ਪੜਚੋਲ ਕਰੋ
ਸਿਕੰਦਰ ਮਲੂਕਾ ਵੱਲੋਂ ਟਿਕਟ ਲੈਣ ਤੋਂ ਇਨਕਾਰ, ਸੁਖਬੀਰ ਬਾਦਲ ਦਾ ਹੁਕਮ ਕੀਤਾ ਰੱਦ
ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਅੱਜ ਸਿਕੰਦਰ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਾਵਰ ਐਲਾਨਿਆ ਸੀ।

ਪੁਰਾਣੀ ਤਸਵੀਰ
ਚੰਡੀਗੜ੍ਹ: ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਅੱਜ ਸਿਕੰਦਰ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਾਵਰ ਐਲਾਨਿਆ ਸੀ। ਇਸ ਤੋਂ ਕੁਝ ਮਿੰਟ ਬਾਅਦ ਹੀ ਮਲੂਕਾ ਨੇ ਚੋਣ ਲੜਨ ਤੋਂ ਇਨਕਾਰ ਕਰਦਿਆਂ ਟਿਕਟ ਰੱਦ ਕਰ ਦਿੱਤੀ ਤੇ ਐਲਾਨ ਕੀਤਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।
SAD President S Sukhbir Singh Badal has announced three more candidates for Vidhan Sabha election. Mr Sikandar S Maluka from Rampura Phool, Parkash Singh Bhatti from Batinda Rural & Darshan Singh Kotfatta from Bhuchon assembly constituency.
— Dr Daljit S Cheema (@drcheemasad) August 29, 2021
ਦੱਸ ਦਈਏ ਕਿ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਵਾਰ ਬਣਾਇਆ ਗਿਆ ਹੈ, ਜਦੋਂਕਿ ਪ੍ਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ ਤੋਂ ਚੋਣ ਲੜਨਗੇ। ਪਾਰਟੀ ਨੇ ਭੁੱਚੋ ਤੋਂ ਦਰਸ਼ਨ ਸਿੰਘ ਕੋਟਫੱਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਉਧਰ, ਸੁਖਬੀਰ ਬਾਦਲ ਦੇ ਐਲਾਨ ਮਗਰੋਂ ਸਿਕੰਦਰ ਮਲੂਕਾ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਟਿਕਟ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਪਾਰਟੀ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਹੋਰ ਪੜ੍ਹੋ






















