ਪੜਚੋਲ ਕਰੋ
Advertisement
Sidhu Musewala death : ਭਗਵੰਤ ਮਾਨ ਸਰਕਾਰ ਦੀ ਅਣਗਹਿਲੀ ਕਾਰਨ ਹੋਈ ਸਿੱਧੂ ਮੂਸੇਵਾਲਾ ਦੀ ਮੌਤ : ਤਲਬੀਰ ਗਿੱਲ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਉਨ੍ਹਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਗੋਲੀਬਾਰੀ ਵਿਚ ਮੂਸੇਵਾਲਾ ਦੀ ਜਾਨ ਚਲੀ ਗਈ ਅਤੇ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ ਹਨ।
ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਉਨ੍ਹਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਗੋਲੀਬਾਰੀ ਵਿਚ ਮੂਸੇਵਾਲਾ ਦੀ ਜਾਨ ਚਲੀ ਗਈ ਅਤੇ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ ਹਨ। ਪੰਜਾਬ 'ਚ CM ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰ ਦਿੱਤੀ ਸੀ।
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿਮੇਵਾਰ ਠਹਿਰਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਜਾਣ ਕੇ ਹੈਰਾਨ ਹਾਂ। ਉਸ ਦੇ ਪਰਿਵਾਰ ਅਤੇ ਦੋਸਤਾਂ ਨਾਲ ਮੇਰੀ ਹਮਦਰਦੀ। ਜਿੰਮੇਵਾਰਾਂ ਨੂੰ ਬਿਨਾਂ ਦੇਰੀ ਗ੍ਰਿਫਤਾਰ ਕੀਤਾ ਜਾਵੇ। ਇਹ ਪੰਜਾਬ ਵਿੱਚ ਅਮਨ-ਕਾਨੂੰਨ ਦੀ ਘੋਰ ਵਿਗਾੜ ਨੂੰ ਦਰਸਾਉਂਦਾ ਹੈ। ਤਲਬੀਰ ਸਿੰਘ ਗਿੱਲ, ਵਰਕਿੰਗ ਕਮੇਟੀ ਮੈਂਬਰ ਅਕਾਲੀ ਦਲ (ਬ) ਤੇ ਇੰਚਾਰਜ ਹਲਕਾ ਅੰਮ੍ਰਿਤਸਰ ਦੱਖਣੀ ਨੇ ਕਿਹਾ ਕਿ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈੰਬਰ ਤਲਬੀਰ ਗਿੱਲ ਨੇ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਹੋਈ ਸਿੱਧੂ ਮੂਸੇਵਾਲਾ ਦੀ ਮੌਤ ਹੋਈ ਹੈ।
Shocked to learn about the killing of young Punjabi singer Sidhu Moosewala. My sympathies with his family & friends. Those responsible must be arrested without delay. This exhibits an abject breakdown of law & order in Punjab.#sidhumoosewala pic.twitter.com/bZJu3EHHot
— Sukhbir Singh Badal (@officeofssbadal) May 29, 2022
ਦੱਸ ਦੇਈਏ ਕਿ ਮੂਸੇਵਾਲਾ ਕੋਲ ਪਹਿਲਾਂ 8 ਤੋਂ 10 ਗੰਨਮੈਨ ਸਨ। ਮਾਨ ਸਰਕਾਰ ਨੇ ਉਸ ਦੇ ਕੋਲ ਸਿਰਫ਼ 2 ਗੰਨਮੈਨ ਹੀ ਛੱਡੇ ਸਨ। ਮੁੱਢਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਆਪਣੇ ਸਾਥੀਆਂ ਨਾਲ ਕਾਰ 'ਚ ਸਵਾਰ ਹੋ ਕੇ ਜਾ ਰਿਹਾ ਸੀ। ਕਾਲੇ ਰੰਗ ਦੀ ਗੱਡੀ 'ਚ ਸਵਾਰ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਘਰ ਤੋਂ ਕਰੀਬ 5 ਕਿਲੋਮੀਟਰ ਦੂਰ ਜਾ ਕੇ ਹੀ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਗਈ। ਉਸ ਸਮੇਂ ਮੂਸੇਵਾਲਾ ਖੁਦ ਚਲਾ ਰਿਹਾ ਸੀ।
ਕਾਂਗਰਸ ਦੀ ਟਿਕਟ 'ਤੇ ਵਿਜੇ ਸਿੰਗਲਾ ਖਿਲਾਫ ਲੜੀ ਸੀ ਚੋਣ
ਸਿੱਧੂ ਮੂਸੇਵਾਲਾ ਨੇ ਮਾਨਸਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਡਾਕਟਰ ਵਿਜੇ ਸਿੰਗਲਾ ਖਿਲਾਫ ਕਾਂਗਰਸ ਦੀ ਟਿਕਟ 'ਤੇ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ। ਮੂਸੇਵਾਲਾ ਹਾਰ ਗਏ ਸੀ ਅਤੇ ਉਸ ਨੂੰ ਹਰਾਉਣ ਵਾਲੇ ਵਿਜੇ ਸਿੰਗਲਾ ਸੂਬੇ ਦੇ ਸਿਹਤ ਮੰਤਰੀ ਬਣ ਗਏ ਸਨ। ਹਾਲ ਹੀ 'ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ 'ਚ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
ਦੇਸ਼
Advertisement