ਪੜਚੋਲ ਕਰੋ

ਸਿਰਫ ਸਾਹਿਤ ਰੱਖਣ ਨਾਲ ਕਿਵੇਂ ਛਿੜ ਸਕਦੀ ਦੇਸ਼ ਵਿਰੁੱਧ ਜੰਗ? ਤਿੰਨ ਸਿੱਖ ਨੌਜਵਾਨਾਂ ਨੂੰ ਉਮਰ ਕੈਦ 'ਤੇ ਉੱਠੇ ਸਵਾਲ

ਚੰਡੀਗੜ੍ਹ: ਨਵਾਂਸ਼ਹਿਰ ਦੀ ਅਦਾਲਤ ਵੱਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਸਿਰਫ ਸਾਹਿਤ ਰੱਖਣ ਦੇ ਇਲਜ਼ਾਮ ਵਿੱਚ ਸੁਣਾਈ ਉਮਰ ਕੈਦ ਦੀ ਦੇਸ਼-ਵਿਦੇਸ਼ ਵਿੱਚ ਚਰਚਾ ਹੈ। ਸਿੱਖ ਜਥੇਬੰਦੀਆਂ ਇਸ ਉੱਤੇ ਹੈਰਾਨੀ ਪ੍ਰਗਟਾ ਰਹੀਆਂ ਹਨ ਕਿ ਕਿਸੇ ਵੱਲੋਂ ਸਿਰਫ ਸਾਹਿਤ ਰੱਖਣ ਨੂੰ ਹੀ ਦੇਸ਼ ਵਿਰੁੱਧ ਜੰਗ ਛੇੜਨਾ ਕਿਵੇਂ ਸਾਬਤ ਕੀਤਾ ਜਾ ਸਕਦਾ ਹੈ। ਉਧਰ, ਨਿਊਯਾਰਕ ਦੀ ਸਿੱਖ ਜਥੇਬੰਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਲੀਡਰਾਂ ਨੇ ਕਿਹਾ ਕਿ ਉਹ ਤਿੰਨ ਸਿੱਖ ਨੌਜਵਾਨਾਂ ਨੂੰ ਸਾਹਿਤ ਰੱਖਣ ਦੇ ਦੋਸ਼ ਵਿੱਚ ਸੁਣਾਈ ਉਮਰ ਕੈਦ ਦੀ ਸਜ਼ਾ ਦੇ ਮਾਮਲੇ ਦੀ ਪੈਰਵੀ ਕਰੇਗੀ। ਇਸ ਲਈ ਜਥੇਬੰਦੀ ਵੱਲੋਂ ਬਣਾਈ ਲੀਗਲ ਕਮੇਟੀ ਸਹਿਯੋਗ ਦੇਵੇਗੀ। ਇਸ ਦੇ ਨਾਲ ਹੀ ਪੰਥਕ ਤਾਲਮੇਲ ਸੰਗਠਨ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਵਿੱਚ ਪੜਤਾਲ ਕਰਾਉਣ ਦੀ ਅਪੀਲ ਕੀਤੀ ਹੈ। ਕੋਆਰਡੀਨੇਸ਼ਨ ਕਮੇਟੀ ਦੇ ਆਗੂ ਹਿੰਮਤ ਸਿੰਘ, ਕੇਵਲ ਸਿੰਘ ਸਿੱਧੂ, ਹਰਜਿੰਦਰ ਸਿੰਘ, ਵੀਰ ਸਿੰਘ ਮਾਂਗਟ, ਦਵਿੰਦਰ ਸਿੰਘ ਨੇ ਕਿਹਾ ਕਿ ਅਦਾਲਤ ਦਾ ਅਜਿਹਾ ਫ਼ੈਸਲਾ ਸੁਣਾਉਣਾ ਚਿੰਤਾਜਨਕ ਹੈ। ਉਨ੍ਹਾਂ ਇਸ ਕਾਰਵਾਈ ਨੂੰ ਸਿੱਖਾਂ ਦੀ ਆਵਾਜ਼ ਦਬਾਉਣ ਵਾਲਾ ਫ਼ੈਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਮੁਤਾਬਕ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਸੰਵਿਧਾਨ ਮੁਤਾਬਕ ਹਰੇਕ ਵਿਅਕਤੀ ਨੂੰ ਵੱਖਰੀ ਸੋਚ ਰੱਖਣ ਤੇ ਉਸ ਦਾ ਪ੍ਰਗਟਾਵਾ ਕਰਨ ਦਾ ਬੁਨਿਆਦੀ ਹੱਕ ਪ੍ਰਾਪਤ ਹੈ। ਕਿਸੇ ਨੂੰ ਸਿਰਫ਼ ਖਾਲਿਸਤਾਨੀ ਕਿਤਾਬ ਜਾਂ ਸੰਘਰਸ਼ ਨਾਲ ਸਬੰਧਤ ਸਾਹਿਤ ਰੱਖਣ ’ਤੇ ਦੇਸ਼ ਧ੍ਰੋਹੀ ਕਰਾਰ ਦੇਣਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਮਾਮਲੇ ਵਿਚ 30 ਸਾਲ ਬੀਤਣ ਮਗਰੋਂ ਵੀ ਇਨਸਾਫ਼ ਨਹੀਂ ਹੋ ਰਿਹਾ, ਪਰ ਇਸ ਮਾਮਲੇ ਵਿੱਚ ਤਿੰਨ ਸਾਲਾਂ ਬਾਅਦ ਹੀ ਫ਼ੈਸਲਾ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੋਆਰਡੀਨੇਸ਼ਨ ਕਮੇਟੀ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੀਨੀਅਰ ਵਕੀਲਾਂ ਦੀ ਇਕ ਲੀਗਲ ਕਮੇਟੀ ਬਣਾਈ ਹੈ, ਜੋ ਇਨ੍ਹਾਂ ਨੌਜਵਾਨਾਂ ਦੇ ਕੇਸ ਦੀ ਪੈਰਵੀ ਵਿੱਚ ਸਹਿਯੋਗ ਦੇਵੇਗੀ। ਇਸ ਦੇ ਨਾਲ ਹੀ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਜਿਨ੍ਹਾਂ ਤਿੰਨ ਨੌਜਵਾਨਾਂ ਨੂੰ ਦੇਸ਼ ਧ੍ਰੋਹ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ, ਉਨ੍ਹਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਤੇ ਨਾ ਹੀ ਕਿਸੇ ਜਥੇਬੰਦੀ ਦੇ ਸਰਗਰਮ ਮੈਂਬਰ ਹਨ ਤੇ ਨਾ ਹੀ ਹਥਿਆਰਬੰਦ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਕੋਲੋਂ ਕੋਈ ਜਾਅਲੀ ਪਾਸਪੋਰਟ ਜਾਂ ਜਾਅਲੀ ਦਸਤਾਵੇਜ਼ ਵੀ ਨਹੀਂ ਸਨ। ਇਸ ਦੇ ਬਾਵਜੂਦ ਇਨ੍ਹਾਂ ਧਾਰਾਵਾਂ ਤਹਿਤ ਸਜ਼ਾ ਦੇਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਸਿੱਧੇ ਦਖ਼ਲ ਦੇਣ ਤੇ ਮਾਮਲੇ ਦੀ ਪੜਤਾਲ ਕਰਨ ਦੀ ਅਪੀਲ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget