ਜਲੰਧਰ: ਬੀਤੇ ਦਿਨੀਂ ਜਲੰਧਰ (Jalandhar) ਦੇ ਨਕੋਦਰ ਸਥਿਤ ਡੇਰਾ ਬਾਬਾ ਮੁਰਾਦ ਸ਼ਾਹ (Dera Baba Murad Shah) 'ਚ ਹੋਏ ਮੇਲੇ ਦੌਰਾਨ ਪ੍ਰਸਿੱਧ ਗਾਇਕ ਗੁਰਦਾਸ ਮਾਨ ਵੱਲੋਂ ਸਟੇਜ ਤੋਂ ਸ੍ਰੀ ਗੁਰੂ ਅਮਰਦਾਸ ਜੀ (Guru Amar Das Ji) ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸਿੱਖ ਭਾਈਚਾਰੇ 'ਚ ਭਾਰੀ ਰੋਸ ਹੈ। ਮਾਮਲੇ ਸਬੰਧੀ ਜਿੱਥੇ ਜ਼ਿਲ੍ਹੇ ਦੀਆਂ ਸਿੱਖ ਜਥੇਬੰਦੀਆਂ (Sikh Organizations) ਨੇ ਸਵੇਰੇ ਐਸਐਸਪੀ ਨਵੀਨ ਸਿੰਗਲਾ ਨੂੰ ਪੁਲਿਸ ਕਮਿਸ਼ਨਰ ਦੇ ਨਾਂ ਮੰਗ ਪੱਤਰ ਦਿੱਤਾ, ਉੱਥੇ ਹੀ ਗੁਰਦਾਸ ਮਾਨ (Singer Gurdas Maan) ਵਿਰੁੱਧ ਪਰਚਾ ਦਰਜ ਕਰਨ ਦੀ ਮੰਗ ਕਰਦਿਆਂ ਐਸਐਸਪੀ ਦਫਤਰ ਦੇ ਬਾਹਰ ਧਰਨਾ ਲਾ ਦਿੱਤਾ ਹੈ, ਜੋ ਬੀਤੀ ਰਾਤ ਵੀ ਜਾਰੀ ਰਿਹਾ।


ਇਸ ਦੌਰਾਨ ਸਿੱਖਾਂ ਦੀ ਮੁੱਖ ਸੰਸਥਾ ਸਿੱਖ ਤਾਲਮੇਲ ਕਮੇਟੀ ਦੇ ਮੁਖੀ ਤੇਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ ਤੇ ਹਰਪ੍ਰੀਤ ਸਿੰਘ ਨੀਟੂ ਨੇ ਕਿਹਾ ਕਿ ਗੁਰਦਾਸ ਮਾਨ ਨੇ ਸਟੇਜ ਤੋਂ ਗੁਰੂਆਂ ਦੀ ਤੁਲਨਾ ਸਾਈਂ ਲਾਡੀ ਸ਼ਾਹ ਨਾਲ ਕੀਤੀ ਹੈ, ਜਦਕਿ ਸਿੱਖ ਗੁਰੂਆਂ ਦੀ ਕਿਸੇ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਅਜਿਹਾ ਕਰਨਾ ਸਿੱਖ ਮਰਿਆਦਾ ਦੇ ਵਿਰੁੱਧ ਹੈ।


ਸਿੱਖ ਗੁਰੂਆਂ ਦੀ ਤੁਲਨਾ ਬਾਬਾ ਮੁਰਾਦ ਸ਼ਾਹ ਨਾਲ ਕਰਨ ਨਾਲ ਦੁਨੀਆਂ ਭਰ 'ਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਪਹੁੰਚੀ ਹੈ। ਸਿੱਖਾਂ ਵੱਲੋਂ ਸਾਰੇ ਧਰਮਾਂ ਦਾ ਪ੍ਰਚਾਰ ਕਰਨ ਦੇ ਨਾਲ-ਨਾਲ ਸਤਿਕਾਰ ਕੀਤਾ ਜਾਂਦਾ ਹੈ। ਪਰ, ਸਿੱਖ ਧਰਮ ਜਾਂ ਗੁਰੂ ਮਹਾਰਾਜ ਬਾਰੇ ਕਿਸੇ ਵੀ ਕਿਸਮ ਦੀ ਟਿੱਪਣੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਇਸੇ ਤਰ੍ਹਾਂ ਰਜਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਕਪੂਰਥਲਾ ਵੱਲੋਂ ਦਿੱਤੀ ਸ਼ਿਕਾਇਤ 'ਚ ਉਨ੍ਹਾਂ ਕਿਹਾ ਕਿ ਗੁਰਦਾਸ ਮਾਨ ਪਹਿਲਾਂ ਵੀ ਪੰਜਾਬੀ ਭਾਸ਼ਾ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰ ਚੁੱਕੇ ਹਨ ਜਿਸ ਤੋਂ ਇਹ ਸਪਸ਼ਟ ਹੈ ਕਿ ਗੁਰਦਾਸ ਮਾਨ ਪੰਜਾਬ ਤੇ ਪੰਜਾਬੀਅਤ ਦੇ ਵਿਰੁੱਧ ਹੋ ਚੁੱਖੇ ਹਨ। ਅਜਿਹੇ 'ਚ ਪੁਲਿਸ ਨੂੰ ਗੁਰਦਾਸ ਮਾਨ ਦੇ ਖਿਲਾਫ਼ ਐਫਆਈਆਰ ਦਰਜ ਕਰਨੀ ਚਾਹੀਦੀ ਹੈ।


ਦੂਜੇ ਪਾਸੇ ਸਿੱਖ ਜੱਥੇਬੰਦੀਆਂ ਵੱਲੋਂ ਉਕਤ ਮੰਗ ਨੂੰ ਲੈ ਕੇ ਦੇਰ ਰਾਤ ਤਕ ਐਸਐਸਪੀ ਦਫਤਰ ਦੇ ਬਾਹਰ ਧਰਨਾ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਸਤਨਾਮੀਆਂ, ਵਿੱਕੀ ਖਾਲਸਾ, ਸਤਪਾਲ ਸਿੰਘ ਸਮੇਤ ਮੈਂਬਰ ਹਾਜ਼ਰ ਸਨ।


ਇਹ ਵੀ ਪੜ੍ਹੋ: Coronavirus Updates: ਪਿਛਲੇ 24 ਘੰਟਿਆਂ 'ਚ 25,467 ਨਵੇਂ ਕੋਵਿਡ-19 ਕੇਸ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904