Bathinda news: ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਵਿੱਚ ਸਿਰ ‘ਤੇ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਘਰ ਪੁੱਜੇ। ਦੋਵੇਂ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।


ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਮਦਦ ਦੇਣ ਦਾ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਅਤੇ ਨੌਜਵਾਨ ਦੀ ਮੌਤ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਦੱਸਿਆ। ਉੱਥੇ ਹੀ ਹਰਸਿਮਰਤ ਕੌਰ ਬਾਦਲ ਨੇ ਨੌਜਵਾਨ ਕਿਸਾਨ ਦੀ ਮੌਤ ਦੇ ਜਿੰਮੇਵਾਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਅਤੇ ਹੁਣ ਤੱਕ ਮਾਮਲਾ ਦਰਜ ਨਾ ਕੀਤੇ ਜਾਣ ‘ਤੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ।


ਹਰਸਿਮਰਤ ਬਾਦਲ ਨੇ ਕਿਹਾ ਕਿ ਦੋ ਸਾਲ ਪਹਿਲਾਂ ਵੀ ਕਾਂਗਰਸ ਨੇ ਕਿਸਾਨਾਂ ਦੀ ਅਗਵਾਈ ਨਹੀਂ ਕੀਤੀ ਸੀ ਜਿਸ ਕਰਕੇ 700 ਕਿਸਾਨ ਸ਼ਹੀਦ ਹੋ ਗਏ ਸਨ ਅਤੇ ਹੁਣ ‘ਆਪ’ ਸਰਕਾਰ ਵੀ ਅਜਿਹਾ ਹੀ ਕੁੱਝ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਦੇਂ ਨਹੀਂ ਸੁਣਿਆ ਸੀ ਕਿ ਨਾਲ ਦੇ ਸੂਬੇ ਦੀ ਸਰਕਾਰ ਤੁਹਾਨੂੰ ਤੁਹਾਡੀ ਧਰਤੀ ‘ਤੇ ਆ ਕੇ ਜ਼ਖ਼ਮੀ ਕਰੇ ਅਤੇ ਮਾਰ ਦੇਵੇ।


ਇਹ ਵੀ ਪੜ੍ਹੋ: Farmers Protest: ਇੱਕ ਹੋਰ ਅੰਨਦਾਤਾ ਦੀ ਹੋਈ ਮੌਤ, ਮ੍ਰਿਤਕਾਂ ਦਾ ਅੰਕੜਾ ਵੱਧ ਕੇ ਹੋਇਆ ਪੰਜ, ਤਿੰਨ ਪੁਲਿਸ ਵਾਲੇ ਵੀ ਗੁਆ ਚੁੱਕੇ ਜਾਨ


ਹਰਸਿਮਰਤ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੌਜਵਾਨ ਦੀ ਮੌਤ ਦਾ ਦੱਸਿਆ ਜ਼ਿੰਮੇਵਾਰ


ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨੌਜਵਾਨ ਕਿਸਾਨ ਦੇ ਕਤਲ ਲਈ ਪੰਜਾਬ ਦਾ ਮੁੱਖ ਮੰਤਰੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ ਕਿਉਂਕਿ ਉਨ੍ਹਾਂ ਨੇ ਹਮਲਾ ਕਰਨ ਵਾਲੇ ਲੋਕਾਂ ਨੂੰ ਰੋਕਿਆ ਤੱਕ ਨਹੀ, ਪੰਜਾਬ ਦੇ ਮੁੱਖ ਮੰਤਰੀ ਨੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਜਿਸ ਕਰਕੇ ਇਹ ਕਤਲ ਹੋਇਆ ਹੈ ਇਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਕੁਰਸੀ ‘ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜੇਕਰ ਕਿਸੇ ਦਾ ਇਕਲੌਤਾ ਪੁੱਤ ਇਸ ਤਰ੍ਹਾਂ ਸੰਘਰਸ਼ ਵਿੱਚ ਚਲਾ ਜਾਵੇ ਤਾਂ ਪਰਿਵਾਰ ਲਈ ਬਹੁਤ ਔਖਾ ਸਮਾਂ ਹੁੰਦਾ ਹੈ ਅਤੇ ਹੋਰ ਵੀ ਔਖਾ ਹੁੰਦਾ ਹੈ, ਜਦੋਂ ਸਰਕਾਰ ਕੋਈ ਕਾਰਵਾਈ ਨਾ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਤੁਰੰਤ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਬਣਦੀ ਪਰ ਇਦਾਂ ਨਹੀਂ ਹੋਇਆ।


ਇਹ ਵੀ ਪੜ੍ਹੋ: Ludhiana News: ਸ਼ਰਾਬੀ ਨੇ ਦਿਮਾਗ਼ੀ ਤੌਰ 'ਤੇ ਕਮਜ਼ੋਰ ਔਰਤ ਨਾਲ ਕੀਤਾ ਬਲਾਤਕਾਰ, ਪੁਲਿਸ ਨੇ ਕਿਹਾ-ਮਾਮਲਾ ਸ਼ੱਕੀ