ਪੜਚੋਲ ਕਰੋ

 ਸਿੱਧੂ ਮੂਸੇਵਲਾ ਦੇ ਨਵੇਂ ਆਏ ਗੀਤ SYL ਨੇ ਪੇਸ਼ ਕੀਤੀ ਪੰਜਾਬ ਦੀ ਸੱਚੀ ਤਸਵੀਰ : ਸੁਖਦੇਵ ਢੀਂਡਸਾ

ਸੁਖਦੇਵ ਸਿੰਘ ਢੀਂਡਸਾ ਨੇ ਮਰਹੂਮ ਪੰਜਾਬੀ ਗਾਈਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਨਵੇਂ ਆਏ ਗੀਤ ਐੱਸ ਵਾਈ ਐੱਲ ਦੀ ਹਮਾਇਤ ਕਰਦਿਆਂ ਕਿਹਾ ਕਿ ਜਿਥੇ ਇਸ ਗੀਤ ਰਾਹੀਂ ਸਿੱਧੂ ਮੂਸੇਵਾਲਾ ਵੱਲੋਂ ਪੰਜਾਬ ਦੀ ਸੱਚੀ ਤਸਵੀਰ ਪੇਸ਼ ਕੀਤੀ ਗਈ ਹੈ,

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮਰਹੂਮ ਪੰਜਾਬੀ ਗਾਈਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਨਵੇਂ ਆਏ ਗੀਤ ਐੱਸ ਵਾਈ ਐੱਲ ਦੀ ਹਮਾਇਤ ਕਰਦਿਆਂ ਕਿਹਾ ਕਿ ਜਿਥੇ ਇਸ ਗੀਤ ਰਾਹੀਂ ਸਿੱਧੂ ਮੂਸੇਵਾਲਾ ਵੱਲੋਂ ਪੰਜਾਬ ਦੀ ਸੱਚੀ ਤਸਵੀਰ ਪੇਸ਼ ਕੀਤੀ ਗਈ ਹੈ, ਉਥੇ ਹੀ ਪੰਜਾਬ ਦੇ ਹੱਕੀ ਮਸਲਿਆਂ ਨੂੰ ਇਕ ਵਾਰ ਫਿਰ ਉਜਾਗਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਗੀਤ ਕੋਈ ਗੀਤ ਨਹੀਂ ਸਗੋਂ ਪੰਜਾਬ ਦੀ ਦੁਖਦਾਈ ਹਕੀਕਤ ਹੈ ਕਿਉਂਕਿ ਇਹ ਦਰਿਆਈ ਪਾਣੀਆਂ 'ਤੇ ਪੰਜਾਬ ਦੇ ਹੱਕ ਦੀ ਗੱਲ ਕਰਦਾ ਹੈ। 
 
ਇੰਨਾ ਹੀ ਨਹੀਂ, ਸਗੋਂ ਇਹ ਗੀਤ ਉਨ੍ਹਾਂ ਸਿੱਖ ਕੈਦੀਆਂ ਦੀ ਵੀ ਗੱਲ ਕਰਦਾ ਹੈ, ਜੋ ਅੱਜ ਵੀ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲਾਂ ਵਿੱਚ ਬੰਦ ਹਨ। ਢੀਂਡਸਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਇੰਨੀ ਛੋਟੀ ਉਮਰ ਵਿੱਚ ਆਪਣੇ ਗੀਤ ਰਾਹੀਂ ਇੱਕ ਵਾਰ ਫਿਰ ਧੁੰਮਾਂ ਪਾ ਦਿੱਤੀਆਂ ਹਨ ਅਤੇ ਕਈ ਸਮਾਜਿਕ ਅਤੇ ਰਾਜਨੀਤਿਕ ਮੁੱਦਿਆਂ 'ਤੇ ਰੋਸ਼ਨੀ ਪਾਉਣ ਦੀ ਕੋਸ਼ਿਸ਼ ਕੀਤੀ ਹੈ।
 
