ਪੜਚੋਲ ਕਰੋ

ਅਸਤੀਫ਼ੇ ਮਗਰੋਂ ਹੁਣ ਨਵਜੋਤ ਸਿੱਧੂ ਦਾ ਅਗਲਾ 'ਧਮਾਕਾ'? ਲੀਡਰਾਂ ਨੂੰ ਹਾਲੇ ਵੀ ਉਮੀਦ

ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਕੈਬਨਿਟ ਤੋਂ ਅਸਤੀਫ਼ਾ ਮਨਜ਼ੂਰ ਕੀਤੇ ਜਾਣ ਬਾਅਦ ਕਾਂਗਰਸ ਵਿੱਚ ਸਿੱਧੂ ਦੇ ਭਵਿੱਖ 'ਤੇ ਸਵਾਲ ਖੜ੍ਹੇ ਹੋ ਗਏ ਹਨ, ਪਰ ਲੀਡਰਾਂ ਨੂੰ ਉਮੀਦ ਹੈ ਕਿ ਉਹ ਪਾਰਟੀ ਵਿੱਚ ਬਣੇ ਰਹਿਣਗੇ।

ਚੰਡੀਗੜ੍ਹ: ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਕੈਬਨਿਟ ਤੋਂ ਅਸਤੀਫ਼ਾ ਮਨਜ਼ੂਰ ਕੀਤੇ ਜਾਣ ਬਾਅਦ ਕਾਂਗਰਸ ਵਿੱਚ ਸਿੱਧੂ ਦੇ ਭਵਿੱਖ 'ਤੇ ਸਵਾਲ ਖੜ੍ਹੇ ਹੋ ਗਏ ਹਨ, ਪਰ ਲੀਡਰਾਂ ਨੂੰ ਉਮੀਦ ਹੈ ਕਿ ਉਹ ਪਾਰਟੀ ਵਿੱਚ ਬਣੇ ਰਹਿਣਗੇ। ਉੱਧਰ ਬਠਿੰਡਾ ਵਿੱਚ ਸਥਾਨਕ ਐਮਸੀ ਵੱਲੋਂ ਉਨ੍ਹਾਂ ਦੀ ਗੁੰਮਸ਼ਦਗੀ ਦੇ ਬੈਨਰ ਲਾਏ ਗਏ ਹਨ ਤੇ ਪਤਾ ਦੱਸਣ ਵਾਲੇ ਨੂੰ 2100 ਰੁਪਏ ਇਨਾਮ ਤੇ ਪਾਕਿਸਤਾਨ ਦੀ ਫਰੀ ਯਾਤਰਾ ਦਾ ਐਲਾਨ ਵੀ ਕੀਤਾ ਗਿਆ ਹੈ। ਇਹ ਰਹੱਸ ਬਣਿਆ ਹੋਇਆ ਹੈ ਕਿ ਸਿੱਧੂ ਦੀ ਅਗਲੀ ਰਣਨੀਤੀ ਕੀ ਹੋਏਗੀ, ਕਿਉਂਕਿ 14 ਜੁਲਾਈ ਨੂੰ ਟਵਿੱਟਰ 'ਤੇ ਆਪਣਾ ਅਸਤੀਫ਼ਾ ਜਨਤਕ ਕਰਨ ਬਾਅਦ ਉਨ੍ਹਾਂ ਇਸ ਬਾਰੇ ਕੋਈ ਬਿਆਨ ਨਹੀਂ ਦਿੱਤਾ। ਇਸ ਦੇ ਅਗਲੇ ਹੀ ਦਿਨ ਉਨ੍ਹਾਂ ਮੁੱਖ ਮੰਤਰੀ ਕੈਪਟਨ ਨੂੰ ਆਪਣਾ ਅਸਤੀਫ਼ਾ ਭੇਜਿਆ, ਜੋ ਉਨ੍ਹਾਂ ਮਨਜ਼ੂਰ ਕਰ ਲਿਆ ਹੈ। ਪੰਜਾਬ ਦੇ ਕਾਂਗਰਸੀ ਲੀਡਰਾਂ ਨੇ ਕੈਬਨਿਟ ਛੱਡਣ ਦੇ ਸਿੱਧੂ ਦੇ ਫੈਸਲੇ ਨੂੰ ਭੁੱਲ ਦੱਸਿਆ ਤੇ ਉਮੀਦ ਜਤਾਈ ਕਿ ਸਿੱਧੂ ਕਾਂਗਰਸ ਨਾਲ ਹੀ ਰਹਿਣਗੇ। ਕਾਂਗਰਸ ਦੇ ਪੰਜਾਬ ਇਕਾਈ ਦੇ ਲੀਡਰ ਤੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਿੱਧੂ ਨੇ ਆਪਣੀ ਇੱਛਾ ਨਾਲ ਅਸਤੀਫ਼ਾ ਦਿੱਤਾ ਹੈ। ਕੈਪਟਨ ਚਾਹੁੰਦੇ ਸੀ ਕਿ ਸਿੱਧੂ ਆਪਣੀ ਜ਼ਿੰਮੇਵਾਰੀ ਸੰਭਾਲ ਲਏ ਤੇ ਬਤੌਰ ਊਰਜਾ ਮੰਤਰੀ ਕੰਮ ਕਰਨ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਕੱਢਿਆ ਨਹੀਂ ਗਿਆ, ਉਨ੍ਹਾਂ ਆਪਣੀ ਮਰਜ਼ੀ ਨਾਲ ਅਸਤੀਫ਼ਾ ਦਿੱਤਾ ਹੈ। ਇਸ ਤੋਂ ਇਲਾਵਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੀ ਸਿੱਧੂ ਦੇ ਕਾਂਗਰਸ ਵਿੱਚ ਬਣੇ ਰਹਿਣ ਦੀ ਉਮੀਦ ਜਤਾਈ ਹੈ। ਉੱਧਰ ਲੋਕ ਇਨਸਾਫ਼ ਪਾਰਟੀ ਮੁਖੀ ਸਿਮਰਜੀਤ ਬੈਂਸ ਨੇ ਤਾਂ ਸਿੱਧੂ ਨੂੰ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਕਰ ਦਿੱਤੀ ਹੈ ਤੇ ਕਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਬਣਾਇਆ ਜਾਏਗਾ।

ਟਾਪ ਹੈਡਲਾਈਨ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget