Punjab news: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਡੇਢ ਸਾਲ ਹੋ ਗਿਆ ਹੈ। ਉੱਥੇ ਹੀ ਸਿੱਧੂ ਦੇ ਚਾਹੁਣ ਵਾਲੇ ਉਨ੍ਹਾਂ ਦੀ ਹਵੇਲੀ ‘ਤੇ ਪਰਿਵਾਰ ਨਾਲ ਦੁੱਧ ਸਾਂਝਾ ਕਰਨ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਅੱਜ ਵੀ ਵੱਡੀ ਗਿਣਤੀ ਵਿੱਚ ਸਿੱਧੂ ਨੂੰ ਚਾਹੁਣ ਵਾਲੇ ਹਵੇਲੀ ‘ਤੇ ਪਹੁੰਚੇ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ।
ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉਨ੍ਹਾਂ ਦਾ ਦੁੱਖ ਵੰਡਾਉਣ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਜਿਵੇਂ ਤੁਸੀਂ ਸਾਰੇ ਮੇਰੇ ਪੁੱਤ ਨੂੰ ਇਨ੍ਹਾਂ ਪਿਆਰ ਸਤਕਾਰ ਦੇ ਰਹੇ ਹੋ ਅਤੇ ਲਗਾਤਾਰ ਸੋਸ਼ਲ ਮੀਡੀਆ ‘ਤੇ ਇਨਸਾਫ ਲਈ ਅਵਾਜ਼ ਚੁੱਕ ਰਹੇ ਹੋ। ਉੱਥੇ ਹੀ ਮੈਂ ਆਪਣੇ ਪੁੱਤ ਨੂੰ ਇਨਸਾਫ ਦਿਵਾਉਣ ਲਈ ਸਰਕਾਰ ਤੋਂ ਮੰਗ ਕਰ ਰਿਹਾ ਹਾਂ, ਪਰ ਸਰਕਾਰ ਏ-ਕੈਟੇਗਰੀ ਦੇ ਗੈਂਗਸਟਰਾਂ ਦਾ ਸਾਥ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਨੇ ਟੀਵੀ ‘ਤੇ ਕਬੂਲਨਾਮਾ ਕੀਤਾ ਫਿਰ ਵੀ ਸਰਕਾਰ ਚੁੱਪ ਵੱਟੀ ਬੈਠੀ ਹੈ।
ਉਨ੍ਹਾਂ ਮੁੱਖ ਮੰਤਰੀ ਭਗਵਤ ਮਾਨ ਤੋਂ ਮੰਗ ਕਰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਨੇ ਮੈਨੂੰ ਪਹਿਲੀ ਤਾਰੀਖ ਨੂੰ ਬਹਿਸ ਲਈ ਸੱਦਿਆ ਹੈ, ਮੈਂ ਤੁਹਾਡੇ ਨਾਲ ਬਹਿਸ ਨਹੀਂ ਕਰ ਸਕਦਾ ਪਰ ਤੁਸੀਂ ਮੇਰੀ ਇੱਕ ਗੱਲ ਦਾ ਜਵਾਬ ਜ਼ਰੂਰ ਦਿਓ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਿਵੇਂ ਅਤੇ ਕਿੱਥੇ ਹੋਈ।
ਉਨ੍ਹਾਂ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਕ੍ਰਾਂਤੀਕਾਰੀ ਦੇ ਅਪਰਾਧਿਕ ਰਿਕਾਰਡਾਂ 'ਤੇ ਪਾਬੰਦੀ ਲਗਾ ਦਿੱਤੀ ਹੈ, ਪਰ ਹੁਣ ਤੱਕ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਜਿਸ ਵਿੱਚ ਉਹ ਮੂਸੇਵਾਲਾ ਦੀ ਹੱਤਿਆ ਅਤੇ ਸਲਮਾਨ ਖਾਨ ਦੇ ਇੱਕ ਹੋਰ ਕਤਲ ਦੀ ਗੱਲ ਕਰ ਰਿਹਾ ਹੈ। ਇਸ ਪ੍ਰਕਾਸ਼ਿਤ ਇੰਟਰਵਿਊ ਨੂੰ ਹਾਲੇ ਤੱਕ ਸੋਸ਼ਲ ਮੀਡੀਆ ਤੋਂ ਕਿਉਂ ਨਹੀਂ ਹਟਾਇਆ ਗਿਆ, ਆਖਿਰ ਸਰਕਾਰ ਦੀ ਕੀ ਮਜਬੂਰੀ ਹੈ?
ਉਨ੍ਹਾਂ ਕਿਹਾ ਕਿ ਉਹ ਇਨਸਾਫ਼ ਲਈ ਹਰ ਵਾਰ ਅਦਾਲਤ ਵਿਚ ਜਾ ਰਹੇ ਹਨ ਪਰ ਦੋਸ਼ੀ ਆਪਣੀ ਮਰਜ਼ੀ ਨਾਲ ਅਦਾਲਤ ਵਿਚ ਪੇਸ਼ ਹੋ ਰਹੇ ਹਨ। ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਅਦਾਲਤ ਨੂੰ ਛੇਤੀ ਹੀ ਕੇਸ ਦਾ ਨਿਪਟਾਰਾ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਨੂੰ ਕਿਹਾ ਕਿ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਨੂੰ ਵੋਟਾਂ ਨਾ ਪਾਉਣ ਅਤੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੇ ਪੁੱਤ ਨੂੰ ਇਨਸਾਫ ਨਹੀਂ ਮਿਲ ਜਾਂਦਾ, ਉਦੋਂ ਤੱਕ ਉਹ ਸੁੱਖ ਦਾ ਸਾਹ ਨਹੀਂ ਲੈਣਗੇ।