ਢੀਂਡਸਾ ਨੇ ਕਿਹਾ ਕਿ ਐੱਸ ਵਾਈ ਐੱਲ ਗੀਤ ਨੇ ਪਾਣੀ ਦੇ ਵਿਵਾਦ, ਅਣਵੰਡੇ ਪੰਜਾਬ, 1984 ਦੇ ਸਿੱਖ ਕਤਲੇਆਮ, ਸਿੱਖ ਕੈਦੀਆਂ ਅਤੇ ਕਿਸਾਨ ਅੰਦੋਲਨ ਵਿਚ ਪਾਏ ਗਏ ਪੰਜਾਬੀਆਂ ਦੇ ਵਡਮੁੱਲੇ ਯੋਗਦਾਨ ਨੂੰ ਬਹੁਤ ਹੀ ਸੁੱਚਜੇ ਢੰਗ ਨਾਲ ਉਜਾਗਰ ਕੀਤਾ ਹੈ। ਢੀਂਡਸਾ ਨੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਇਸ ਗੀਤ ਤੋਂ ਪ੍ਰੇਰਣਾ ਲੈਂਦਿਆਂ ਸਮੂਹ ਸਿਆਸੀ ਪਾਰਟੀਆਂ ਆਪਣੀਆਂ ਸਿਆਸੀ ਵਿਚਾਰਧਾਰਾਵਾਂ ਤੋਂ ਉੱਪਰ ਉੱਠ ਕੇ ਪੰਜਾਬ ਦੀ ਇਸ ਲੰਬੀ ਪਾਣੀ ਦੀ ਲੜਾਈ ਨੂੰ ਜਿੱਤਣ ਲਈ ਇੱਕਜੁੱਟ ਹੋ ਕੇ ਲੜਾਈ ਲੜਨਗੀਆਂ।
 
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਗੀਤ ਵੀਰਵਾਰ ਨੂੰ ਯੂਟਿਊਬ `ਤੇ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ 18 ਘੰਟਿਆਂ `ਚ ਹੀ 14 ਮਿਲੀਅਨ ਯਾਨਿ ਡੇਢ ਕਰੋੜ ਦੇ ਕਰੀਬ ਲੋਕਾਂ ਨੇ ਦੇਖਿਆ ਹੈ। ਇਸ ਦੇ ਨਾਲ ਹੀ ਇਹ ਗੀਤ ਯੂਟਿਊਬ `ਤੇ ਨੰਬਰ ਇੱਕ ਤੇ ਟਰੈਂਡ ਕਰ ਰਿਹਾ ਹੈ।

SYL ਨੇ ਬਣਾਏ ਕਈ ਰਿਕਾਰਡ

ਇਸ ਗੀਤ ਨੇ ਰਿਲੀਜ਼ ਹੁੰਦੇ ਸਾਰ ਕਈ ਰਿਕਾਰਡ ਬਣਾਏ ਹਨ। ਇਹ ਕੋਈ ਪਹਿਲਾ ਪੰਜਾਬੀ ਗੀਤ ਹੈ, ਜਿਸ ਨੂੰ ਰਿਲੀਜ਼ ਹੋਣ ਦੇ ਅੱਧੇ ਘੰਟੇ ਬਾਅਦ ਹੀ 1 ਮਿਲੀਅਨ ਯਾਨਿ 10 ਲੱਖ ਲੋਕਾਂ ਨੇ ਦੇਖਿਆ ਸੀ। ਇਸ ਦੇ ਨਾਲ ਹੀ ਇਹ ਕੁੱਝ ਹੀ ਘੰਟਿਆਂ `ਚ 1 ਕਰੋੜ ਦਾ ਅੰਕੜਾ ਪਾਰ ਕਰਨ ਵਾਲਾ ਵੀ ਪਹਿਲਾ ਪੰਜਾਬੀ ਗੀਤ ਹੈ।

 ਇਹ ਵੀ ਪੜ੍ਹੋ : ਪੰਜਾਬੀਆਂ ਲਈ ਚੰਗੀ ਖ਼ਬਰ , ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਵਾਲੇ ਕਲੀਨਿਕਾਂ ‘ਤੇ ਕੀਤੀ ਚਰਚਾ : CM ਭਗਵੰਤ ਮਾਨ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget