ਪੜਚੋਲ ਕਰੋ

Punjab BJP: ਲੋਕ ਸਭਾ ਚੋਣਾਂ 2024 'ਤੇ ਭਾਜਪਾ ਦੀ ਖਾਸ ਤਿਆਰੀ, ਪੰਜਾਬ 'ਚ ਸਿੱਖ ਚਿਹਰਿਆਂ ਦੀ ਭਾਲ 'ਚ BJP, ਜਾਣੋ ਕੀ ਹੈ ਪਲਾਨ

ਤਿੰਨ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਭਾਜਪਾ ਆਪਣੇ ਉਮੀਦਵਾਰ ਨੂੰ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਾਰੇਗੀ। ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ 13 ਲੋਕ ਸਭਾ ਸੀਟਾਂ ਚੋਂ ਜ਼ਿਆਦਾਤਰ ਲਈ ਮਜ਼ਬੂਤ ​​ਸਿੱਖ ਉਮੀਦਵਾਰਾਂ ਦੀ ਤਲਾਸ਼ ਕਰ ਰਹੀ ਹੈ।

ਰੌਬਟ ਦੀ ਖਾਸ ਰਿਪੋਰਟ

ਚੰਡੀਗੜ੍ਹ: ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਲਈ ਵੱਡੀ ਚੁਣੌਤੀ ਹੈ। ਕਿਉਂਕਿ ਤਿੰਨ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਹੋਵੇਗਾ ਕਿ ਭਾਜਪਾ ਆਪਣੇ ਉਮੀਦਵਾਰ ਨੂੰ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਾਰੇਗੀ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਪੰਜਾਬ ਵਿੱਚ ਬਣਨ ਵਾਲੀ ਨਵੀਂ ਸੂਬਾ ਕਾਰਜਕਾਰਨੀ ਵਿੱਚ 50 ਫੀਸਦੀ ਭਰੋਸੇਯੋਗ ਸਿੱਖ ਆਗੂਆਂ ਨੂੰ ਸ਼ਾਮਲ ਕਰਨਾ ਚਾਹੁੰਦੀ ਹੈ।

ਦੱਸ ਦਈਏ ਕਿ ਪਾਰਟੀ ਨੂੰ ਹੁਣ ਤੱਕ ਪੰਜਾਬ ਵਿੱਚ ਹਿੰਦੂਤਵ ਸਿਆਸੀ ਪਾਰਟੀ ਵਜੋਂ ਦੇਖਿਆ ਜਾਂਦਾ ਰਿਹਾ ਹੈ, ਪਰ ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ 13 ਲੋਕ ਸਭਾ ਸੀਟਾਂ ਚੋਂ ਜ਼ਿਆਦਾਤਰ ਲਈ ਮਜ਼ਬੂਤ ​​ਸਿੱਖ ਉਮੀਦਵਾਰਾਂ ਦੀ ਤਲਾਸ਼ ਕਰ ਰਹੀ ਹੈ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਸੂਬੇ ਦੇ ਕੁੱਲ ਵੋਟਰਾਂ ਦਾ 58% ਹਿੱਸਾ ਸਿੱਖ ਭਾਈਚਾਰਾ ਹੈ।

ਭਾਜਪਾ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨਾਲ ਗਠਜੋੜ ਵਿੱਚ ਛੋਟੇ ਭਰਾ ਦੀ ਭੂਮਿਕਾ ਵਿੱਚ ਸੀ, ਪਰ ਦਹਾਕਿਆਂ ਪੁਰਾਣਾ ਗਠਜੋੜ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਕਾਰਨ ਟੁੱਟ ਗਿਆ। ਹੁਣ ਭਾਜਪਾ ਨੇ ਆਪਣਾ ਆਧਾਰ ਵਧਾਉਣ ਲਈ 3 ਕੇਂਦਰੀ ਮੰਤਰੀਆਂ ਨੂੰ 9 ਲੋਕ ਸਭਾ ਸੀਟਾਂ ਦੀ ਜ਼ਿੰਮੇਵਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਆਨੰਦਪੁਰ ਸਾਹਿਬ, ਹੁਸ਼ਿਆਰਪੁਰ ਅਤੇ ਬਠਿੰਡਾ ਦੇ ਇੰਚਾਰਜ ਹਨ।

ਇਸ ਦੇ ਨਾਲ ਹੀ ਕੇਂਦਰੀ ਵਿਦੇਸ਼ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਅੰਮ੍ਰਿਤਸਰ, ਜਲੰਧਰ ਅਤੇ ਗੁਰਦਾਸਪੁਰ ਦੀ ਦੇਖ-ਰੇਖ ਕਰ ਰਹੇ ਹਨ। ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਪਟਿਆਲਾ, ਸੰਗਰੂਰ ਅਤੇ ਲੁਧਿਆਣਾ ਦੇ ਇੰਚਾਰਜ ਹਨ। ਭਾਜਪਾ ਦੇ ਇਕ ਨੇਤਾ ਨੇ ਕਿਹਾ ਕਿ ਪਾਰਟੀ ਜਲਦੀ ਹੀ ਹੋਰ ਸੀਟਾਂ ਦੇ ਇੰਚਾਰਜ ਨੇਤਾਵਾਂ ਦੀ ਨਿਯੁਕਤੀ ਕਰੇਗੀ।

ਉਧਰ ਸ਼ੇਖਾਵਤ ਨੇ ਸੂਬਾ ਭਾਜਪਾ 'ਚ ਬਦਲਾਅ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਹੈ ਕਿ ਫੌਰੀ ਬਦਲਾਅ ਦਾ ਕੋਈ ਕਾਰਨ ਨਹੀਂ ਹੈ, ਪਰ ਆਉਣ ਵਾਲੇ ਦਿਨਾਂ ਵਿਚ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਅਜਿਹਾ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਵਿੱਚ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਜੋ ਕਿ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ, ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਉਮੀਦਵਾਰ ਹੋ ਸਕਦੇ ਹਨ।

ਭਾਜਪਾ ਵਿੱਚ 3 ਸਿੱਖਾਂ ਮਨਜੀਤ ਸਿੰਘ ਰਾਏ, ਰਜਿੰਦਰ ਮੋਹਨ ਸਿੰਘ ਛੀਨਾ ਅਤੇ ਹਰਜੀਤ ਸਿੰਘ ਗਰੇਵਾਲ ਦੀ ਮੌਜੂਦਗੀ ਸਪੱਸ਼ਟ ਹੈ। ਹੁਣ ਭਾਜਪਾ ਵਿੱਚ ਸ਼ਾਮਲ ਹੋਏ ਕਾਂਗਰਸ ਦੇ ਸਿੱਖ ਆਗੂਆਂ ਨੂੰ ਅਹਿਮ ਅਹੁਦਿਆਂ ਦੀ ਪੇਸ਼ਕਸ਼ ਕੀਤੀ ਜਾ ਸਕਦੀ ਹੈ। ਇਨ੍ਹਾਂ ਵਿੱਚ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ, ਬਲਬੀਰ ਸਿੱਧੂ ਅਤੇ ਗੁਰਪ੍ਰੀਤ ਕਾਂਗੜ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Advertisement
ABP Premium

ਵੀਡੀਓਜ਼

Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Embed widget