Punjab News: ਸੁਖਬੀਰ ਬਾਦਲ ਨੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਮੌਕੇ ਸੁਖਬੀਰ ਬਾਦਲ ਸਰਕਾਰ ਨੂੰ ਘੇਰ ਤਾਂ ਰਹੇ ਹੀ ਹਨ ਪਰ ਇਸ ਦੇ ਨਾਲ ਉਹ ਪਾਰਟੀ ਦੇ ਰੁੱਸਿਆਂ ਨੂੰ ਮਨਾਉਣ ਵਿੱਚ ਵੀ ਰੁੱਝੇ ਹੋਏ ਹਨ। ਇਸ ਦੌਰਾਨ ਪਾਰਟੀ ਦੇ ਪੁਰਾਣੇ ਲੀਡਰ ਸਿਕੰਦਰ ਸਿੰਘ ਮਲੂਕਾ ਮੁੜ ਤੋਂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ ਜਿਸ ਦੀ ਜਾਣਕਾਰੀ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ।
ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਹੈ । ਮਲੂਕਾ ਸਾਬ੍ਹ ਨੇ ਸ. ਪਰਕਾਸ਼ ਸਿੰਘ ਜੀ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਨਿਭਾਇਆ ਹੈ । ਉਨ੍ਹਾਂ ਦੀ ਵਾਪਸੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਉਹ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਚੱਲ ਰਹੀ ਪਾਰਟੀ ਦੀ ਚੋਣ ਮੁਹਿੰਮ ਵਿੱਚ ਤੁਰੰਤ ਸ਼ਾਮਲ ਹੋਣਗੇ ।
ਪੰਜਾਬੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ ਹਰ ਦਿਨ ਮਜ਼ਬੂਤੀ ਵੱਲ ਵੱਧ ਰਿਹਾ ਹੈ । ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੀ ਇਕਲੌਤੀ ਵਾਰਿਸ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕਜੁੱਟ ਹੋਵੋ, ਤਾਂ ਜੋ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।