ਪੜਚੋਲ ਕਰੋ

ਕੋਟਕਪੁਰਾ ਗੋਲੀਕਾਂਡ 'ਚ ਕੁੰਵਰ ਵਿਜੈ ਪ੍ਰਤਾਪ ਦੀ SIT ਬਦਲਣ ਦੇ ਫੈਸਲੇ ਮਗਰੋਂ ਸਿੱਖ ਸੰਗਤਾਂ 'ਚ ਰੋਸ  

ਕੋਟਕਪੁਰਾ ਗੋਲੀਕਾਂਡ ਵਿੱਚ ਹਾਈ ਕੋਰਟ ਵੱਲੋਂ ਆਈ ਜੀ ਕੁੰਵਰ ਵਿਜੈ ਪ੍ਰਤਾਪ ਦੀ SIT ਬਦਲਣ ਵਾਲੇ ਫੈਸਲੇ ਮਗਰੋਂ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਵੀ ਇਸ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ।

ਬਠਿੰਡਾ: ਕੋਟਕਪੁਰਾ ਗੋਲੀਕਾਂਡ ਵਿੱਚ ਹਾਈ ਕੋਰਟ ਵੱਲੋਂ ਆਈ ਜੀ ਕੁੰਵਰ ਵਿਜੈ ਪ੍ਰਤਾਪ ਦੀ SIT ਬਦਲਣ ਵਾਲੇ ਫੈਸਲੇ ਮਗਰੋਂ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਵੀ ਇਸ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਬਰਗਾੜੀ ਬੇਅਦਬੀ ਕਾਂਡ ਦਾ ਇਨਸਾਫ਼ ਅੱਜ ਵੀ ਉੱਥੇ ਹੀ ਖੜ੍ਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨਾਲ ਯਾਰੀ ਪੁਗਾਉਂਦੇ ਹੋਏ ਇਸ ਸਿਸਟਮ ਨੂੰ ਬਦਲਣ ਦੀ ਸਹਿਮਤੀ ਦਿੰਦੇ ਰਹੇ ਹਨ। ਜਿਸ ਦੇ ਚਲਦੇ ਹੀ ਹਾਈ ਕੋਰਟ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ SIT ਜੋ ਕਿ ਸਖ਼ਤ ਮਿਹਨਤ ਨਾਲ ਇਸ ਕਾਂਡ ਦੇ ਅਸਲ ਦੋਸ਼ੀਆਂ ਤੱਕ ਪਹੁੰਚ ਚੁੱਕੀ ਸੀ ਨੂੰ ਬਦਲਣ ਦੇ ਹੁਕਮ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ SIT ਦੇ ਮੁਖੀ ਵਜੋਂ ਬਦਲਣ ਤੇ ਸਹਿਮਤੀ ਦੇਣੀ ਬਾਦਲ ਕੈਪਟਨ ਦੋਸਤੀ ਵੱਲ ਇਸ਼ਾਰਾ ਕਰਦੀ ਹੈ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨੂੰ ਬਚਾਉਣ ਵਾਸਤੇ ਹੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਬਦਲਿਆ ਹੈ ਕਿਉਂਕਿ ਬਾਦਲ ਕਈ ਚਿਰ ਤੋਂ ਹੀ ਮੰਗ ਕਰ ਰਹੇ ਸਨ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਬਦਲਿਆ ਜਾਵੇ ਅਤੇ ਹਾਈ ਕੋਰਟ ਦੇ ਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ ਵਾਲੀ SIT ਦੇ ਹੱਕ ਵਿੱਚ ਕੈਪਟਨ ਸਰਕਾਰ ਦੇ ਵਕੀਲਾਂ ਦਾ ਨਾ ਖੜ੍ਹਨਾ ਬਹੁਤ ਹੀ ਚਿੰਤਾਜਨਕ ਹੈ। 

ਉਨ੍ਹਾਂ ਕੈਪਟਨ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਕੈਪਟਨ ਸਾਹਿਬ ਕੀਤੇ ਵਾਅਦੇ ਮੁਤਾਬਕ ਬਰਗਾੜੀ ਬੇਅਦਬੀ ਦੀਆਂ ਪੈੜਾਂ ਕਦੋਂ ਬਾਦਲਾਂ ਦੇ ਘਰ ਵੱਲ ਜਾਣਗੀਆਂ ਅਤੇ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਅਤੇ ਸਿੱਖ ਸੰਗਤਾਂ ਨੂੰ ਕਦੋਂ ਇਨਸਾਫ਼ ਮਿਲੇਗਾ? 

ਜਥੇਦਾਰ ਦਾਦੂਵਾਲ ਨੇ ਕਿਹਾ ਕਿ ਬਰਗਾੜੀ ਬੇਅਦਬੀ ਗੁਨਾਹਗਾਰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਭਾਵੇਂ ਉਹ ਸੌਦਾ ਸਾਧ ਹੋਵੇ ਜਾਂ ਬਾਦਲ ਹੋਣ ਬਰਗਾੜੀ ਬੇਅਦਬੀ ਕਾਂਡ ਨੂੰ ਕੈਪਟਨ ਸਰਕਾਰ ਵੱਲੋਂ ਠੰਢੇ ਬਸਤੇ ਵਿਚ ਪਾਉਣ ਦੇ ਮਸਲੇ ਦੇ ਖਿਲਾਫ਼ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਹੀਦ ਪਰਿਵਾਰਾਂ ਨੂੰ ਨਾਲ ਲੈ ਕੇ ਸੁਪਰੀਮ ਕੋਰਟ ਤੱਕ ਜਾਵੇਗੀ ਅਤੇ ਬਰਗਾੜੀ ਬੇਅਦਬੀ ਕਾਂਡ ਦਾ ਇਨਸਾਫ ਜ਼ਰੂਰ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ SIT ਵੱਲੋਂ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵੱਡੇ ਐਲਾਨ ਕਰਨ ਦੀ ਗੱਲ ਬੀਤੇ ਕੁਝ ਦਿਨ ਪਹਿਲਾਂ ਕਹੀ ਗਈ ਸੀ।

ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈ ਕੋਰਟ ਦੇ ਜੱਜ ਰਾਜਵੀਰ ਸ਼ਰਾਵਤ ਨੇ ਕਿਹਾ ਕਿ ਜਾਂਚ ਟੀਮ ਦੇ ਮੁੱਖ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਇਸ ਮਾਮਲੇ ਵਿੱਚ ਕੀਤੀ ਗਈ ਪੜਤਾਲ ਪੱਖਪਾਤੀ ਜਾਪਦੀ ਹੈ।

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਨੂੰ ਪੂਰੀ ਤਰ੍ਹਾਂ ਨਿਰਪੱਖ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਕੈਪਟਨ ਨੇ ਕਿਹਾ ਕਿ ਉਹ ਹਾਈ ਕੋਰਟ ਵੱਲੋਂ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਦੀ ਜਾਂਚ ਰਿਪੋਰਟ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਫੈਸਲੇ ਨੂੰ ਸਿਖਰਲੀ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਏਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

Big Accident Bathinda | ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
Embed widget