ਪੜਚੋਲ ਕਰੋ
Advertisement
ਸਿੱਧੂ ਮੂਸੇਵਾਲਾ ਕਤਲ ਕੇਸ ਦੀ CBI ਤੋਂ ਨਹੀਂ ਹੋਵੇਗੀ ਜਾਂਚ , ਸੁਪਰੀਮ ਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਤੋਂ ਕੀਤਾ ਇਨਕਾਰ; ਕੇਸ ਨੂੰ ਸਿਆਸੀ ਰੰਗ ਨਾ ਦੇਣ ਦੀ ਨਸੀਹਤ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਜਾਂਚ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।
ਨਵੀਂ ਦਿੱਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਜਾਂਚ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਉਹ ਸਹੀ ਦਿਸ਼ਾ ਵਿੱਚ ਚੱਲ ਰਹੀ ਹੈ। ਇਸ ਲਈ ਸੀਬੀਆਈ ਜਾਂਚ ਦੀ ਕੋਈ ਲੋੜ ਨਹੀਂ ਹੈ।
ਜਦੋਂ ਸੁਪਰੀਮ ਕੋਰਟ ਨੇ ਪਟੀਸ਼ਨਰ ਆਗੂ ਦੇ ਵਕੀਲ ਤੋਂ ਪੁੱਛਿਆ ਕਿ ਉਸ ਦੀ ਦਿਲਚਸਪੀ ਕੀ ਹੈ ਤਾਂ ਉਸ ਨੇ ਦੱਸਿਆ ਕਿ ਜਗਜੀਤ ਮਿਲਖਾ ਨੇਤਾ ਹਨ। ਇਸ 'ਤੇ ਸੁਪਰੀਮ ਕੋਰਟ ਨੇ ਨਸੀਹਤ ਦਿੱਤੀ ਕਿ ਮੂਸੇਵਾਲਾ ਕਤਲ ਕਾਂਡ ਨੂੰ ਸਿਆਸਤ ਨਾਲ ਨਾ ਮਿਲਾਇਆ ਜਾਵੇ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਅਗਲੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਮਾਨਸਾ ਦੇ ਭਾਜਪਾ ਆਗੂ ਜਗਜੀਤ ਮਿਲਖਾ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ।
ਮੂਸੇਵਾਲਾ ਦੇ ਪਿਤਾ ਵੀ ਉਠਾ ਚੁੱਕੇ ਸਵਾਲ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਜਾਂਚ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੂਸੇਵਾਲਾ ਦਾ ਕਤਲ ਕਰਨ ਵਾਲੇ 2 ਪਾਪੀ ਅਜੇ ਤੱਕ ਕਾਨੂੰਨੀ ਪਕੜ ਵਿਚ ਨਹੀਂ ਆਏ ਹਨ। ਕਤਲ ਤੋਂ ਬਾਅਦ ਵੀ ਉਸ ਨੇ ਹਾਈ ਕੋਰਟ ਦੇ ਜਸਟਿਸ ਤੋਂ ਜਾਂਚ ਦੀ ਮੰਗ ਕੀਤੀ ਸੀ। ਜਿਸ ਵਿੱਚ ਸੀਬੀਆਈ ਅਤੇ ਐਨਆਈਏ ਨੂੰ ਵੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ।
ਪੰਜਾਬ ਪੁਲਿਸ ਨਾਲੋਂ ਤੇਜ਼ ਕਾਰਵਾਈ ਕਰ ਰਹੀ ਦਿੱਲੀ ਪੁਲਿਸ
ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿੱਚ ਪੰਜਾਬ ਪੁਲਿਸ ਨੂੰ ਬਹੁਤੀ ਸਫਲਤਾ ਨਹੀਂ ਮਿਲ ਰਹੀ ਹੈ। ਪੰਜਾਬ ਪੁਲਿਸ ਨੇ ਕਤਲ ਵਿੱਚ ਮਦਦ ਕਰਨ ਵਾਲੇ 14 ਲੋਕਾਂ ਨੂੰ ਜ਼ਰੂਰ ਫੜ ਲਿਆ ਹੈ ਪਰ ਕਿਸੇ ਸ਼ਾਰਪਸ਼ੂਟਰ ਨੂੰ ਨਹੀਂ ਫੜ ਸਕੀ। ਇਸ ਦੇ ਉਲਟ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 3 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਫੜਿਆ ਹੈ। ਪੰਜਾਬ ਪੁਲੀਸ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛ-ਪੜਤਾਲ ਕਰਨ ਤੱਕ ਸੀਮਤ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement