ਪੜਚੋਲ ਕਰੋ

2000 ਰੁਪਏ ਦੀ ਸਬਜ਼ੀ ਖਰੀਦ ਕੇ ਕਿਸਾਨਾਂ ਦਾ ਦੁੱਖ ਵੰਡਾ ਗਏ ਸਿੱਧੂ

ਚੰਡੀਗੜ੍ਹ: ਦੇਸ਼ ਦਾ ਕਿਸਾਨ 10 ਦਿਨ ਦੀ ਹੜਤਾਲ 'ਤੇ ਹੈ ਤੇ ਇਸੇ ਦੌਰਾਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੀ 'ਸਾਰ' ਲੈਣ ਪਹੁੰਚੇ। 'ਏਬੀਪੀ ਸਾਂਝਾ' ਦੇ ਸਵਾਲ 'ਤੇ ਨਵਜੋਤ ਸਿੱਧੂ ਨੇ ਕਿਹਾ ਕਿ ਮੇਰੇ ਸਬਜ਼ੀਆਂ ਲੈਣ ਨਾਲ ਕਿਸਾਨ ਖੁਸ਼ ਨਹੀਂ ਹੋ ਜਾਣੇ, ਬੱਸ ਮੈਂ ਆਪਣਾ ਫ਼ਰਜ਼ ਨਿਭਾ ਰਿਹਾ ਹਾਂ। ਉਨ੍ਹਾਂ ਕਿਹਾ ਕਿ ਸਾਰੇ ਸਿਆਸਤਦਾਨਾਂ ਨੂੰ ਕਿਸਾਨਾਂ ਦੀ ਸਾਰ ਲੈਣੀ ਚਾਹੀਦੀ ਹੈ।   ਕੈਬਨਿਟ ਮੰਤਰੀ ਹਲਕਾ ਵਿਧਾਇਕ ਕੁਲਜੀਤ ਨਾਗਰਾ ਨਾਲ ਫ਼ਤਹਿਗੜ੍ਹ ਸਾਹਿਬ ਦੇ ਚੁੰਨੀ ਦੇ ਪਿੰਡ ਪੱਤੋ ਵਿੱਚ ਕਿਸਾਨਾਂ ਤੋਂ ਸਬਜ਼ੀਆਂ ਖਰੀਦਣ ਪੁੱਜੇ। ਆਪਣੀ 'ਲੋੜ' ਮੁਤਾਬਕ ਕੈਬਨਿਟ ਮੰਤਰੀ ਨੇ ਕਿਸਾਨ ਹਰਸ਼ਰਨ ਸਿੰਘ ਦੇ ਆਰਗੈਨਿਕ ਖੇਤ ਵਿੱਚੋਂ ਦੋ ਹਜ਼ਾਰ ਰੁਪਏ ਦੀ ਸਬਜ਼ੀ ਤੇ ਦੁੱਧ ਖਰੀਦਿਆ। ਇਸ ਮੌਕੇ ਸਿੱਧੂ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਵਾਅਦਾ ਕਰਕੇ ਮੁੱਕਰ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਵਾਮੀਨਾਥਨ ਕਮਿਸ਼ਨ ਨੂੰ ਲਾਗੂ ਨਹੀਂ ਕਰ ਰਹੀ। ਸਰਕਾਰ ਨੂੰ ਕਿਸਾਨਾਂ ਦੀ ਸਾਰ ਲੈਣੀ ਚਾਹੀਦੀ ਹੈ। ਇੱਥੇ ਹੀ ਆਪਣੇ ਮੂੰਹ ਮੀਆਂ ਮਿੱਠੂ ਬਣਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਪੱਖ ਵਿੱਚ ਕੰਮ ਕੀਤਾ ਹੈ ਤੇ ਕਰਜ਼ਾ ਮੁਆਫੀ ਸਮੇਤ ਹੋਰ ਵੀ ਕਦਮ ਚੁੱਕਣ ਦਾ ਐਲਾਨ ਕੀਤਾ। ਪਹਿਲੀ ਜੂਨ ਤੋਂ ਲੈ ਕੇ 10 ਜੂਨ ਤਕ ਦੇਸ਼ ਭਰ ਦੇ ਕਿਸਾਨਾਂ ਨੇ ਸ਼ਹਿਰਾਂ ਨੂੰ ਦੁੱਧ, ਫਲ ਤੇ ਸਬਜ਼ੀਆਂ ਦੀ ਸਪਲਾਈ ਬੰਦ ਕਰਨ ਦਾ ਐਲਾਨ ਕੀਤਾ ਹੋਇਆ ਹੈ। ਪੰਜਾਬ ਵਿੱਚ ਵੀ ਕਈ ਥਾਈਂ ਕਿਸਾਨਾਂ ਨੇ ਸਬਜ਼ੀਆਂ ਦੀ ਸਪਲਾਈ ਠੱਪ ਕਰਨ ਲਈ ਨਾਕੇ ਵੀ ਲਾਏ ਹੋਏ ਹਨ। ਇਸ ਦੌਰਾਨ ਫ਼ਰੀਦਕੋਟ ਵਿੱਚ ਕਿਸਾਨਾਂ ਤੇ ਆੜ੍ਹਤੀਆਂ ਵਿਚਾਲੇ ਮਾਹੌਲ ਗਰਮ ਵੀ ਹੋ ਗਿਆ ਸੀ। ਉਧਰ ਧੂਰੀ ਦੇ ਕਿਸਾਨਾਂ ਨੇ ਦੁੱਧ ਸ਼ਹਿਰ ਵਿੱਚ ਵੇਚਣ ਦੀ ਥਾਂ ਆਮ ਲੋਕਾਂ ਲਈ ਹੀ ਛਬੀਲ ਲਾ ਦਿੱਤੀ। ਅਜਿਹੇ ਵਿੱਚ ਸਿੱਧੂ ਦਾ ਕਿਸਾਨ ਤੋਂ ਸਬਜ਼ੀ ਖਰੀਦਣ ਜਾਣਾ ਸਿਆਸੀ ਸ਼ੋਸ਼ਾ ਹੀ ਜਾਪਦਾ ਹੈ, ਕਿਉਂਕਿ ਜਨਾਬ ਪਹਿਲਾਂ ਇਸ ਤਰ੍ਹਾਂ ਆਮ ਵਾਂਗ ਕਿਸਾਨ ਕੋਲ ਚੱਲ ਕੇ ਭਾਜੀ ਤਰਕਾਰੀ ਖਰੀਦਣ ਤਾਂ ਗਏ ਨਹੀਂ।

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
Embed widget