ਪੜਚੋਲ ਕਰੋ
ਸਿੱਧੂ ਦਾ ਮਨਪ੍ਰੀਤ 'ਤੇ ਨਿਸ਼ਾਨਾ..?

ਗੁਰਦਾਸਪੁਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਠਿੰਡਾ ਥਰਮਲ ਪਲਾਂਟ ਦੇ ਯੂਨਿਟ ਬੰਦ ਕਰਨ ਦੇ ਮੁੱਦੇ 'ਤੇ ਆਪਣੇ ਅੰਦਾਜ਼ ਵਿੱਚ ਟਿੱਪਣੀ ਕਰਦਿਆਂ ਕਿਹਾ, "ਸਵਾਰੀ ਆਪਣੇ ਸਾਮਾਨ ਦੀ ਆਪ ਜ਼ਿੰਮੇਵਾਰ ਹੈ।" ਇੱਥੇ ਸਿੱਧੂ ਆਪਣੇ ਸਾਥੀ ਵਜ਼ੀਰ ਤੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ 'ਤੇ ਚੋਭ ਕਰ ਗਏ, ਕਿਉਂਕਿ ਬਠਿੰਡਾ ਥਰਮਲ ਵਿੱਤ ਮੰਤਰੀ ਦੇ ਹਲਕੇ ਵਿੱਚ ਆਉਂਦਾ ਹੈ। ਹਾਲਾਂਕਿ, ਸਿੱਧੂ ਨੇ ਮਨਪ੍ਰੀਤ ਬਾਦਲ ਦਾ ਨਾਂ ਤਾਂ ਨਹੀਂ ਲਿਆ। ਸਿੱਧੂ ਨੇ ਇਹ ਵੀ ਕਿਹਾ ਕਿ ਥਰਮਲ ਦੇ ਕਿਸੇ ਕਰਮਚਾਰੀ ਨੂੰ 'ਬੇਰੁਜ਼ਗਾਰ' ਨਹੀਂ ਕੀਤਾ ਜਾਵੇਗਾ, ਕਿਉਂਕਿ ਇਸ ਦਾ ਫੈਸਲਾ ਕੈਬਨਿਟ ਮੀਟਿੰਗ ਵਿੱਚ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਥਰਮਲ ਦੇ ਮੁਲਾਜ਼ਮਾਂ ਨੂੰ ਕਿਸੇ ਹੋਰ ਤਾਪ ਘਰ ਵਿੱਚ ਕੰਮ ਦਿੱਤਾ ਜਾਵੇਗਾ। ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਗੁਰਦਾਸਪੁਰ ਦੀ ਕੇਸ਼ੋਪੁਰ ਛੰਭ (ਪੰਛੀਆਂ ਦੀ ਰੱਖ) ਵਿੱਚ ਸੈਰ ਸਪਾਟਾ ਵਿਭਾਗ ਵੱਲੋਂ 'ਪਹਿਲਾ ਪੰਛੀ ਦਿਵਸ' ਮਨਾਉਣ ਲਈ ਪਹੁੰਚੇ ਸੀ। ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਪੰਜਾਬ ਟੂਰਿਜ਼ਮ ਲਈ ਮਿਲੇ 100 ਕਰੋੜ ਰੁਪਏ ਵਿੱਚੋਂ ਵੱਖ-ਵੱਖ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ।
Before You Go
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਟ੍ਰੈਂਡਿੰਗ ਟੌਪਿਕ




















