ਪੜਚੋਲ ਕਰੋ

ਨੋਟ ਬੰਦੀ ਦਾ ਅਸਰ ਪਾਕਿ ਗੁਰਧਾਮਾਂ ਦੀ ਯਾਤਰਾ 'ਤੇ ਵੀ

ਅੰਮ੍ਰਿਤਸਰ : ਮੋਦੀ ਸਰਕਾਰ ਦੇ ਨੋਟ-ਬੰਦੀ ਦੇ ਫ਼ੈਸਲੇ ਕਾਰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਵੀ ਵੱਡੀ ਗਿਣਤੀ ਵਿੱਚ ਪ੍ਰਭਾਵਿਤ ਹੋਏ ਹਨ। ਪਹਿਲੀ ਵਾਰ ਹੈ ਕਿ 500 ਦੇ ਕਰੀਬ ਸ਼ਰਧਾਲੂ ਵੀਜ਼ਾ ਹੋਣ ਦੇ ਬਾਵਜੂਦ ਪਾਕਿਸਤਾਨ ਰਵਾਨਾ ਨਹੀਂ ਹੋਏ। ਦੂਜੇ ਪਾਸੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬੰਡੂਗਰ ਨੇ ਹਰੀ ਝੰਡੀ ਦਿਖਾ ਕੇ ਪਾਕਿਸਤਾਨ ਰਵਾਨਾ ਕੀਤਾ। ਇਸ ਦੌਰਾਨ ਕਿਰਪਾਲ ਸਿੰਘ ਬੰਡਗੂਰ ਨੇ ਆਖਿਆ ਕਿ ਸ਼ਰਧਾਲੂਆਂ ਦੀ ਦਿੱਕਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਨੂੰ ਛੋਟੀ ਕਰੰਸੀ ਮੁਹੱਈਆ ਕਰਵਾਈ ਗਈ ਹੈ। ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤੀ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 21 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾ ਰਹੇ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਕਰ ਰਹੇ ਹਨ। ਯਾਦ ਰਹੇ ਕਿ ਦੋਹਾਂ ਦੇਸ਼ਾਂ ਵਿਚਲੇ ਤਣਾਅ ਕਾਰਨ ਸ਼੍ਰੋਮਣੀ ਕਮੇਟੀ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਭੇਜਣ ਲਈ ਦੁਚਿੱਤੀ ਵਿੱਚ ਸੀ ਤੇ ਇਸ ਸਬੰਧੀ ਕੇਂਦਰ ਸਰਕਾਰ ਦੇ ਹੁੰਗਾਰੇ ਦੀ ਉਡੀਕ ਕੀਤੀ ਜਾ ਰਹੀ ਸੀ। ਪਰ ਕੇਂਦਰ ਸਰਕਾਰ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਭੇਜਿਆ ਹੈ। ਸ਼੍ਰੋਮਣੀ ਕਮੇਟੀ ਤੋਂ ਇਲਾਵਾ ਦਿੱਲੀ, ਜੰਮੂ ਕਸ਼ਮੀਰ ਤੇ ਹਰਿਆਣਾ ਦੇ ਸਿੱਖ ਵੀ ਇਸ ਜਥੇ ਰਾਹੀਂ ਪਾਕਿਸਤਾਨ ਗਏ ਹਨ। ਪਾਕਿਸਤਾਨ ਨੇ ਕਰੀਬ 3 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਦੇ 1249 ਸ਼ਰਧਾਲੂ ਵੀ ਸ਼ਾਮਲ ਹਨ। ਜਥਾ 13 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੱਚਾ ਸੌਦਾ, ਮੰਡੀ ਚੂਹੜਕਾਨਾ (ਸ਼ੇਖਪੂਰਾ) ਦੇ ਦਰਸ਼ਨਾਂ ਤੋਂ ਬਾਅਦ ਗੁਰਦੁਆਰਾ ਨਨਕਾਣਾ ਸਾਹਿਬ ਜਾਵੇਗਾ। 14 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। 15 ਨਵੰਬਰ ਨੂੰ ਨਨਕਾਣਾ ਸਾਹਿਬ ਤੋਂ ਜਥੇ ਦੀ ਰਵਾਨਗੀ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਹੋਵੇਗੀ। ਜਥਾ 17 ਨਵੰਬਰ ਸ਼ਾਮ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਲਾਹੌਰ ਲਈ ਰਵਾਨਾ ਹੋਵੇਗਾ ਤੇ 19 ਨਵੰਬਰ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ (ਐਮਨਾਬਾਦ) ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਲਾਹੌਰ ਵਾਪਸ ਪੁੱਜੇਗਾ। ਇਹ ਜਥਾ 21 ਨਵੰਬਰ ਨੂੰ ਦੇਸ਼ ਪਰਤੇਗਾ।

ਟਾਪ ਹੈਡਲਾਈਨ

ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget