਹੋ ਗਈ ਅਤੇ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ ਹਨ। ਪੰਜਾਬ 'ਚ CM ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰ ਦਿੱਤੀ ਸੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਨਾਲ ਹੀ ਆਪ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ!
Brutal murder of Sidhu Moosewala is shocking. My profound condolences to the bereaved family.
— Capt.Amarinder Singh (@capt_amarinder) May 29, 2022
Law and order has completely collapsed in Punjab. Criminals have no fear of law. @AAPPunjab government has miserably failed. Nobody is safe in Punjab!
ਦੱਸ ਦੇਈਏ ਕਿ ਮੂਸੇਵਾਲਾ ਕੋਲ ਪਹਿਲਾਂ 8 ਤੋਂ 10 ਗੰਨਮੈਨ ਸਨ। ਮਾਨ ਸਰਕਾਰ ਨੇ ਉਸ ਦੇ ਕੋਲ ਸਿਰਫ਼ 2 ਗੰਨਮੈਨ ਹੀ ਛੱਡੇ ਸਨ। ਮੁੱਢਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਆਪਣੇ ਸਾਥੀਆਂ ਨਾਲ ਕਾਰ 'ਚ ਸਵਾਰ ਹੋ ਕੇ ਜਾ ਰਿਹਾ ਸੀ। ਕਾਲੇ ਰੰਗ ਦੀ ਗੱਡੀ 'ਚ ਸਵਾਰ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਘਰ ਤੋਂ ਕਰੀਬ 5 ਕਿਲੋਮੀਟਰ ਦੂਰ ਜਾ ਕੇ ਹੀ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਗਈ। ਉਸ ਸਮੇਂ ਮੂਸੇਵਾਲਾ ਖੁਦ ਚਲਾ ਰਿਹਾ ਸੀ।
ਕਾਂਗਰਸ ਦੀ ਟਿਕਟ 'ਤੇ ਵਿਜੇ ਸਿੰਗਲਾ ਖਿਲਾਫ ਲੜੀ ਸੀ ਚੋਣ
ਸਿੱਧੂ ਮੂਸੇਵਾਲਾ ਨੇ ਮਾਨਸਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਡਾਕਟਰ ਵਿਜੇ ਸਿੰਗਲਾ ਖਿਲਾਫ ਕਾਂਗਰਸ ਦੀ ਟਿਕਟ 'ਤੇ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ। ਮੂਸੇਵਾਲਾ ਹਾਰ ਗਏ ਸੀ ਅਤੇ ਉਸ ਨੂੰ ਹਰਾਉਣ ਵਾਲੇ ਵਿਜੇ ਸਿੰਗਲਾ ਸੂਬੇ ਦੇ ਸਿਹਤ ਮੰਤਰੀ ਬਣ ਗਏ ਸਨ। ਹਾਲ ਹੀ 'ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ 'ਚ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਜਲੰਧਰ
ਪੰਜਾਬ
Advertisement