ਪੜਚੋਲ ਕਰੋ
Advertisement
ਆਜ਼ਾਦੀ ਸੰਘਰਸ਼ 'ਚ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ , ਹਾਈਕੋਰਟ 'ਚ ਨਿਯੁਕਤ ਕੀਤੇ ਗਏ 11 ਨਵੇਂ ਜੱਜਾਂ ਵਿੱਚ ਇੱਕ ਵੀ ਸਿੱਖ ਨਹੀਂ : ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਕਿਹਾ ਕਿ ਅਜ਼ਾਦੀ ਸੰਘਰਸ਼ ਵਿੱਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ ਪਰ ਕਿੰਨੀ ਦੁਖਦਾਈ ਗੱਲ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਿਯੁਕਤ ਕੀਤੇ ਗਏ 11 ਨਵੇਂ ਜੱਜਾਂ ਵਿੱਚ ਇੱਕ ਵੀ ਸਿੱਖ ਨਹੀਂ ਹੈ।
ਚੰਡੀਗੜ੍ਹ : ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ 11 ਨਵੇਂ ਜੱਜਾਂ ਵਿਚ ਕਿਸੇ ਵੀ ਸਿੱਖ ਜੱਜ ਦੀ ਨਿਯੁਕਤੀ ਨਾ ਕਰਨ ’ਤੇ ਹੈਰਾਨੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਿੱਖ ਕੌਮ ਨੂੰ ਹੈਰਾਨ ਕਰਨ ਵਾਲਾ ਤੋਹਫ਼ਾ ਮਿਲਿਆ ਹੈ।
Today the nation is celebrating its 75th #IndependenceDay. More than 80 % of sacrifices in the freedom struggle were made by the Sikh community, but it's really painful to learn that out of the 11 new judges appointed in Pb & Haryana High Court, there is not even a single Sikh. pic.twitter.com/1lfJBz467q
— Sukhbir Singh Badal (@officeofssbadal) August 15, 2022
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਸਾਡਾ ਸਾਰਾ ਦੇਸ਼ 75ਵਾਂ ਅਜ਼ਾਦੀ ਦਿਵਸ ਮਨਾ ਰਿਹਾ ਹੈ। ਅਜ਼ਾਦੀ ਸੰਘਰਸ਼ ਵਿੱਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ ਪਰ ਕਿੰਨੀ ਦੁਖਦਾਈ ਗੱਲ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਿਯੁਕਤ ਕੀਤੇ ਗਏ 11 ਨਵੇਂ ਜੱਜਾਂ ਵਿੱਚ ਇੱਕ ਵੀ ਸਿੱਖ ਨਹੀਂ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਲਈ ਨਵੇਂ ਨਿਯੁਕਤ ਜੱਜਾਂ ਦੀ ਸੂਚੀ ’ਚ ਕਿਸੇ ਵੀ ਸਿੱਖ ਨੂੰ ਨਿਯੁਕਤ ਨਾ ਕਰਨਾ ਹੈਰਾਨ ਕਰਨ ਵਾਲੀ ਗੱਲ ਹੈ। ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਆਫਿਸ ਨੂੰ ਦਖ਼ਲ ਦੇਣ ਅਤੇ ਬੇਇਨਸਾਫ਼ੀ ਨੂੰ ਦੂਰ ਕਰਨ ਦੀ ਅਪੀਲ ਕਰਦਾ ਹਾਂ।ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਧੀਕ ਜੱਜਾਂ ਵਜੋਂ ਨਿਯੁਕਤ ਕੀਤਾ ਹੈ। ਜਿਨ੍ਹਾਂ 'ਚ ਨਿਧੀ ਗੁਪਤਾ, ਸੰਜੇ ਵਸ਼ਿਸ਼ਟ, ਤ੍ਰਿਭੂਵਣ ਦਹੀਆ, ਨਮਿਤ ਕੁਮਾਰ, ਹਰਕੇਸ਼ ਮਨੂਜਾ, ਅਮਨ ਚੌਧਰੀ, ਨਰੇਸ਼ ਸਿੰਘ, ਹਰਸ਼ ਬਾਂਗੜ, ਜਗਮੋਹਨ ਬਾਂਸਲ, ਦੀਪਕ ਮਨਚੰਦਾ ਤੇ ਅਲੋਕ ਜੈਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਐਡੀਸ਼ਨਲ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਲੁਧਿਆਣਾ
ਦੇਸ਼
ਪੰਜਾਬ
Advertisement